PUNJABMAILUSA.COM

ਜੰਮੂ-ਕਸ਼ਮੀਰ ‘ਚ ਭਾਜਪਾ ਨੇ ਪੀ.ਡੀ.ਪੀ. ਨਾਲੋਂ ਤੋੜਿਆ ਰਿਸ਼ਤਾ

ਜੰਮੂ-ਕਸ਼ਮੀਰ ‘ਚ ਭਾਜਪਾ ਨੇ ਪੀ.ਡੀ.ਪੀ. ਨਾਲੋਂ ਤੋੜਿਆ ਰਿਸ਼ਤਾ

ਜੰਮੂ-ਕਸ਼ਮੀਰ ‘ਚ ਭਾਜਪਾ ਨੇ ਪੀ.ਡੀ.ਪੀ. ਨਾਲੋਂ ਤੋੜਿਆ ਰਿਸ਼ਤਾ
June 20
11:46 2018

-ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ
ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)- ਜੰਮੂ-ਕਸ਼ਮੀਰ ਵਿਚ ਪੀ.ਡੀ.ਪੀ. ਨਾਲ ਭਾਜਪਾ ਦਾ ਤਿੰਨ ਸਾਲ ਪੁਰਾਣਾ ਗਠਜੋੜ ਆਖਰਕਾਰ ਟੁੱਟ ਹੀ ਗਿਆ। ਭਾਜਪਾ ਦੀ ਅਗਵਾਈ ‘ਚ ਇਕ ਹੋਰ ਹੈਰਾਨ ਕਰਨ ਵਾਲਾ ਫੈਸਲਾ ਲੈਂਦਿਆਂ ਅਚਾਨਕ ਜੰਮੂ-ਕਸ਼ਮੀਰ ਵਿਚ ਪੀ.ਡੀ.ਪੀ. ਤੋਂ ਰਿਸ਼ਤਾ ਤੋੜ ਲਿਆ। ਇਸ ਤੋਂ ਬਾਅਦ ਪੀ.ਡੀ.ਪੀ. ਮੁਖੀ ਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਰਾਜਪਾਲ ਐੱਨ.ਐੱਨ. ਵੋਹਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਸਤੀਫਾ ਸੌਂਪ ਦਿੱਤਾ। ਰਾਜਪਾਲ ਨੇ ਉਨ੍ਹਾਂ ਨੂੰ ਬਦਲਵੇਂ ਪ੍ਰਬੰਧ ਹੋਣ ਤੱਕ ਆਰਜ਼ੀ ਤੌਰ ‘ਤੇ ਮੁੱਖ ਮੰਤਰੀ ਅਹੁਦੇ ‘ਤੇ ਬਣੇ ਰਹਿਣ ਲਈ ਕਿਹਾ ਹੈ।
ਭਾਜਪਾ ਨੇ ਗਠਜੋੜ ਤੋੜਨ ਦੀ ਵਜ੍ਹਾ ਰਾਸ਼ਟਰ ਹਿੱਤ, ਪੀ.ਡੀ.ਪੀ. ਨਾਲ ਕੜਵਾਹਟ ਵਾਲੇ ਰਿਸ਼ਤੇ ਤੇ ਸੂਬੇ ਵਿਚ ਵਧਦੀਆਂ ਸੁਰੱਖਿਆ ਚੁਣੌਤੀਆਂ ਨੂੰ ਦੱਸਿਆ ਹੈ। ਸੂਬੇ ਵਿਚ 1977 ਤੋਂ ਬਾਅਦ ਅੱਠਵੀਂ ਵਾਰ ਤੇ ਪਿਛਲੇ 10 ਸਾਲਾਂ ਵਿਚ ਚੌਥੀ ਵਾਰ ਰਾਜਪਾਲ ਸ਼ਾਸਨ ਦੇ ਆਸਾਰ ਵਧ ਗਏ ਹਨ, ਕਿਉਂਕਿ ਕੋਈ ਵੀ ਪਾਰਟੀ ਕਿਸੇ ਨਾਲ ਵੀ ਗਠਜੋੜ ਬਣਾਉਣ ਲਈ ਤਿਆਰ ਨਹੀਂ ਹੈ। ਇਸ ਲਈ ਰਾਜਪਾਲ ਨੇ ਰਾਸ਼ਟਰਪਤੀ ਨੂੰ ਆਪਣੀ ਰਿਪੋਰਟ ਭੇਜਦਿਆਂ ਸੂਬੇ ਦੇ ਸੰਵਿਧਾਨ ਤਹਿਤ ਰਾਜਪਾਲ ਸ਼ਾਸਨ ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਦਸੰਬਰ 2014 ਵਿਚ ਹੋਈਆਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਬਾਅਦ 1 ਮਾਰਚ 2015 ਨੂੰ ਗਠਜੋੜ ਸਰਕਾਰ ਬਣੀ ਸੀ। ਉਦੋਂ ਮੁਫਤੀ ਮੁਹੰਮਦ ਸਈਦ ਨੇ 12ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। 7 ਜਨਵਰੀ 2016 ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਤੋਂ ਬਾਅਦ 4 ਅਪ੍ਰੈਲ ਨੂੰ ਮਹਿਬੂਬਾ ਮੁਫਤੀ ਮੁੱਖ ਮੰਤਰੀ ਬਣੀ ਸੀ। ਪੀ.ਡੀ.ਪੀ. ਨਾਲੋਂ ਰਿਸ਼ਤਾ ਤੋੜਨ ਦਾ ਐਲਾਨ ਭਾਜਪਾ ਜਨਰਲ ਸਕੱਤਰ ਤੇ ਜੰਮੂ-ਕਸ਼ਮੀਰ ਦੇ ਇੰਚਾਰਜ ਜਨਰਲ ਸਕੱਤਰ ਰਾਮ ਮਾਧਵ ਨੇ ਕੀਤਾ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਭਾਜਪਾ ਮੰਤਰੀਆਂ ਦੀ ਦਿੱਲੀ ਵਿਚ ਐਮਰਜੈਂਸੀ ਮੀਟਿੰਗ ਕਰਕੇ ਸਿਆਸੀ ਹਾਲਾਤ ਦੀ ਸਮੀਖਿਆ ਕੀਤੀ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ‘ਚ ਗਠਜੋੜ ਤੋੜਨ ਦਾ ਫੈਸਲਾ ਇਕ ਦਿਨ ਪਹਿਲਾਂ ਹੀ ਹੋ ਗਿਆ ਸੀ ਪਰ ਹਾਈ ਕਮਾਨ ਨਾਲ ਗੱਲਬਾਤ ਤੋਂ ਬਾਅਦ ਹੀ ਇਸ ਦਾ ਐਲਾਨ ਹੋਣਾ ਸੀ। ਰਾਮ ਮਾਧਵ ਨੇ ਕਿਹਾ ਕਿ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ ਤੇ ਇਸ ਲਹੀ ਉਨ੍ਹਾਂ ਨੇ ਪੀ.ਡੀ.ਪੀ. ਨੂੰ ਜ਼ਿੰਮੇਵਾਰ ਦੱਸਿਆ। ਵੈਸੇ ਵੀ ਇਕ ਅਟਕਲ ਇਹ ਹੈ ਕਿ ਦੇਰ-ਸਵੇਰ ਪੀ.ਡੀ.ਪੀ. ਵੀ ਗਠਜੋੜ ਤੋੜਨ ਦੇ ਬਾਰੇ ਸੋਚ ਰਹੀ ਸੀ। ਅਜਿਹੇ ‘ਚ ਭਾਜਪਾ ਲਈ ਇਸ ਤੋਂ ਵਧੀਆ ਸਮਾਂ ਨਹੀਂ ਹੋ ਸਕਦਾ ਸੀ। ਰਾਜਪਾਲ ਨੇ ਭਾਜਪਾ ਆਗੂ ਕਵਿੰਦਰ ਗੁਪਤਾ ਤੇ ਪੀ.ਡੀ.ਪੀ. ਮੁਖੀ ਮਹਿਬੂਬਾ ਨਾਲ ਵੱਖ-ਵੱਖ ਗੱਲਬਾਤ ਕਰਕੇ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਕੀ ਕੋਈ ਹੋਰ ਬਦਲਵਾਂ ਗਠਜੋੜ ਸਰਕਾਰ ਬਣਾਉਣ ਦੇ ਮੂਡ ਵਿਚ ਹੈ ਕਿ ਨਹੀਂ। ਦੋਵਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਰਾਜਪਾਲ ਨੇ ਨੈਸ਼ਨਲ ਕਾਨਫਰੰਸ ਦੇ ਕਾਰਜਕਾਰੀ ਪ੍ਰਧਾਨ ਉਮਰ ਅਬਦੁੱਲਾ ਤੇ ਜੰਮੂ-ਕਸ਼ਮੀਰ ਕਾਂਗਰਸ ਕਮੇਟੀ ਦੇ ਪ੍ਰਧਾਨ ਜੀਏ ਮੀਰ ਨਾਲ ਵੀ ਗੱਲਬਾਤ ਕੀਤੀ। ਦੋਵਾਂ ਨੇ ਮੌਜੂਦਾ ਹਾਲਾਤ ‘ਚ ਸਰਕਾਰ ਬਣਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਲੋੜੀਂਦੇ ਵਿਧਾਇਕ ਨਹੀਂ ਹਨ। ਰਾਜਪਾਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੰਵਿਧਾਨ ਦੀ ਧਾਰਾ-92 ਤਹਿਤ ਰਾਜਪਾਲ ਸ਼ਾਸਨ ਦੀ ਸਿਫਾਰਸ਼ ਭੇਜ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article