PUNJABMAILUSA.COM

ਜੰਗਲਾਤ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਸਖ਼ਤੀ ਨਾਲ ਹਟਾਵਾਂਗੇ: ਸਾਧੂ ਸਿੰਘ ਧਰਮਸੋਤ

ਜੰਗਲਾਤ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਸਖ਼ਤੀ ਨਾਲ ਹਟਾਵਾਂਗੇ: ਸਾਧੂ ਸਿੰਘ ਧਰਮਸੋਤ

ਜੰਗਲਾਤ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਸਖ਼ਤੀ ਨਾਲ ਹਟਾਵਾਂਗੇ: ਸਾਧੂ ਸਿੰਘ ਧਰਮਸੋਤ
November 21
19:18 2017

ਚੰਡੀਗੜ੍ਹ/ਮੁਹਾਲੀ, 21 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ‘ਚ ਜੰਗਲਾਤ ਦੀ ਜ਼ਮੀਨ ‘ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਹਟਾਇਆ ਜਾਵੇਗਾ। ਇਹ ਪ੍ਰਗਟਾਵਾ ਉਨ੍ਹਾਂ ਅੱਜ ਵਣ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਮੌਕੇ ਕੀਤਾ।
ਸ. ਧਰਮਸੋਤ ਨੇ ਕਿਹਾ ਕਿ ਸੂਬੇ ਭਰ ‘ਚ ਤਕਬੀਬਨ 30 ਹਜ਼ਾਰ ਏਕੜ ਰਕਬੇ ‘ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 30 ਹਜ਼ਾਰ ਏਕੜ ਰਕਬੇ ‘ਚੋਂ ਜ਼ਿਲ੍ਹਾ ਅੰਮ੍ਰਿਤਸਰ ਦੇ 7500 ਏਕੜ, ਲੁਧਿਆਣਾ ਦੇ 5000 ਏਕੜ, ਜਲੰਧਰ ਦੇ 3000 ਏਕੜ, ਫਿਰੋਜ਼ਪੁਰ ਦੇ 2500 ਏਕੜ, ਪਟਿਆਲਾ ਦੇ 150 ਏਕੜ ਅਤੇ ਹੁਸ਼ਿਆਰਪੁਰ ਦੇ 11 ਏਕੜ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਹਨ। ਉਨ੍ਹਾਂ ਦੱਸਿਆ ਕਿ ਉਕਤ ਨਾਜਾਇਜ਼ ਕਬਜ਼ਿਆਂ ਵਾਲੀ ਜ਼ਮੀਨ ਸਬੰਧੀ 21,000 ਦੇ ਕਰੀਬ ਕੇਸ ਵੱਖ-ਵੱਖ ਅਦਾਲਤਾਂ ‘ਚ ਵਿਚਾਰ ਅਧੀਨ ਹਨ ਅਤੇ ਬਿਨ੍ਹਾਂ ਕੇਸਾਂ ਵਾਲੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਉਨ੍ਹਾਂ ਜੰਗਲਾਤ ਦੇ ਉੱਚ ਅਧਿਕਾਰੀਆਂ ਨੂੰ ਜ਼ਿਲ੍ਹਾ ਮੁਹਾਲੀ ‘ਤਹਿਤ ਆਉਂਦੀ ਜੰਗਲਾਤ ਜ਼ਮੀਨ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਸਬੰਧੀ ਪੜਤਾਲ ਕਰਨ ਦੇ ਆਦੇਸ਼ ਵੀ ਦਿੱਤੇ।
ਸ. ਧਰਮਸੋਤ ਨੇ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੂਬੇ ਭਰ ‘ਚ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਨ੍ਹਾਂ ਤਹਿਤ ਲੁਧਿਆਣਾ ਦੇ ਜੰਗਲਾਤ ਵਣ ਮੰਡਲ ਅਧੀਨ ਆਉਂਦੇ ਖੇਤਰ ‘ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ 2 ਪਿੰਡਾਂ ‘ਕੋਟ ਉਮਰਾ’ ਅਤੇ ‘ਗੋਰਸੀਆਂ ਖਾਨ ਮੁਹੰਮਦ’ ਵਿਖੇ ਜੰਗਲਾਤ ਵਿਭਾਗ ਦੀ ਕੁੱਲ 392 ਏਕੜ ਵਿੱਚੋਂ 225 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠ ਸੀ ਜਦਕਿ ਪੀ.ਪੀ. ਐਕਟ ਤਹਿਤ 167 ਏਕੜ ਬਾਕੀ ਜ਼ਮੀਨ ਦੇ ਅਜਿਹੇ 72 ਮੁਕੱਦਮੇ ਐੱਸ.ਡੀ.ਐੱਮ ਕੋਲ ਦਰਜ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁੱਝ ਦਿਨਾਂ ਦੌਰਾਨ ਸੂਬੇ ਦੇ ਹੋਰਨਾਂ ਵਣ ਮੰਡਲਾਂ ਅਧੀਨ ਆਉਂਦੀ 560 ਏਕੜ ਜੰਗਲਾਤ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦਾ ਪ੍ਰੋਗਰਾਮ ਤਿਆਰ ਹੋ ਚੁੱਕਾ ਹੈ।
ਸ. ਧਰਮਸੋਤ ਨੇ ਦੱਸਿਆ ਕਿ ਸਤਲੁਜ ਦੇ ਨਾਲ ਲੱਗਦੇ ਇਸ ਖੇਤਰ ‘ਚ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਭਾਗ ਵਲੋਂ ਪਿਛਲੇ ਦੋ ਮਹੀਨਿਆਂ ਤੋਂ ਕਾਰਵਾਈ ਅਮਲ ਅਧੀਨ ਸੀ ਅਤੇ ਇਸ ਕਾਰਵਾਈ ‘ਤੇ ਸ੍ਰੀ ਜਤਿੰਦਰ ਸ਼ਰਮਾ, ਪ੍ਰਮੁੱਖ ਮੁੱਖ ਵਣਪਾਲ ਨੇ ਲਗਾਤਾਰ ਆਪਣਾ ਧਿਆਨ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ, ਜੰਗਲਾਤ ਰਹੇ ਸ੍ਰੀ ਡੀ. ਪੀ. ਰੈਡੀ. ਨੇ ਕੁੱਝ ਦਿਨ ਪਹਿਲਾਂ ਇਸ ਮੁਹਿੰਮ ਦੇ ਖਾਕੇ ਨੂੰ ਅੰਤਿਮ ਰੂਪ ਦੇਣ ਲਈ ਲੁਧਿਆਣੇ ਵਿਖੇ ਸਮੂਹ ਜੰਗਲਾਤ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ ਸੀ।
ਸ. ਧਰਮਸੋਤ ਨੇ ਕਿਹਾ ਕਿ ਜੰਗਲਾਤ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਖੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਣ-ਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ 1500 ਦੇ ਕਰੀਬ ਪੁਲੀਸ ਕਰਮੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਦੇ ਲਗਭਗ 600 ਦਿਹਾੜੀ ਕਾਮੇ ਅਤੇ ਵਿਭਾਗ ਦੇ ਵੱਖ-ਵੱਖ ਡਵੀਜਨਾਂ ਦੇ ਕਰੀਬ 200 ਫੀਲਡ-ਕਾਮਿਆਂ ਦੇ ਸਹਿਯੋਗ ਨਾਲ ਨਿਸ਼ਾਨਦੇਹੀ, ਚਾਰ-ਦੀਵਾਰੀ, ਬੂਟੇ ਲਗਾਉਣ ਅਤੇ ਕੰਡਿਆਲੀ ਤਾਰ ਲਗਾਉਣ ਦਾ ਕੰਮ ਨੇਪਰੇ ਚਾੜ੍ਹਿਆ ਗਿਆ।
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਮੱਤੇਵਾੜਾ ਇਲਾਕੇ ਦੀ 85 ਏਕੜ ਨਾਜਾਇਜ਼ ਕਬਜ਼ੇ ਵਾਲੀ ਜ਼ਮੀਨ ਸਰਕਾਰੀ ਕਬਜ਼ੇ ਹੇਠ ਲਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮੁਹਿਮ ਤਹਿਤ ਖਾਲੀ ਕਰਵਾਏ ਇਲਾਕੇ ਵਿੱਚ 50 ਟਰੈਕਟਰ-ਟਰਾਲੀਆਂ, 25 ਮਹਿੰਦਰਾ ਯੂਟੀਲਿਟੀ ਵਾਹਨ ਅਤੇ 15 ਪਾਣੀ ਦੇ ਟੈਂਕਰਾਂ ਦੀ ਮਦਦ ਨਾਲ 50,000 ਬੂਟੇ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣੇ ਨਾਲ ਸਬੰਧਤ ਜੰਗਲਾਤ ਖੇਤਰ ਦੀ ਇਸ ਭੂਮੀ ‘ਤੇ ਪੁਲਿਸ ਚੌਕੀ ਸਥਾਪਿਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ ਤਾਂ ਜੋ ਇਹ ਜ਼ਮੀਨ ਨਿੱਜੀ ਹਿੱਤਾਂ ਲਈ ਨਾ ਵਰਤੀ ਜਾ ਸਕੇ।
ਇਸ ਮੁਹਿੰਮ ਦੌਰਾਨ ਸ੍ਰੀ ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ, ਲੁਧਿਆਣਾ, ਸ੍ਰੀ ਰਾਮ ਸਿੰਘ ਐੱਸ.ਡੀ.ਐੱਮ., ਜਗਰਾਓਂ, ਸ੍ਰੀ ਜੋਗਿੰਦਰ ਸਿੰਘ, ਤਹਿਸੀਲਦਾਰ, ਜਗਰਾਓਂ, ਸ੍ਰੀ ਰੁਪਿੰਦਰ ਭਾਰਦਵਾਜ ਐੱਸ.ਡੀ.ਓ., ਜਗਰਾਓਂ ਨੇ ਇਸ ਨਾਜਾਇਜ਼ ਕਬਜ਼ੇ ਵਾਲੀ ਭੂਮੀ ਦੀ ਹੱਦਬੰਦੀ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਵਿੱਚ ਉਨ੍ਹਾਂ ਦਾ ਸਹਿਯੋਗ ਸ੍ਰੀ ਸੁਰਜੀਤ ਸਿੰਘ ਗਿੱਲ, ਸੀਨੀਅਰ ਸੁਪਰਡੈਂਟ ਆਫ ਪੁਲਿਸ, ਸ੍ਰੀ ਗੁਰਦੀਪ ਸਿੰਘ ਐੱਸ.ਪੀ. ਹੈਡਕੁਆਟਰ, ਜਗਰਾਓਂ, ਸ੍ਰੀ ਸਰਬਜੀਤ ਸਿੰਘ, ਡੀ.ਐੱਸ.ਪੀ. (ਰੂਰਲ), ਸ੍ਰੀ ਜਸਵਿੰਦਰ ਸਿੰਘ ਡੀ.ਐੱਸ.ਪੀ., (ਦਾਖਾਂ), ਸ੍ਰੀ ਸੁਰਜੀਤ ਸਿੰਘ ਡੀ.ਐੱਸ.ਪੀ., (ਰਾਏਕੋਟ), ਸ੍ਰੀ ਪਰਮਜੀਤ ਸਿੰਘ ਐੱਸ.ਐੱਚ.ਓ., ਸਿੱਧਵਾਂ ਬੇਟ, ਸ੍ਰੀ ਮਨਜਿੰਦਰ ਸਿੰਘ ਐੱਸ.ਡੀ.ਓ., ਨਵਾਂਸ਼ਹਿਰ ਅਤੇ ਸ੍ਰੀ ਸੁਖਵਿੰਦਰ ਸਿੰਘ ਨੇ ਦਿੱਤਾ। ਜੰਗਲਾਤ ਵਿਭਾਗ ਦੀ ਅਗਵਾਈ ਸ੍ਰੀ ਜਤਿੰਦਰ ਸ਼ਰਮਾ, ਪ੍ਰਮੁੱਖ ਮੁੱਖ ਵਣਪਾਲ, ਸ੍ਰੀ ਧਰਮਿੰਦਰ ਸ਼ਰਮਾ, ਮੁੱਖ ਵਣਪਾਲ (ਯੋਜਨਾ), ਸ਼੍ਰੀਮਤੀ ਸ਼ਲੇਂਦਰ ਕੌਰ, ਵਣਪਾਲ ਦੱਖਣੀ ਸਰਕਲ ਅਤੇ ਸ. ਚਰਨਜੀਤ ਸਿੰਘ ਕੁੰਨਰ ਡਵੀਜ਼ਨਲ ਜੰਗਲਾਤ ਅਧਿਕਾਰੀ ਆਦਿ ਵਲੋਂ ਇਨ੍ਹਾਂ ਜ਼ਮੀਨੀ ਮੁਹਿੰਮਾਂ ਦੀ ਅਗਵਾਈ ਕੀਤੀ ਗਈ।
ਇਸ ਮੌਕੇ ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ, ਜੰਗਲਾਤ, ਸ੍ਰੀ ਜਤਿੰਦਰ ਸ਼ਰਮਾ, ਪ੍ਰਮੁੱਖ ਮੁੱਖ ਵਣਪਾਲ, ਸ੍ਰੀ ਕੁਲਦੀਪ ਕੁਮਾਰ, ਪ੍ਰਮੁੱਖ ਮੁੱਖ ਵਣਪਾਲ (ਜੰਗਲੀ ਜੀਵ), ਸ੍ਰੀ ਰਤਨਾ ਕੁਮਾਰ, ਮੁੱਖ ਵਣਪਾਲ, ਸ੍ਰੀ ਧਰਿੰਦਰਾ ਸਿੰਘ, ਐਮ.ਡੀ., ਜੰਗਲਾਤ ਕਾਰਪੋਰੇਸ਼ਨ, ਸ੍ਰੀ ਧਰਮਿੰਦਰ ਸ਼ਰਮਾ ਮੁੱਖ ਵਣਪਾਲ (ਮੈਦਾਨੀ) ਅਤੇ ਸ੍ਰੀਮਤੀ ਸ਼ਲੇਂਦਰ ਕੌਰ, ਮੁੱਖ ਵਣਪਾਲ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article