PUNJABMAILUSA.COM

ਜੱਦੋਂ ਤੱਕ ਇਨਸਾਫ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ – ਸਿਮਰਨਜੀਤ ਮਾਨ

ਜੱਦੋਂ ਤੱਕ ਇਨਸਾਫ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ – ਸਿਮਰਨਜੀਤ ਮਾਨ

ਜੱਦੋਂ ਤੱਕ ਇਨਸਾਫ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ – ਸਿਮਰਨਜੀਤ ਮਾਨ
October 19
21:21 2015

simranjit maan
ਜੈਤੋ/ਕੋਟਕਪੂਰਾ, 19 ਅਕਤੂਬਰ (ਪੰਜਾਬ ਮੇਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਵਾਲਿਆਂ ਅਤੇ ਗੋਲੀ ਚਲਾ ਕੇ ਦੋ ਸਿੱਖਾਂ ਨੂੰ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਧਰਨਾ ਪ੍ਰਦਰਸ਼ਨ ਨਿਰੰਤਰ ਜਾਰੀ ਰੱਖੇ ਜਾਣਗੇ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਪਿੰਡ ਕੋਟਸ਼ਮੀਰ (ਬਠਿੰਡਾ) ਵਿੱਚ ਸਿੱਖ ਪ੍ਰਚਾਰਕਾਂ ਨੇ ਧਰਨਿਆਂ ਨੂੰ ਹਰ ਜ਼ਿਲ੍ਹੇ ਵਿੱਚ ਇੱਕ ਥਾਂ ’ਤੇ ਤਿੰਨ ਘੰਟਿਆਂ ਲੲੀ ਲਾੳੁਣ ਸਬੰਧੀ ਸਮਾਂ ਨਿਰਧਾਰਿਤ ਕੀਤਾ ਸੀ। ਸ੍ਰੀ ਮਾਨ ਨੇ ਇਸੇ ਫ਼ੈਸਲੇ ਨੂੰ ਸਿਰੇ ਤੋਂ ਨਕਾਰ ਦਿੱੱਤਾ ਹੈ।
ਸ੍ਰੀ ਮਾਨ ਅੱਜ ਪਿੰਡ ਬਰਗਾੜੀ ਵਿੱਚ ਕੌਮੀ ਸ਼ਾਹ ਰਾਹ-15 ’ਤੇ ਚੱਲ ਰਹੇ ਨਿਰੰਤਰ ਧਰਨੇ ਵਿੱਚ ਪਹੁੰਚੇ। ਇਸ ਤੋਂ ਇਲਾਵਾ ਉਹ ਪਿੰਡ ਸਰਾਵਾਂ ਅਤੇ ਬਹਿਬਲ ਖੁਰਦ ਵੀ ਗਏ, ਜਿੱਥੇ ਉਨ੍ਹਾਂ ਨੇ 14 ਅਕਤੂਬਰ ਨੂੰ ਪੁਲੀਸ ਫਾਇਰਿੰਗ ਵਿੱਚ ਜਾਨਾਂ ਗੁਆ ਚੁੱਕੇ ਧਰਨਾਕਾਰੀਆਂ ਦੇ ਪਰਿਵਾਰਾਂ ਨੂੰ ਦਿਲਾਸਾ ਦਿੱਤਾ। ਪੱਤਰਕਾਰ ਸੰਮੇਲਨ ਵਿੱਚ ਉਨ੍ਹਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੋਦੀ ਸਰਕਾਰ ਦਾ ਦਲਾਲ ਕਿਹਾ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਆਪਣੇ ਪੁੱਤਰ ਅਤੇ ਆਕਾਵਾਂ ਨੂੰ ਸੱਤਾ ‘ਤੇ ਕਾਇਮ ਰੱਖਣ ਲਈ ਪੰਜਾਬ ਦੇ ਮਾਹੌਲ ਨੂੰ ਲਾਂਬੂ ਲਾ ਰਹੇ ਹਨ।
ਸ੍ਰੀ ਮਾਨ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰ ਹਾਸੋਹੀਣੇ ਫੈਸਲੇ ਲੈ ਕੇ ਅਤੇ ਵਾਰ-ਵਾਰ ਬਦਲ ਕੇ ਸਿੱਖ ਪੰਥ ਦੀਆਂ ਸੁਪਰੀਮ ਸੰਸਥਾਵਾਂ ਨਾਲ ਦਗਾ ਕਰ ਰਹੇ ਹਨ। ੳੁਨ੍ਹਾਂ ਪੰਜਗਰਾਈਂ ਤੋਂ ਕਥਿਤ ਤੌਰ ‘ਤੇ ਪੁਲੀਸ ਵੱਲੋਂ ਫੜੇ ਗਏ ਕੁਝ ਨੌਜਵਾਨਾਂ ਬਾਰੇ ਖ਼ਦਸ਼ਾ ਜਤਾਇਆ ਕਿ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਉਨ੍ਹਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰ ਸਕਦਾ ਹੈ।
ਕੋਟਕਪੂਰਾ ਵਿੱਚ ਬੱਤੀਆਂ ਵਾਲਾ ਚੌਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਅਤੇ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ 25 ਅਕਤੂਬਰ ਨੂੰ ਪੁਲੀਸ ਗੋਲੀ ਕਾਂਡ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਭੋਗ ’ਤੇ ਸਾਰੀਆਂ ਧਿਰਾਂ ਦੀ ਸਾਂਝੀ ਮੀਟਿੰਗ ਹੋਵੇਗੀ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕਰਕੇ ਫੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਆਪੋ-ਆਪਣਾ ਸੰਘਰਸ਼ ਜਾਰੀ ਰਹੇਗਾ।
ਸ੍ਰੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਜਿਹੇ ਮਾਹੌਲ ਬਣਾ ਕੇ ਅਕਾਲੀ-ਭਾਜਪਾ ਸਰਕਾਰ ਦੇ ਘਪਲਿਆਂ ਨੂੰ ਦਬਾਉਣਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਪੰਜਾਬ ਵਿੱਚ ਫੌਜ ਲੁਆਉਣਾ ਚਾਹੁੰਦੇ ਹਨ। ਉਨ੍ਹਾਂ ਧਮਕੀ ਦਿੱਤੀ ਕਿ ਜੇ ਪੰਜਾਬ ਵਿੱਚ ਫੌਜ ਲੱਗੀ ਤਾਂ ਸਿੱਖ ਪਰਿਵਾਰਾਂ ਦਾ ਬੱਚਾ-ਬੱਚਾ ਸਰਕਾਰ ਖ਼ਿਲਾਫ਼ ਬਗਾਵਤ ‘ਤੇ ਉਤਰ ਆਵੇਗਾ। ਸ਼ਾਹੀ ਇਮਾਮ ਵੱਲੋਂ ਸਿੱਖ ਸੰਘਰਸ਼ ਵਿੱਚ ਹਮਾਇਤ ਦੇਣ ਦੇ ਐਲਾਨ ਦਾ ਉਨ੍ਹਾਂ ਸਵਾਗਤ ਕੀਤਾ। ਸ੍ਰੀ ਮਾਨ ਨੇ ਹਿੰਦੂ ਭਾਈਚਾਰੇ ਨੂੰ ਇਸ ਸੰਘਰਸ਼ ਵਿੱਚ ਸਿੱਖਾਂ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਐਮ.ਪੀ. ਧਿਆਨ ਸਿੰਘ ਮੰਡ, ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਰਮਜੀਤ ਸਿੰਘ ਸਿੱਖਾਂਵਾਲਾ, ਰਣਜੀਤ ਸਿੰਘ ਵਾਂਦਰ ਡੋਡ, ਸੁਰਜੀਤ ਸਿੰਘ ਅਰਾਈਆਂਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਜਸਵੰਤ ਸਿੰਘ ਕੈਂਥ, ਸ਼ਿੰਦਰਪਾਲ ਸਿੰਘ ਜਿਓਣਵਾਲਾ, ਪਰਮਿੰਦਰ ਸਿੰਘ ਬਾਲਿਆਂ ਵਾਲੀ, ਪ੍ਰਗਟ ਸਿੰਘ, ਹਰਪਾਲ ਸਿੰਘ ਕੁੱਸਾ, ਪੂਰਨ ਸਿੰਘ ਧੰਦੂ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article