PUNJABMAILUSA.COM

ਜੱਸੀ ਬੰਗਾ ਦਾ ਹੋਇਆ ਗੋਲਡ ਮੈਡਲ ਨਾਲ ਸਨਮਾਨ

ਜੱਸੀ ਬੰਗਾ ਦਾ ਹੋਇਆ ਗੋਲਡ ਮੈਡਲ ਨਾਲ ਸਨਮਾਨ

ਜੱਸੀ ਬੰਗਾ ਦਾ ਹੋਇਆ ਗੋਲਡ ਮੈਡਲ ਨਾਲ ਸਨਮਾਨ
March 02
11:20 2016

21
ਫਗਵਾੜਾ/ਬੰਗਾ, 2 ਮਾਰਚ (ਹਰਨੇਕ ਸਿੰਘ ਵਿਰਦੀ/ਪੰਜਾਬ ਮੇਲ)-ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਤੇ ਸ਼ਹੀਦ ਭਗਤ ਸਿੰਘ ਯਾਦਗਾਰ ਸੁਸਾਇਟੀ ਵਲੋਂ ਕਰਵਾਏ ਗਏ 17ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਸੱਭਿਆਚਾਰਕ ਮੇਲਾ ”ਮੇਲਾ ਫਗਵਾੜੇ ਦਾ” ਇੰਪਰੂਵਮੈਂਟ ਟਰੱਸਟ ਦੀ ਗਰਾਊਂਡ ਫਗਵਾੜਾ ਵਿਖੇ ਬੜੇ ਹੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ‘ਤੇ ਅੰਤਰਰਾਸ਼ਟਰੀ ਪ੍ਰਮੋਟਰ ਜੱਸੀ ਬੰਗਾ ਯੂ.ਐੱਸ.ਏ. ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਭਾ ਸੈਕਰਾਮੈਂਟੋ ਕੈਲੀਫੋਰਨੀਆ ਅਤੇ ਚੇਅਰਮੈਨ ਡਾ. ਬੀ.ਆਰ.ਅੰਬੇਡਕਰ ਐਜੂਕੇਸ਼ਨ ਐਂਡ ਵੈਲਫੇਅਰ ਏਡ ਸੁਸਾਇਟੀ ਪੰਜਾਬ ਦਾ ਜਿਥੇ ਸਵ. ਜਗਦੇਵ ਸਿੰਘ ਜੱਸੋਵਾਲ ਐਵਾਰਡ ਨਾਲ ਸਨਮਾਨ ਕੀਤਾ ਗਿਆ, ਉਥੇ ਸਮਾਜ ਸੇਵਾ ਅਤੇ ਪੰਜਾਬੀ ਸੱਭਿਆਚਾਰ ਨੂੰ ਲੰਮੇ ਸਮੇਂ ਤੋਂ ਦੇਸ਼-ਵਿਦੇਸ਼ ‘ਚ ਪ੍ਰਮੋਟ ਕਰਨ ਪ੍ਰਤੀ ਉਨ੍ਹਾਂ ਦਾ ਗੋਲਡ ਮੈਡਲ ਨਾਲ ਵੀ ਸਨਮਾਨ ਕੀਤਾ ਗਿਆ। ਦੋਵੇਂ ਸਨਮਾਨ ਮਿਲਣ ‘ਤੇ ਪ੍ਰਮੋਟਰ ਜੱਸੀ ਬੰਗਾ ਨੇ ਜਿਥੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕੀਤਾ, ਉਥੇ ਕਿਹਾ ਕਿ ਉਹ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਹੋਰ ਦੁੱਗਣਾ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਗਾਇਕ ਨਛੱਤਰ ਗਿੱਲ, ਮਨਮੋਹਣ ਵਾਰਿਸ, ਪਾਲੀ ਦੇਤਵਾਲੀਆ, ਮਨਜੀਤ ਪੱਪੂ, ਮਾਸ਼ਾ ਅਲੀ, ਹਾਸਰਸ ਕਲਾਕਾਰ ਗੁਰਪ੍ਰੀਤ ਘੁੱਗੀ ਅਤੇ ਭੋਟੂ ਸ਼ਾਹ, ਸੁਰੀਲੀ ਗਾਇਕਾ ਬੇਅੰਤ ਕੌਰ ਆਦਿ ਨੇ ਆਪੋ-ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ। ਸਟੇਜ ਸਕੱਤਰ ਦੀ ਭੂਮਿਕਾ ਆਸ਼ਾ ਸ਼ਰਮਾ ਯੂ.ਐੱਸ.ਏ. ਨੇ ਬਾਖੂਬੀ ਨਿਭਾਈ।
ਮੇਲੇ ਦੌਰਾਨ ਸ. ਸਰਿੰਦਰ ਸਿੰਘ ਸੋਢੀ (ਆਈ.ਜੀ., ਜੀ.ਆਰ.ਪੀ. ਪਟਿਆਲਾ) ਨੂੰ ਓਲੰਪੀਅਨ ਮੇਜਰ ਧਿਆਨ ਚੰਦ ਐਵਾਰਡ, ਡਾ. ਸੁਖਚੈਨ ਸਿੰਘ ਗਿੱਲ (ਆਈ.ਪੀ.ਐੱਸ) ਐੱਸ.ਐੱਸ.ਪੀ. ਚੰਡੀਗੜ੍ਹ ਨੂੰ ਮਾਣ ਪੰਜਾਬ ਦਾ ਐਵਾਰਡ, ਸ. ਰਜਿੰਦਰ ਸਿੰਘ ਐੱਸ.ਐੱਸ.ਪੀ. ਕਪੂਰਥਲਾ ਨੂੰ ਮਾਣਮੱਤੀ ਸ਼ਖ਼ਸੀਅਤ ਐਵਾਰਡ, ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਾ ਨੂੰ ਬਾਬੂ ਫ਼ਿਰੋਜ਼ਦੀਨ ਸ਼ਰਫ ਐਵਾਰਡ, ਪੰਜਾਬੀ ਗਾਇਕ ਮਨਮੋਹਣ ਵਾਰਿਸ ਨੂੰ ਵਿਰਸੇ ਦਾ ਵਾਰਿਸ ਐਵਾਰਡ, ਦੀਪਕ ਬਾਲੀ ਸਕੱਤਰ ਪੰਜਾਬ ਜਾਗ੍ਰਿਤੀ ਮੰਚ ਨੂੰ ਪੰਜਾਬੀ ਮਾਂ ਬੋਲੀ ਦਾ ਵਾਰਿਸ ਅਤੇ ਸਵਰਨ ਟਹਿਣਾ ਨੂੰ ਕਲਮ ਦਾ ਵਾਰਿਸ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੁਰਿੰਦਰ ਛਿੰਦਾ ਸਪੁੱਤਰ ਮਨਿੰਦਰ ਛਿੰਦਾ ਨੂੰ ਸੰਗੀਤ ਦਰਪਣ ਸੁਰ ਸ਼ਹਿਜ਼ਾਦਾ ਐਵਾਰਡ ਨਾਲ ਮੋਟਰ ਸਾਇਕਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਆਪਣੇ ਸੰਬੋਧਨ ‘ਚ ‘ਮੇਲਾ ਫਗਵਾੜੇ ਦਾ’ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਵਿਰਸੇ ਨੂੰ ਜਿਉਂਦਾ ਰੱਖਣ ਲਈ ਇਹੋ ਜਿਹੇ ਮੇਲੇ ਹੋਣੇ ਬਹੁਤ ਜ਼ਰੂਰੀ ਹਨ। ਇਸ ਮੌਕੇ ਕਲੱਬ ਦੇ ਚੇਅਰਮੈਨ ਸੁਰੇਸ਼ ਮੱਲ੍ਹਣ, ਪ੍ਰਧਾਨ ਸੁਖਵਿੰਦਰ ਸਿੰਘ ਅਤੇ ਪ੍ਰੋਜੈਕਟ ਡਾਇਰੈਕਟਰ ਓਮ ਪ੍ਰਕਾਸ਼ ਬਿੱਟੂ, ਐੱਸ.ਐੱਸ.ਪੀ. ਕਪੂਰਥਲਾ ਸ. ਰਜਿੰਦਰ ਸਿੰਘ, ਬਿੱਟੂ ਦੇਵਗਨ ਯੂ.ਐੱਸ.ਏ, ਤੇਜਿੰਦਰ ਬਿੱਟੂ ਸਾਬਕਾ ਚੇਅਰਮੈਨ (ਨਗਰ ਸੁਧਾਰ ਟਰੱਸਟ), ਬਲਕਾਰ ਸਿੰਘ ਇਨਕਮ ਟੈਕਸ ਅਫ਼ਸਰ, ਏ.ਡੀ.ਸੀ. ਇਕਬਾਲ ਸਿੰਘ ਸੰਧੂ, ਐੱਸ.ਪੀ. ਅਸ਼ਵਨੀ ਕੁਮਾਰ, ਬਲਬੀਰ ਸਿੰਘ ਉੱਭੀ, ਸਤਨਾਮ ਸਿੰਘ ਉੱਭੀ ਯੂ.ਕੇ., ਸਰਵਣ ਸਿੰਘ ਕੁਲਾਰ ਚੇਅਰਮੈਨ ਮਾਰਕੀਟ ਕਮੇਟੀ, ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ, ਪ੍ਰਮਜੀਤ ਖੁਰਾਣਾ, ਮੈਡਮ ਰੀਟਾ, ਚੰਦਾ ਮਿਸ਼ਰਾ, ਪਰਵਿੰਦਰ ਕੌਰ ਰਘਬੋਤਰਾ, ਸਰਬਜੀਤ ਕੌਰ, ਜਤਿੰਦਰ ਵਰਮਾਨੀ, ਹੁਸਨ ਲਾਲ, ਬਲਜਿੰਦਰ ਸਿੰਘ ਠੇਕੇਦਾਰ, ਸੰਜੇ ਗਰੋਵਰ, ਓਮ ਪ੍ਰਕਾਸ਼ ਬਿੱਟੂ, ਰਾਜ ਕੁਮਾਰ ਗੁਪਤਾ, ਸਰਬਜੀਤ ਕੌਰ ਭਗਤਪੁਰਾ, ਪ੍ਰਮਜੀਤ ਕੌਰ ਕੰਬੋਜ ਆਦਿ ਹਾਜ਼ਰ ਸਨ। ‘ਮੇਲਾ ਫਗਵਾੜੇ ਦਾ’ ਆਪਣੀਆਂ ਮਿੱਠੀਆਂ ਤੇ ਅਮਿੱਟ ਯਾਦਾਂ ਤੇ ਪੰਜਾਬੀ ਵਿਰਸੇ ਦੀ ਮਹਿਕ ਬਿਖੇਰਦਾ ਹੋਇਆ ਦੇਰ ਰਾਤ ਸਮਾਪਤ ਹੋਇਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article