PUNJABMAILUSA.COM

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਮਿਲਣਗੇ ਹਥਿਆਰ: ਸਾਧੂ ਸਿੰਘ ਧਰਮਸੋਤ

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਮਿਲਣਗੇ ਹਥਿਆਰ: ਸਾਧੂ ਸਿੰਘ ਧਰਮਸੋਤ

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਮਿਲਣਗੇ ਹਥਿਆਰ: ਸਾਧੂ ਸਿੰਘ ਧਰਮਸੋਤ
June 20
18:36 2018

ਸਿਊਂਕ ਘਟਨਾ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਜ਼ਖ਼ਮੀਆਂ ਨੂੰ ਮਿਲੇਗੀ ਮਾਲੀ ਮਦਦ ਤੇ ਸਰਕਾਰੀ ਖ਼ਰਚੇ ‘ਤੇ ਹੋਵੇਗਾ ਇਲਾਜ
ਚਾਰ ਦੋਸ਼ੀਆਂ ਦੀ ਹੋਈ ਗ੍ਰਿਫਤਾਰੀ ਤੇ ਤਫ਼ਤੀਸ਼ ਜਾਰੀ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਪੰਜਾਬ ਦਾ ਜੰਗਲਾਤ ਵਿਭਾਗ ਜੰਗਲਾਂ ਤੇ ਜੰਗਲੀ ਖੇਤਰਾਂ ਦੀ ਰਖਵਾਲੀ ਲਈ ਆਪਣੇ ਕਰਮਚਾਰੀਆਂ ਨੂੰ ਹਥਿਆਰਬੰਦ ਕਰੇਗਾ ਅਤੇ ਛੇਤੀ ਹੀ ਇਸ ਸਬੰਧੀ ਨਵੀਂ ਨੀਤੀ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪਿੰਡ ਸਿਊਂਕ ਵਿਖੇ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਇਸ ਘਟਨਾ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਰੇਤ ਤੇ ਲੱਕੜ ਮਾਫੀਆ ਵਲੋਂ ਜੰਗਲਾਤ ਕਰਮਚਾਰੀਆਂ ‘ਤੇ ਕੀਤੇ ਹਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਭਵਿੱਖ ‘ਚ ਵਿਭਾਗੀ ਕਰਮਚਾਰੀਆਂ ਨੂੰ ਹਥਿਆਰਾਂ ਨਾਲ ਲੈੱਸ ਕੀਤਾ ਜਾਵੇਗਾ। ਉਨ੍ਹਾਂ ਨੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਵੀਂ ਨੀਤੀ ਨੂੰ ਜਲਦ ਤਿਆਰ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਜੰਗਲਾਂ ਤੇ ਜੰਗਲੀ ਖੇਤਰਾਂ ਦੇ ਨਾਲ-ਨਾਲ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ ਤੇ ਇਸ ਦਿਸ਼ਾਂ ‘ਚ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
ਸ. ਧਰਮਸੋਤ ਨੇ ਕਿਹਾ ਕਿ ਪਿੰਡ ਸਿਊਂਕ ਘਟਨਾ ਦੇ ਗੰਭੀਰ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਅਤੇ ਘੱਟ ਜ਼ਖ਼ਮੀਆਂ ਨੂੰ 21-21 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ ਅਤੇ ਜ਼ਖ਼ਮੀਆਂ ਦਾ ਇਲਾਜ ਵੀ ਸਰਕਾਰੀ ਖ਼ਰਚੇ ‘ਤੇ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੰਗਲਾਤ ਖੇਤਰ ਦੀ ਰਾਖੀ ਲਈ ਪੂਰੀ ਵਾਹ ਲਾਉਣ ਵਾਲੇ ਇਨ੍ਹਾਂ ਕਰਮਚਾਰੀਆਂ ਨੂੰ ਜਿੱਥੇ ਦੋ-ਦੋ ਇਨਕਰੀਮੈਂਟਾਂ ਦਿੱਤੀਆਂ ਜਾਣਗੀਆਂ, ਉੱਥੇ ਹੀ ਵਿਭਾਗ ਵਲੋਂ ਬਹਾਦਰੀ ਪੁਰਸਕਾਰ ਵੀ ਦਿੱਤੇ ਜਾਣਗੇ।
ਸ. ਧਰਮਸੋਤ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੇ ਬਲਾਕ ਅਫ਼ਸਰ ਸ੍ਰੀ ਦਵਿੰਦਰ ਸਿੰਘ, ਵਣ ਗਾਰਡ ਸ੍ਰੀ ਰਵਿੰਦਰ ਸਿੰਘ, ਬੇਲਦਾਰ ਸ੍ਰੀ ਕਰਨੈਲ ਸਿੰਘ, ਬੇਲਦਾਰ ਸ੍ਰੀ ਰਾਜਿੰਦਰ ਸਿੰਘ, ਦਿਹਾੜੀਦਾਰ ਸ੍ਰੀ ਭਾਗ ਚੰਦ ਤੇ ਸ੍ਰੀ ਮਹਿੰਦਰ ਸਿੰਘ ਵਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਸਿਊਂਕ-ਸ਼ਿੰਗਾਰੀਵਾਲਾ ਸੜਕੀ ਮਾਰਗ ‘ਤੇ 19 ਜੂਨ, 2018 ਨੂੰ ਰਾਤ ਸਮੇਂ 10:30 ਵਜੇ ਲਗਾਏ ਨਾਕੇ ਦੌਰਾਨ ਕੁੱਝ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ ਸੀ। ਇਸ ਸਬੰਧੀ ਐਫ.ਆਈ.ਆਰ. ਥਾਣਾ ਮੁੱਲਾਂਪੁਰ ਗਰੀਬਦਾਸ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 307, 353, 186, 332, 148, 149 ਅਧੀਨ ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਨੇ ਵਣ ਗਾਰਡ ਦੇ ਬਿਆਨਾਂ ਦੇ ਆਧਾਰ ‘ਤੇ ਸਤਪ੍ਰੀਤ ਸਿੰਘ ਉਰਫ਼ ਸੱਤੀ ਪੁੱਤਰ ਬਲਵਿੰਦਰ ਸਿੰਘ, ਸਤਵਿੰਦਰ ਸਿੰਘ ਉਰਫ਼ ਹੈਪੀ ਪੁੱਤਰ ਸੁਰਿੰਦਰ ਸਿੰਘ, ਜਗਜੀਤ ਸਿੰਘ ਉਰਫ਼ ਜੱਗਾ ਪੁੱਤਰ ਸੋਹਣ ਸਿੰਘ ਅਤੇ ਇੰਦਰਜੀਤ ਸਿੰਘ ਉਰਫ਼ ਇੰਦਾ ਪੁੱਤਰ ਜਸਵੰਤ ਸਿੰਘ ਨੂੰ ਗ੍ਰਿਫਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਇਨ੍ਹਾਂ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਵਾਰਦਾਤ ਦੌਰਾਨ ਵਰਤਿਆ ਗਿਆ ਟਰੈਕਟਰ-ਟਰਾਲੀ ਅਤੇ ਆਈ-20 ਕਾਰ ਵੀ ਬਰਾਮਦ ਹੋ ਚੁੱਕੀ ਹੈ ਅਤੇ ਦੋਸ਼ੀਆਂ ਪਾਸੋਂ ਪੁੱਛ-ਗਿੱਛ, ਤਫ਼ਤੀਸ਼ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਬਲਾਕ ਅਫਸਰ ਸ੍ਰੀ ਦਵਿੰਦਰ ਸਿੰਘ ਅਤੇ ਬੇਲਦਾਰ ਕਰਨੈਲ ਸਿੰਘ ਸਖ਼ਤ ਜ਼ਖਮੀ ਦੀ ਹਾਲਤ ਵਿੱਚ ਪੀ.ਜੀ.ਆਈ. (ਟਰੌਮਾ ਸੈਂਟਰ), ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹਨ, ਜਿੱਥੇ ਬਲਾਕ ਅਫਸਰ ਸ੍ਰੀ ਦਵਿੰਦਰ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਬੇਲਦਾਰ ਕਰਨੈਲ ਸਿੰਘ ਦਾ ਵੀ ਸਕੱਲ ਫਰੈਕਚਰ ਹੈ। ਬਲਾਕ ਅਫਸਰ ਸ੍ਰੀ ਦਵਿੰਦਰ ਸਿੰਘ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਓਪਰੇਸ਼ਨ ਉਪਰੰਤ ਪੀ.ਜੀ.ਆਈ. ਦੇ ਡਾਕਟਰਾਂ ਵੱਲੋਂ 72 ਘੰਟੇ ਦੀ ਅਬਜ਼ਰਵੇਸ਼ਨ ‘ਤੇ ਰੱਖਿਆ ਗਿਆ ਹੈ। ਸ੍ਰੀ ਕਰਨੈਲ ਸਿੰਘ ਬੇਲਦਾਰ ਦੇ ਚਿਹਰੇ ਤੇ ਸੱਜੇ ਪਾਸੇ ਤੇਜਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਹੈ, ਜਿਸ ਕਰਕੇ ਉਸ ਦੇ ਚਿਹਰੇ ਤੇ ਸੱਜੇ ਪਾਸੇ ਡੂੰਘਾ ਜਖ਼ਮ ਹੋ ਗਿਆ ਹੈ ਅਤੇ ਉਹ ਵੀ ਪੀ.ਜੀ.ਆਈ. (ਟਰੌਮਾ ਸੈਂਟਰ), ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹਨ।
ਸ. ਧਰਮਸੋਤ ਨੇ ਅੱਗੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਰੇਤ ਅਤੇ ਲੱਕੜ ਮਾਫ਼ੀਆ ਖ਼ਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀ ਐਮ.ਪੀ. ਸਿੰਘ, ਪ੍ਰਮੁੱਖ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ, ਮੁੱਖ ਵਣਪਾਲ ਸ੍ਰੀ ਰਤਨਾ ਕੁਮਾਰ, ਵਣਪਾਲ ਸ਼ਿਵਾਲਿਕ ਸ੍ਰੀ ਚਰਚਿਲ ਕੁਮਾਰ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਡੀ.ਐਫ.ਓ. ਸ੍ਰੀ ਗੁਰਅਮਨ ਸਿੰਘ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article