PUNJABMAILUSA.COM

ਜੌਹਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੇ- ਕੈਪਟਨ ਅਮਰਿੰਦਰ ਸਿੰਘ

ਜੌਹਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੇ- ਕੈਪਟਨ ਅਮਰਿੰਦਰ ਸਿੰਘ

ਜੌਹਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੇ- ਕੈਪਟਨ ਅਮਰਿੰਦਰ ਸਿੰਘ
November 24
17:58 2017

ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿੱਥ ਕੇ ਹੱਤਿਆਵਾਂ ਕਰਨ ਦੇ ਮਾਮਲੇ ਵਿਚ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਗ੍ਰਿਫਤਾਰੀ ਬਾਰੇ ਸ਼ੰਕਾ ਖੜ੍ਹਾ ਕਰਨ ਵਾਲਿਆਂ ਉੱਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਕੰਮ ਕਰਨ ਦਾ ਦੋਸ਼ ਲਗਾਇਆ ਹੈ।
ਇਸ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬਿਆਨਾਂ ਉੱਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਟਿੱਪਣੀ ਨੂੰ ਮੰਦਭਾਗੀਆਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿਆਨ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਨਹੀਂ ਹਨ। ਮੁੱਖ ਮੰਤਰੀ ਨੇ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਬਦਨਾਮ ਕਰਨ ਵਾਲੇ ਲੋਕ ਸਾਜਿਸ਼ ਰਚਣ ਵਾਲਿਆਂ ਦਾ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੀ ਭਲਾਈ ਵਿਚ ਰੱਤੀ ਭਰ ਵੀ ਦਿਲਚਸਪੀ ਨਹੀਂ ਹੈ।
ਜਗਤਾਰ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਵਾਲਿਆਂ ਅਤੇ ਉਸ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਉੱਤੇ ਭਾਰਤ ਖਾਸ ਕਰਕੇ ਪੰਜਾਬ ਦੇ ਹਿੱਤਾਂ ਵਿਰੁੱਧ ਕੰਮ ਕਰਨ ਦਾ ਠੱਪਾ ਲਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਰੁੱਧ ਬੇਬੁਨਿਆਦ ਦੋਸ਼ ਲਾ ਕੇ ਇਹ ਤੱਤ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਪੂਰੇ ਮਾਮਲੇ ਵਿਚ ਯੋਜਨਾਬੱਧ ਸਾਜਿਸ਼ ਰਚੀ ਹੋਣ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਅਜਿਹੇ ਲੋਕਾਂ ਨੂੰ ਸੂਬੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸਤਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਜਗਤਾਰ ਦੀ ਗ੍ਰਿਫਤਾਰੀ ਦੇ ਸਮੇਂ ਹਰ ਪੜਾਅ ‘ਤੇ ਕਾਨੂੰਨ ਦੀ ਸਹੀ ਪ੍ਰਕਿਰਿਆ ਦਾ ਪਾਲਣ ਕੀਤਾ ਗਿਆ ਹੈ। ਉਸ ਨੂੰ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਅਤੇ ਵਕੀਲ ਤੱਕ ਪਹੁੰਚ ਦੀ ਆਗਿਆ ਦਿੱਤੀ ਗਈ ਹੈ ਅਤੇ ਉਸ ਦੀ ਮੈਡੀਕਲ ਜਾਂਚ ਤੋਂ ਪੇਸ਼ ਹੋਣ ਤੱਕ ਸਾਰੀ ਪ੍ਰਕਿਰਿਆ ਕਾਨੂੰਨ ਅਨੁਸਾਰ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸ਼ਾਂਤੀ ਅਤੇ ਸਥਿਰਤਾ ਨੂੰ ਕਾਇਮ ਰੱਖਣ ਬਾਰੇ ਵਧੇਰੇ ਚਿੰਤਤ ਹੈ ਨਾ ਕਿ ਵਿਦੇਸ਼ੀ ਤਾਕਤਾਂ ਦੇ ਹੱਥੋਂ ਪਰੇਸ਼ਾਨ ਹੋਣ ਦੀ ਜਿਨ੍ਹਾਂ ਦੀ ਭਾਰਤ ਦੀ ਸੁਰੱਖਿਆ ਜਾਂ ਵਿਕਾਸ ਵਿੱਚ ਕੋਈ ਦਾਅਵੇਦਾਰੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸਾਰੇ ਤੱਥਾਂ ਨੂੰ ਜਨਤਕ ਕਰ ਦਿੱਤਾ ਹੈ। ਜਗਤਾਰ ਉਰਫ ਜੱਗੀ ਨੂੰ ਪ੍ਰਮੁੱਖ ਕੇਸਾਂ ਵਿਚ ਗੰਭੀਰ ਦੋਸ਼ਾਂ ਹੇਠ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧ ਵਿਚ ਉਸ ਵਿਰੁੱਧ ਠੋਸ ਸਬੂਤ ਹਨ। ਉਸ ਨੂੰ ਆਰ.ਐਸ.ਐਸ/ਸ਼ਿਵ ਸੈਨਾ ਆਗੂਆਂ/ਵਰਕਰਾਂ ਨੂੰ ਮਾਰਨ ਦੀ ਸਾਜਿਸ਼ ਰਚਨ ਦੀ ਭੂਮਿਕਾ ਲਈ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਦੀ ਪੁਸ਼ਟੀ ਹੋ ਗਈ ਹੈ। ਇਨ੍ਹਾਂ ਅਪਰਾਧਾਂ ਵਿਚ ਉਸ ਦੇ ਸਬੰਧ/ਸ਼ਮੂਲੀਅਤ ਬਾਰੇ ਖਾਸ ਜਾਣਕਾਰੀ ਦੇ ਅਧਾਰ ‘ਤੇ ਪੁਸ਼ਟੀ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਇਸ ਮਾਮਲੇ ਵਿਚ ਆਪਣਾ ਰਾਹ ਆਪ ਅਖਤਿਆਰ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਕਾਨੂੰਨੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਅਤੇ ਉਹ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਪ੍ਰਕਿਰਿਆ ਅਪਣਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੇਕਸੂਰ ਲੋਕਾਂ ਨੂੰ ਝੂਠੇ ਕੇਸਾਂ ਵਿਚ ਉਲਝਾਉਣ ਵਿਚ ਵਿਸ਼ਵਾਸ ਨਹੀਂ ਰਖਦੀ ਪਰ ਕਿਸੇ ਵੀ ਕੀਮਤ ‘ਤੇ ਉਹ ਅੱਤਵਾਦੀਆਂ ਜਾਂ ਅਪਰਾਧੀਆਂ ਨੂੰ ਪੰਜਾਬ ਦੀ ਸਥਿਰਤਾ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੁੱਚੇ ਮੁੱਦੇ ਦਾ ਖਾਲਿਸਤਾਨ ਪੱਖੀ ਕੁੱਝ ਤੱਤ ਰਾਜਨੀਤੀਕਰਨ ਕਰ ਰਹੇ ਹਨ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਆਪਣੇ ਹੀ ਆਗੂ ਉਨ੍ਹਾਂ ਦੀ ਆਵਾਜ਼ ਨਾਲ ਆਵਾਜ਼ ਮਿਲਾ ਰਹੇ ਸਨ। ਉਨ੍ਹਾਂ ਕਿਹਾ ਕਿ ਬ੍ਰਿਟੇਨ ਅਤੇ ਕੁਝ ਹੋਰ ਮੁਲਕਾਂ ਵਿਚਲੇ ਗਰਮ ਖਿਆਲੀਏ ਤੱਤਾਂ ਨੇ ਪੰਜਾਬ ਸਰਕਾਰ/ਪੰਜਾਬ ਪੁਲਿਸ ਵਿਰੁੱਧ ਝੂਠੀ ਮੁਹਿੰਮ ਆਰੰਭੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪੰਜਾਬ ਪੁਲਿਸ ਦੇ ਅਫਸਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੌਤ ਦੀਆਂ ਧਮਕੀਆਂ ਦੇ ਫੋਨ ਆਏ ਹਨ। ਉਹ ਇਸ ਵਾਸਤੇ ਫੋਨ ਤੋਂ ਇਲਾਵਾ ਵਾਟਸਐਪ ਅਤੇ ਵੱਖ-ਵੱਖ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਗਤਾਰ ਸਿੰਘ ਦੀ ਗ੍ਰਿਫਤਾਰੀ ਅਤੇ ਉਸ ਨੂੰ ਤਸੀਹੇ ਦੇਣ ਦੇ ਦੋਸ਼ਾਂ ਬਾਰੇ ਕਿਸੇ ਵੀ ਵਿਦੇਸ਼ੀ ਸਰਕਾਰ ਨੇ ਉਨ੍ਹਾਂ ਦੀ ਸਰਕਾਰ ਜਾਂ ਭਾਰਤ ਸਰਕਾਰ ਕੋਲ ਇਹ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕੋਲ ਅਜਿਹਾ ਕਰਨ ਦਾ ਕੋਈ ਚਾਰਾ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਸਾਰੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਹੋਰ ਦੇਸ਼ ਦੀ ਪੁਲਿਸ ਅਤੇ ਕਾਨੂੰਨੀ ਮਾਮਲਿਆਂ ਵਿਚ ਦਖਲ ਨਹੀਂ ਦਿੱਤਾ ਭਾਵੇਂ ਕਿ ਇਕ ਭਾਰਤੀ ਨਾਗਰਿਕ ਇਸ ਵਿਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਵੱਲੋਂ ਵੀ ਉਸੇ ਤਰ੍ਹਾਂ ਦਾ ਸਤਿਕਾਰ ਕਰਨ ਅਤੇ ਕੂਟਨੀਤਕ ਨਿਰਪੱਖਤਾ ਦੀ ਉਮੀਦ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article