PUNJABMAILUSA.COM

ਜੱਲ੍ਹਿਆਂਵਾਲਾ ਬਾਗ ਸਾਕਾ; ਬਰਤਾਨੀਆ ਨੇ ਪੀੜਤ ਪਰਿਵਾਰਾਂ ਲਈ ਐਲਾਨਿਆ ਸੀ ‘ਖੁੱਲ੍ਹੇ ਦਿਲ ਨਾਲ ਮੁਆਵਜ਼ਾ’

ਜੱਲ੍ਹਿਆਂਵਾਲਾ ਬਾਗ ਸਾਕਾ; ਬਰਤਾਨੀਆ ਨੇ ਪੀੜਤ ਪਰਿਵਾਰਾਂ ਲਈ ਐਲਾਨਿਆ ਸੀ ‘ਖੁੱਲ੍ਹੇ ਦਿਲ ਨਾਲ ਮੁਆਵਜ਼ਾ’

ਜੱਲ੍ਹਿਆਂਵਾਲਾ ਬਾਗ ਸਾਕਾ; ਬਰਤਾਨੀਆ ਨੇ ਪੀੜਤ ਪਰਿਵਾਰਾਂ ਲਈ ਐਲਾਨਿਆ ਸੀ ‘ਖੁੱਲ੍ਹੇ ਦਿਲ ਨਾਲ ਮੁਆਵਜ਼ਾ’
July 03
04:08 2017

ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਨੱਬਵਿਆਂ ਨੂੰ ਢੁਕੇ ਆਜ਼ਾਦੀ ਘੁਲਾਟੀਏ ਮੋਹਨ ਸਿੰਘ ਨੇ 13 ਅਪਰੈਲ, 1919 ਨੂੰ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਆਪਣੇ ਦਾਦੇ ਦੀ ‘ਮੌਤ’ ਲਈ ਮੁਆਵਜ਼ੇ ਦੀ ਮੰਗ ਕਰਦਿਆਂ ਹਾਲ ਹੀ ਵਿੱਚ ਹਾਈ ਕੋਰਟ ’ਚ ਪਹੁੰਚ ਕੀਤੀ ਹੈ। ਪੰਜਾਬ ਪੁਰਾਤੱਤਵ ਨੂੰ ਡਿਜੀਟਲ ਰੂਪ ਦਿੱਤੇ ਜਾਣ ਦੌਰਾਨ ਮਿਲੇ ਦਸਤਾਵੇਜ਼ਾਂ ਤੋਂ ਪਤਾ ਲੱਗਾ ਹੈ ਕਿ ਬਰਤਾਨੀਆ ਨੇ ਇਸ ਸਾਕੇ ਦੇ ਪੀੜਤ ਪਰਿਵਾਰਾਂ ਲਈ ‘ਖੁੱਲ੍ਹੇ ਦਿਲ ਨਾਲ ਮੁਆਵਜ਼ਾ’ ਐਲਾਨਿਆ ਸੀ। ਕਰਨਲ ਰੈਗੀਨਲਡ ਡਾਇਰ ਦੇ ਹੁਕਮਾਂ ਦੇ ਹੋਏ ਇਸ ਸਾਕੇ ਦੇ ਜ਼ਖ਼ਮੀਆਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ ਸੀ।
ਕੁੱਝ ਦਿਹਾੜੀਦਾਰਾਂ ਨੂੰ ਕੁੱਝ ਸੌ ਰੁਪਏ ਮੁਆਵਜ਼ਾ ਦਿੱਤਾ ਗਿਆ ਜਦੋਂ ਕਿ ਅੰਮ੍ਰਿਤਸਰ ਦੇ ਇਕ ਕਾਰੋਬਾਰੀ, ਜਿਸ ਦੀ ਸਾਲਾਨਾ ਆਮਦਨ 9 ਹਜ਼ਾਰ ਰੁਪਏ ਆਂਕੀ ਗਈ ਸੀ, ਦੇ ਪਰਿਵਾਰ ਲਈ 1.01 ਲੱਖ ਰੁਪਏ ਮੁਆਵਜ਼ਾ ਐਲਾਨਿਆ ਸੀ। ਬਰਤਾਨੀਆ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 1592155 ਰੁਪਏ ਅਤੇ ਜ਼ਖ਼ਮੀਆਂ ਲਈ 350762 ਰੁਪਏ ਨੂੰ ਮਨਜ਼ੂਰੀ ਦਿੱਤੀ ਸੀ। ਸਰਕਾਰੀ ਰਿਕਾਰਡ ਮੁਤਾਬਕ ਕੁੱਲ 376 ਮੌਤਾਂ ਹੋਈਆਂ ਸਨ ਅਤੇ ਕੇਵਲ 218 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਗਿਆ। ਭਾਵੇਂ ‘ਖੁੱਲ੍ਹੇ ਦਿਲ ਨਾਲ ਮੁਆਵਜ਼ਾ ਐਲਾਨਿਆ ਗਿਆ ਸੀ ਪਰ ਫਰਵਰੀ 1921 ਤਕ ਅੰਮ੍ਰਿਤਸਰ ਸ਼ਹਿਰ ਦੇ 19 ਪਰਿਵਾਰਾਂ, ਤਰਨ ਤਾਰਨ ਤਹਿਸੀਲ ਦੇ 13 ਅਤੇ ਅਜਨਾਲਾ ਤਹਿਸੀਲ ਦੇ ਸੱਤ ਪਰਿਵਾਰਾਂ ਨੂੰ ਮਹਿਜ਼ 14150 ਰੁਪਏ ਮੁਆਵਜ਼ਾ ਦਿੱਤਾ ਗਿਆ। ਬਰਤਾਨੀਆ ਦੇ ਪ੍ਰਸ਼ਾਸਨ ਵਾਲੇ ਪੰਜਾਬ ਦੇ ਗ੍ਰਹਿ ਵਿਭਾਗ ਦੀਆਂ ਚਾਰ ਫਾਈਲਾਂ (1920 ਤੋਂ 1922) ਵਿੱਚ ਇਹ ਤੱਥ ਦਰਜ ਹਨ, ਜੋ ਚੰਡੀਗੜ੍ਹ ਸਥਿਤ ਪੰਜਾਬ ਡਿਜੀਟਲ ਲਾਇਬ੍ਰੇਰੀ (ਪੀਡੀਐਲ) ਦੇ ਸਟਾਫਰਾਂ ਨੇ ਸਰਕਾਰੀ ਦਸਤਾਵੇਜ਼ਾਂ ਨੂੰ ਡਿਜੀਟਲ ਰੂਪ ਦਿੱਤੇ ਜਾਣ ਦੌਰਾਨ ਲੱਭੇ ਸਨ।
ਪੀਡੀਐਲ ਦੇ ਐਗਜ਼ੀਕਿਊਟਵ ਡਾਇਰੈਕਟਰ ਦਵਿੰਦਰ ਸਿੰਘ ਨੇ ਕਿਹਾ, ‘ਕੀ ਅਸੀਂ ਸੋਚ ਸਕਦੇ ਹਾਂ ਕਿ ਬਰਤਾਨੀਆ ਸਾਮਰਾਜ ਜਲ੍ਹਿਆਂਵਾਲਾ ਬਾਗ ਪੀੜਤਾਂ ਨੂੰ ਮੁਆਵਜ਼ਾਂ ਵੀ ਦੇ ਸਕਦਾ ਹੈ? ਇਹ 300 ਸਫੇ ਅਣਗੌਲੇ ਤੱਥ ਬਾਰੇ ਦਸਤਾਵੇਜ਼ੀ ਸਬੂਤ ਪੇਸ਼ ਕਰਦੇ ਹਨ। ਪੰਜਾਬ ਪੁਰਾਤੱਤਵ ਵਿੱਚ ਇਸ ਤਰ੍ਹਾਂ ਦੇ ਲੱਖਾਂ ਸਫੇ ਹਨ, ਜਿਨ੍ਹਾਂ ’ਚ ਸਾਡੇ ਬੀਤੇ ਬਾਰੇ ਬਹੁਮੁੱਲੀ ਜਾਣਕਾਰੀ ਲੁਕੀ ਹੋਈ ਹੈ। ਭਾਵੇਂ ਮੁਆਵਜ਼ੇ ਦੇ ਹੁਕਮ ਦੇਣ ਪਿਛਲੇ ਕਾਰਨਾਂ ਬਾਰੇ ਇਹ ਫਾਈਲਾਂ ਚੁੱਪ ਹਨ ਪਰ ਇਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਪ੍ਰਸ਼ਾਸਕ 200 ਤੋਂ 600 ਰੁਪਏ ਵਿਚਕਾਰ ਮੁਆਵਜ਼ਾ ਦੇਣ ਤੋਂ ਸੰਤੁਸ਼ਟ ਸਨ।
9 ਫਰਵਰੀ, 1921 ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਐਚ ਡੀ ਕਰਾਇਕ ਨੇ ਪੰਜਾਬ ਦੇ ਚੀਫ ਸੈਕਟਰੀ ਨੂੰ ਇਕ ‘ਗੁਪਤ’ ਪੱਤਰ ਭੇਜਿਆ, ‘ਜਲ੍ਹਿਆਂਵਾਲਾ ਬਾਗ ’ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ 13050 ਰੁਪਏ ਵੰਡੇ ਜਾ ਚੁੱਕੇ ਹਨ। ਹੁਣ ਤਕ ਸਿਰਫ਼ ਦੋ ਜ਼ਖ਼ਮੀਆਂ ਨੂੰ ਮੁਆਵਜ਼ਾ (1100 ਰੁਪਏ) ਦਿੱਤਾ ਗਿਆ ਹੈ। ਅਪਾਹਜ ਹੋਏ ਵਿਅਕਤੀਆਂ ਨੂੰ ਵੰਡਣ ਲਈ ਹਾਲ ਹੀ ਪੰਜ ਹਜ਼ਾਰ ਰੁਪਏ ਜਾਰੀ ਹੋਏ ਹਨ।’ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਇਤਿਹਾਸ ਵਿਭਾਗ ਦੇ ਮੁਖੀ ਤੇ ਸੇਵਾਮੁਕਤ ਪ੍ਰੋਫੈਸਰ ਡਾ. ਹਰੀਸ਼ ਸ਼ਰਮਾ ਨੇ ਦੱਸਿਆ, ‘ਇਹ ਸੱਚ ਹੈ ਕਿ ਬਰਤਾਨੀਆ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਸੀ ਪਰ ਇਸ ਸਾਕੇ ਦੇ ਇਸ ਪੱਖ ਉਤੇ ਵਿਸਥਾਰ ਨਾਲ ਰੌਸ਼ਨੀ ਪਾਉਣ ਵਾਲਾ ਕੋਈ ਖੋਜ ਪੱਤਰ ਜਾਂ ਕਿਤਾਬ ਮੈਨੂੰ ਕਦੇ ਨਹੀਂ ਮਿਲੀ। ਆਜ਼ਾਦੀ ਸੰਗਰਾਮ ਦੇ ਇਤਿਹਾਸ ਦਾ ਇਹ ਤੱਥ ਕਦੇ ਹਿੱਸਾ ਨਹੀਂ ਬਣਿਆ।’

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article