PUNJABMAILUSA.COM

ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰੇ ਸਬੰਧੀ ਪ੍ਰੋ. ਬਡੂੰਗਰ ਨੇ ਲਿਖਿਆ ਮਹਿਬੂਬਾ ਮੁਫਤੀ ਨੂੰ ਪੱਤਰ

ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰੇ ਸਬੰਧੀ ਪ੍ਰੋ. ਬਡੂੰਗਰ ਨੇ ਲਿਖਿਆ ਮਹਿਬੂਬਾ ਮੁਫਤੀ ਨੂੰ ਪੱਤਰ

ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰੇ ਸਬੰਧੀ ਪ੍ਰੋ. ਬਡੂੰਗਰ ਨੇ ਲਿਖਿਆ ਮਹਿਬੂਬਾ ਮੁਫਤੀ ਨੂੰ ਪੱਤਰ
June 24
13:45 2017

ਜੰਮੂ-ਕਸ਼ਮੀਰ ਤੋਂ ਆਏ ਸਿੱਖਾਂ ਦੇ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 24 ਜੂਨ (ਪੰਜਾਬ ਮੇਲ)- ਜੰਮੂ-ਕਸ਼ਮੀਰ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਇਕ ਵਫ਼ਦ ਨੇ ਮੁਲਾਕਾਤ ਕਰਕੇ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਯਤਨ ਕਰਨ ਦੀ ਅਪੀਲ ਕੀਤੀ। ਪ੍ਰੋ. ਬਡੂੰਗਰ ਨਾਲ ਮੁਲਾਕਾਤ ਕਰਨ ਪਹੁੰਚੇ ਇਸ ਵਫ਼ਦ ਵਿਚ ਗੁਰਦੁਆਰਾ ਡਿਸਟ੍ਰਿਕ ਬੋਰਡ ਜੰਮੂ ਕਸ਼ਮੀਰ ਦੇ ਪ੍ਰਧਾਨ ਸ. ਮੋਹਨ ਸਿੰਘ ਤਰਾਲੀ, ਜਨਰਲ ਸਕੱਤਰ ਸ. ਭੁਪਿੰਦਰ ਸਿੰਘ ਅਤੇ ਸ. ਪਰਮਿੰਦਰ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਫ਼ਦ ਦੇ ਮੈਂਬਰਾਂ ਪਾਸੋਂ ਮਾਮਲੇ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਤੁਰੰਤ ਇਕ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕਰਦਿਆਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਦਿਵਾਉਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਕਿ ਜੰਮੂ ਕਸ਼ਮੀਰ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਨਾ ਦੇਣਾ ਮੰਦਭਾਗਾ ਹੈ ਅਤੇ ਇਸ ਨਾਲ ਸੂਬੇ ਅੰਦਰ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਵੰਡ ਤੋਂ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਜੰਮੂ ਅਤੇ ਕਸ਼ਮੀਰ ਪੰਜਾਬ ਰਾਜ ਦਾ ਹਿੱਸਾ ਸਨ ਤੇ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਮਿਲਦਾ ਰਿਹਾ, ਪਰ ਅੱਜ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਬਣਦੇ ਸਤਿਕਾਰ ਤੋਂ ਵਾਂਝਿਆਂ ਕੀਤਾ ਗਿਆ ਹੈ। ਜੰਮੂ ਕਸ਼ਮੀਰ ਦੇ ਸਕੂਲਾਂ ਅੰਦਰ ਪੰਜਾਬੀ ਨੂੰ ਲਾਜ਼ਮੀ ਵਿਸ਼ਿਆਂ ਵਿਚੋਂ ਮਨਫ਼ੀ ਕਰਨਾ ਪੰਜਾਬੀ ਭਾਸ਼ਾ ਪ੍ਰਤੀ ਵਿਤਕਰੇ ਵਾਲਾ ਫ਼ੈਸਲਾ ਹੈ। ਉਨ੍ਹਾਂ ਮੰਗ ਕੀਤੀ ਕਿ ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਦੇਣ ਲਈ ਇਸ ਮਸਲੇ ਸਬੰਧੀ ਸੰਜੀਦਗੀ ਨਾਲ ਜਾਂਚ ਕਰਵਾ ਕੇ ਫ਼ੈਸਲਾ ਲਿਆ ਜਾਵੇ ਤਾਂ ਜੋ ਪੰਜਾਬੀ ਭਾਸ਼ਾ ਨੂੰ ਪਹਿਲਾ ਦੀ ਤਰ੍ਹਾਂ ਮਿਲਦਾ ਸਤਿਕਾਰ ਬਰਕਰਾਰ ਰਹਿ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਅਤੇ ਸ. ਜਗਰੂਪ ਸਿੰਘ ਸੇਖਵਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article