PUNJABMAILUSA.COM

ਜੱਸੀ ਭੰਗਲ ਤੇ ਜਸਨ ਝੂਟੀ ਦੀ ਮੌਤ ਤੋਂ ਬਾਅਦ ਗੈਂਗ ਹਿੰਸਾ ਖ਼ਿਲਾਫ਼ ਹਜ਼ਾਰਾਂ ਲੋਕਾਂ ਨੇ ਕੱਢੀ ਰੈਲੀ

ਜੱਸੀ ਭੰਗਲ ਤੇ ਜਸਨ ਝੂਟੀ ਦੀ ਮੌਤ ਤੋਂ ਬਾਅਦ ਗੈਂਗ ਹਿੰਸਾ ਖ਼ਿਲਾਫ਼ ਹਜ਼ਾਰਾਂ ਲੋਕਾਂ ਨੇ ਕੱਢੀ ਰੈਲੀ

ਜੱਸੀ ਭੰਗਲ ਤੇ ਜਸਨ ਝੂਟੀ ਦੀ ਮੌਤ ਤੋਂ ਬਾਅਦ ਗੈਂਗ ਹਿੰਸਾ ਖ਼ਿਲਾਫ਼ ਹਜ਼ਾਰਾਂ ਲੋਕਾਂ ਨੇ ਕੱਢੀ ਰੈਲੀ
June 14
16:47 2018

ਸਰੀ, 14 ਜੂਨ (ਪੰਜਾਬ ਮੇਲ)-ਸਰੀ ਵਿਚ 4 ਜੂਨ ਨੂੰ ਦੋ ਨਾਬਾਲਗ ਪੰਜਾਬੀ ਮੁੰਡਿਆਂ ਦੀ ਗੈਂਗਵਾਰ ਹਿੰਸਾ ਵਿਚ ਹੋਈ ਮੌਤ ਤੋਂ ਬਾਅਦ ਬੁੱਧਵਾਰ ਨੂੰ ਸ਼ਹਿਰ ਦੇ ਹਜ਼ਾਰਾਂ ਲੋਕਾਂ ਨੇ ਸਰੀ ਸਿਟੀ ਹਾਲ ਦੇ ਪਲਾਜ਼ਾ ‘ਤੇ ਗੈਂਗ ਹਿੰਸਾ ਖ਼ਿਲਾਫ਼ ਰੈਲੀ ਕੱਢੀ। ਇਥੇ ਦੱਸਣਯੋਗ ਹੈ ਕਿ 16 ਸਾਲਾ ਜਸਕਰਨ ਸਿੰਘ ਝੂਟੀ (ਜਸਨ) ਤੇ 17 ਸਾਲਾ ਜਸਕਰਨ ਸਿੰਘ ਭੰਗਲ (ਜੱਸੀ) ਦੋਵਾਂ ਨੂੰ 4 ਜੂਨ ਨੂੰ ਕੈਂਪਬੈੱਲ ਹਾਈਟਸ ਨੇੜੇ ਗੋਲੀਆਂ ਨਾਲ ਛੱਲਣੀ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ ਮਿਲੀਆਂ ਸਨ। ਪੁਲਿਸ ਇਨ੍ਹਾਂ ਮੌਤਾਂ ਬਾਰੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ, ਬਲਕਿ ਪੰਜਾਬੀ ਭਾਈਚਾਰੇ ਅਤੇ ਸਮੁੱਚੇ ਸ਼ਹਿਰ ਵਾਸੀਆਂ ਵਿਚ ਦਹਿਸ਼ਤ ਤੇ ਰੋਸ ਦਾ ਮਾਹੌਲ ਪੈਦਾ ਹੋ ਚੁੱਕਾ ਹੈ ਅਤੇ ਲੋਕ ਗੈਂਗ ਹਿੰਸਾ ਖ਼ਿਲਾਫ਼ ਖੁੱਲ੍ਹ ਕੇ ਗੁੱਸਾ ਜ਼ਾਹਰ ਕਰ ਰਹੇ ਹਨ। ਬੁੱਧਵਾਰ ਦੀ ਇਸ ਰੈਲੀ ਵਿਚ ਝੂਟੀ ਤੇ ਭੰਗਲ ਦੇ ਪਰਿਵਾਰਾਂ ਤੋਂ ਇਲਾਵਾ ਸਰੀ ਦੇ ਨੌਜਵਾਨ ਬੱਚਿਆਂ ਦੇ ਮਾਪੇ ਤੇ ਸਮਾਜ ਦੇ ਕਈ ਲੀਡਰ ਸ਼ਾਮਲ ਸਨ, ਨੇ ਕਿਹਾ ਕਿ ਅੱਗੇ ਤੋਂ ਅਜਿਹੀਆਂ ਦੁਖਾਂਤਕ ਘਟਨਾਵਾਂ ਰੋਕਣ ਲਈ ਹੋਰ ਵਧੇਰੇ ਚੌਕਸੀ ਨਾਲ ਕੰਮ ਕਰਨ ਦੀ ਲੋੜ ਹੈ। ਰੈਲੀ ਦਾ ਪ੍ਰਬੰਧ ਕਰਨ ਵਾਲੇ ਗੁਰਪ੍ਰੀਤ ਸਿੰਘ ਸਹੋਤਾ ਨੇ ਕਿਹਾ ਕਿ ਸ਼ਹਿਰੀ ਪ੍ਰਸ਼ਾਸਨ ਨੇ ਸਾਨੂੰ ਅਜਿਹਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇਸ ਰੈਲੀ ਦਾ ਪ੍ਰਬੰਧ ਕਰਨ ਵਿਚ ਦੱਖਣੀ ਏਸ਼ੀਆਈ ਮੀਡੀਆ ਦੇ ਮੈਂਬਰਾਂ, ਜਿਨ੍ਹਾਂ ਵਿਚ ਏਐੱਮ 1550 ਦੇ ਹਰਜੀਤ ਸਿੰਘ ਗਿੱਲ ਸ਼ਾਮਲ ਹਨ, ਨੇ ਵੀ ਰੈਲੀ ਦਾ ਪ੍ਰਬੰਧ ਕਰਨ ਵਿਚ ਯੋਗਦਾਨ ਪਾਇਆ। ਹਰਜੀਤ ਸਿੰਘ ਗਿੱਲ ਨੇ ਗੈਂਗ ਹਿੰਸਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਰੋਜ਼ਾਨਾ ਹੀ ਹਿੰਸਾ ਦੀਆਂ ਵਾਰਦਾਤਾਂ ਵਧ ਰਹੀਆਂ ਹਨ। ਹਰ ਰੋਜ਼ ਅਸੀਂ ਅਜਿਹੀਆਂ ਘਟਨਾਵਾਂ ਰੋਕਣ ਬਾਰੇ ਗੱਲ ਕਰਦੇ ਹਾਂ ਅਤੇ ਹਾਲੇ ਇਨ੍ਹਾਂ ਨੂੰ ਰੋਕਣ ਲਈ ਕੁਝ ਨਹੀਂ ਕੀਤਾ ਗਿਆ। ਅਸੀਂ ਉਨ੍ਹਾਂ ਨੌਜਵਾਨਾਂ ਵੱਲ ਝਾਤੀ ਮਾਰੀਏ ਜਿਹੜੇ 16 ਤੇ 17 ਸਾਲ ਦੀ ਉਮਰ ਦੇ ਸਨ, ਚੜ੍ਹਦੀ ਜਵਾਨੀ ‘ਚ ਉਨ੍ਹਾਂ ਦੀ ਜਾਨ ਲੈ ਲਈ ਗਈ। ਆਓ ਸਾਰੇ ਰਲ ਕੇ ਅਜਿਹੀਆਂ ਮੌਤਾਂ ਨੂੰ ਰੋਕਣ ਲਈ ਕੁਝ ਕਰੀਏ। ਇਸ ਰੈਲੀ ਨੂੰ ਝੂਟੀ ਤੇ ਭੰਗਲ ਦੇ ਦੁਖੀ ਪਰਿਵਾਰਕ ਮੈਂਬਰਾਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਨੇ ਮ੍ਰਿਤਕਾਂ ਦੀਆਂ ਤਸਵੀਰਾਂ ਵਾਲੀਆਂ ਟੀ-ਸ਼ਰਟਾਂ ਪਹਿਨੀਆਂ ਹੋਈਆਂ ਸਨ ਤੇ ਉਹ ਸਟੇਜ ‘ਤੇ ਲੋਕਾਂ ਸਾਹਮਣੇ ਆਏ ਅਤੇ ਆਪਣੀ ਦਰਦ-ਕਹਾਣੀ ਸੁਣਾਈ। ਜੱਸੀ ਦੀ ਭੂਆ ਮਨਦੀਪ ਭੰਗਲ ਨੇ ਕਿਹਾ ਕਿ ਅਸੀਂ ਆਪਣੇ ਬੱਚੇ ਗੁਆਏ ਹਨ। ਜੱਸੀ ਬਹੁਤ ਹੀ ਹੋਣਹਾਰ ਮੁੰਡਾ ਸੀ ਅਤੇ ਉਸ ਦਾ ਭਵਿੱਖ ਕਾਫੀ ਰੌਸ਼ਨ ਸੀ। ਸਾਡੇ ਸਮਾਜ ਨੂੰ ਜਾਗਣ ਦੀ ਲੋੜ ਹੈ। ਇਹ ਸਿਰਫ਼ ਸਰੀ ਵਿਚ ਵਾਪਰ ਰਿਹਾ ਹੈ, ਹੋਰ ਕਿਤੇ ਨਹੀਂ। ਬੀ. ਸੀ. ਪਬਲਿਕ ਸੇਫਟੀ ਮੰਤਰੀ ਮਾਈਕ ਫਾਰਨਵਰਥ ਵੀ ਰੈਲੀ ਵਿਚ ਸ਼ਾਮਲ ਸਨ ਤੇ ਉਨ੍ਹਾਂ ਤੋਂ ਇਲਾਵਾ ਹੋਰ ਵੀ ਸਥਾਨਕ ਸਿਆਸਤਦਾਨ ਮੌਜੂਦ ਸਨ। ਰੈਲੀ ਦੇ ਪ੍ਰਬੰਧਕਾਂ ਨੇ ਸਰਕਾਰ ਨੂੰ ਗੈਰਕਾਨੂੰਨੀ ਨਸ਼ਿਆਂ ਬਾਰੇ ਨਿਯਮ ਬਣਾਉਣ, ਲਾਈਸੈਂਸ ਦੇਣ ਅਤੇ ਦੁਕਾਨਾਂ ਵਿਚ ਵੇਚੇ ਜਾਣ ਬਾਰੇ ਸਰਕਾਰ ਨੂੰ ਆਖਣ ਲਈ ਇਕ ਦਸਤਖਤੀ ਮੁਹਿੰਮ ਵੀ ਚਲਾਈ। ਲੋਕਾਂ ਦੇ ਦਸਤਖਤਾਂ ਵਾਲੀ ਇਹ ਪਟੀਸ਼ਨ ਸਰਕਾਰ ਨੂੰ ਸੌਂਪੀ ਜਾਵੇਗੀ। ਰੈਲੀ ਵਿਚ ਸ਼ਾਮਲ ਲੋਕਾਂ ਨੇ ਪੰਜਾਬੀ ਤੇ ਹਿੰਦੀ ਵਿਚ ਲਿਖੇ ਗੈਂਗ ਹਿੰਸਾ ਵਿਰੋਧੀ ਪੋਸਟਰ ਵੀ ਚੁੱਕੇ ਹੋਏ ਸਨ, ਜਿਨ੍ਹਾਂ ਵਿਚ ਟਿਪਸ ਦਿੱਤੇ ਗਏ ਸਨ ਕਿ ਮਾਪੇ ਆਪਣੇ ਬੱਚਿਆਂ ਨੂੰ ਗੈਂਗਾਂ ਤੋਂ ਕਿਵੇਂ ਦੂਰ ਰੱਖ ਸਕਦੇ ਹਨ। ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਇਕ ਕਮੇਟੀ ਬਣਾ ਕੇ ਸਥਾਨਕ ਸਿਆਸਤਦਾਨਾਂ, ਜਿਨ੍ਹਾਂ ਵਿਚ ਮੇਅਰ ਅਤੇ ਸ਼ਹਿਰ ਦਾ ਪੁਲਿਸ ਮੁਖੀ ਵੀ ਸ਼ਾਮਲ ਹੈ, ਨੂੰ ਮਿਲ ਕੇ ਗੈਂਗ ਹਿੰਸਾ ਰੋਕਣ ਲਈ ਲਗਾਤਾਰ ਸਹਿਯੋਗ ਦਿੰਦੇ ਰਹਿਣਗੇ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article