PUNJABMAILUSA.COM

ਜੰਗ-ਏ-ਆਜ਼ਾਦੀ ਯਾਦਗਾਰ ਦੇ ਉਦਘਾਟਨੀ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ

ਜੰਗ-ਏ-ਆਜ਼ਾਦੀ ਯਾਦਗਾਰ ਦੇ ਉਦਘਾਟਨੀ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ

ਜੰਗ-ਏ-ਆਜ਼ਾਦੀ ਯਾਦਗਾਰ ਦੇ ਉਦਘਾਟਨੀ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ
November 06
21:05 2016

shaheed

ਸਨਮਾਨ ਵਿੱਚ ਮਿਲੀਆਂ ਲੋਈਆਂ ਵੀ ਸੁੱਟੀਆਂ

ਜਲੰਧਰ, 6 ਨਵੰਬਰ (ਪੰਜਾਬ ਮੇਲ)- ਇੱਥੇ ਕਰਤਾਰਪੁਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੇ ਉਦਘਾਟਨੀ ਸਮਾਗਮ ਸਮੇਂ ਹੰਗਾਮੇ ਕਾਰਨ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ।
ਸਵੇਰ ਤੋਂ ਸਮਾਗਮ ਵਿੱਚ ਬੈਠੇ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਾਰੇ ਬੁਲਾਰਿਆਂ ਦਾ ਇਕ-ਇਕ ਸ਼ਬਦ ਸੁਣਿਆ ਪਰ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੀਆਂ ਮੰਗਾਂ ਬਾਰੇ ਕੋਈ ਐਲਾਨ ਨਾ ਕੀਤਾ ਤਾਂ ਉਨ੍ਹਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ। ਮੁੱਖ ਮੰਤਰੀ ਦੇ ਵਤੀਰੇ ਤੋਂ ਭੜਕੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਲਈ ਬਣਾਈ ਵੱਖਰੀ ਸਟੇਜ ਤੋਂ ਹੀ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਕੁਝ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੇ ਸਨਮਾਨ ਵਿੱਚ ਮਿਲੀਆਂ ਲੋਈਆਂ ਵੀ ਵਗ੍ਹਾ ਕੇ ਮਾਰੀਆਂ। ਉਨ੍ਹਾਂ ਕੁਝ ਸਮੇਂ ਲਈ ਉਥੇ ਧਰਨਾ ਵੀ ਦਿੱਤਾ। ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਉਨ੍ਹਾਂ ਨੂੰ ਮਨਾਉਣ ਲਈ ਵੀ ਆਏ ਪਰ ਇਨ੍ਹਾਂ ਪਰਿਵਾਰਾਂ ਨੇ ਕਿਹਾ ਕਿ ਜਿਹੜੇ ਲੋਕਾਂ ਦੀਆਂ ਸਿਫ਼ਤਾਂ ਮੁੱਖ ਮੰਤਰੀ ਕਰ ਰਹੇ ਹਨ, ਉਨ੍ਹਾਂ ਬਾਰੇ ਦੱਸਣ ਕਿ ਉਨ੍ਹਾਂ ਆਜ਼ਾਦੀ ਲਈ ਕੀਤਾ ਕੀ ਸੀ? ਜਿਹੜੀ ਇਹ ਯਾਦਗਾਰ 200 ਕਰੋੜ ਦੀ ਬਣਾਈ ਗਈ ਹੈ, ਉਸ ਦਾ ਸੁਤੰਤਰਤਾ ਸੈਨਾਨੀਆਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕੀ ਲਾਭ ਹੋਵੇਗਾ?
ਪੰਜਾਬ ਪ੍ਰਦੇਸ਼ ਸੁਤੰਤਰਤਾ ਸੈਨਾਨੀ ਉਤਰਾਧਿਕਾਰੀ ਸੰਗਠਨ ਦੇ ਸੂਬਾਈ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਹੈਰਾਨੀ ਪ੍ਰਗਟਾਈ ਕਿ ਮੁੱਖ ਮੰਤਰੀ ਨਾਲ ਕੁਝ ਦਿਨ ਪਹਿਲਾਂ ਹੀ ਮੰਗਾਂ ਬਾਰੇ ਗੱਲਬਾਤ ਕੀਤੀ ਗਈ ਸੀ। ਉਨ੍ਹਾਂ ਭਰੋਸਾ ਦਿੱਤਾ ਸੀ ਕਿ ਉਹ ਯਾਦਗਾਰ ਦੇ ਉਦਘਾਟਨੀ ਸਮਾਗਮ ਵਿੱਚ ਮੰਗਾਂ ਮੰਨਣ ਦਾ ਐਲਾਨ ਕਰਨਗੇ। ਜਦੋਂ ਸੁਤੰਤਰਤਾ ਸੈਨਾਨੀਆਂ ਨੇ ਸਟੇਜ ਤੋਂ ਹੀ ਨਾਅਰੇਬਾਜ਼ੀ ਸ਼ੁਰੂ ਕੀਤੀ, ਉਦੋਂ ਮੁੱਖ ਮੰਤਰੀ ਪੰਡਾਲ ਵਿੱਚ ਹੀ ਸਨ। ਇਸ ਦੇ ਬਾਵਜੂਦ ਕੋਈ ਵੀ ਮੰਤਰੀ ਇਨ੍ਹਾਂ ਪਰਿਵਾਰਾਂ ਨੂੰ ਮਨਾਉਣ ਲਈ ਨਹੀਂ ਪਹੁੰਚਿਆ। ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਲਈ ਮੁਫ਼ਤ ਬੱਸ ਪਾਸ ਦਿੱਤੇ ਜਾਣ, ਟੌਲ ਟੈਕਸ ਮੁਆਫ਼ ਕੀਤਾ ਜਾਵੇ, ਬਿਜਲੀ ਦੇ 500 ਯੂਨਿਟ ਮੁਫ਼ਤ ਦਿੱਤੇ ਜਾਣ, ਨੌਕਰੀਆਂ ਵਿੱਚ ਜਿਹੜਾ ਦੋ ਫੀਸਦੀ ਕੋਟਾ ਕੱਟ ਕੇ ਇਕ ਫੀਸਦੀ ਕੀਤਾ ਸੀ, ਉਸ ਨੂੰ ਦੋ ਫੀਸਦੀ ਕੀਤਾ ਜਾਵੇ, ਇਲਾਜ ਮੁਫ਼ਤ ਕੀਤਾ ਜਾਵੇ, ਪੰਜਾਬ ਸਰਕਾਰ ਵੱਲੋਂ 45 ਸਾਲ ਪੁਰਾਣੀ ਸੁਤੰਤਰਤਾ ਸੈਨਾਨੀ ਪੈਨਸ਼ਨ ਨੀਤੀ ਬਦਲੀ ਜਾਵੇ।
ਮੁਹਾਲੀ ਨੇੜਲੇ ਪਿੰਡ ਅਭੀਪੁਰ ਤੋਂ ਆਏ ਬਜ਼ੁਰਗ ਗੁਰਮੀਤ ਸਿੰਘ ਨੇ ਗੁੱਸੇ ਵਿੱਚ ਕਿਹਾ ਕਿ ਉਨ੍ਹਾਂ ਦੇ ਪਿਤਾ ਗੱਜਾ ਸਿੰਘ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨਾਲ ਆਈ.ਐਨ.ਏ. ਵਿੱਚ ਕੰਮ ਕੀਤਾ ਸੀ ਅਤੇ ਸਿੰਗਾਪੁਰ ਤੇ ਮਲੇਸ਼ੀਆ ਦੀਆਂ ਜੇਲ੍ਹਾਂ ਵਿੱਚ ਨੌਂ ਮਹੀਨੇ ਕੱਟੇ। ਕੇਂਦਰ ਸਰਕਾਰ ਨੇ 1950 ਵਿੱਚ ਚੱਪੜਚਿੜੀ ਵਿੱਚ 650 ਏਕੜ ਜ਼ਮੀਨ ਅਲਾਟ ਕੀਤੀ ਸੀ ਪਰ ਪੰਜਾਬ ਸਰਕਾਰ ਦੱਬ ਕੇ ਬੈਠੀ ਹੈ। ਇੱਥੇ ਸਨਮਾਨ ਕਰਨ ਬਹਾਨੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ। ਜੈਤੋਂ ਤੋਂ ਪੁੱਜੇ 63 ਸਾਲ ਰਾਮ ਰਾਜ ਸੇਵਕ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਮਾਸਟਰ ਕਰਤਾ ਰਾਮ ਨੇ ਜਿੱਥੇ ਨਾਭਾ ਜੇਲ੍ਹ ਵਿੱਚ ਸਜ਼ਾ ਕੱਟੀ, ਉਥੇ ਜੈਤੋ ਦੇ ਮੋਰਚੇ ਵਿੱਚ ਵੀ ਹਿੱਸਾ ਲਿਆ। ਸਮਾਗਮ ਵਿੱਚ ਉਹ ਸਵੇਰੇ 10 ਵਜੇ ਪਹੁੰਚੇ ਪਰ ਨਾ ਪੀਣ ਲਈ ਪਾਣੀ ਮਿਲਿਆ ਤੇ ਨਾ ਖਾਣਾ ਮਿਲਿਆ। ਉਸ ਦਾ ਕਹਿਣਾ ਸੀ ਕਿ ਉਹ ਇਸ ਉਮੀਦ ਨਾਲ ਆਇਆ ਸੀ ਕਿ ਸ਼ਾਇਦ ਮੁੱਖ ਮੰਤਰੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਬਾਰੇ ਕੋਈ ਐਲਾਨ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article