PUNJABMAILUSA.COM

ਜੱਸੀ ਹੱਤਿਆਕਾਂਡ – ਆਖਰੀ ਮਿੰਟ ‘ਚ ਕੈਨੇਡਾ ਸਰਕਾਰ ਨੇ ਮੁੱਖ ਦੋਸ਼ੀਆਂ ਦੀ ਹਵਾਲਗੀ ‘ਤੇ ਲਾਈ ਰੋਕ

ਜੱਸੀ ਹੱਤਿਆਕਾਂਡ – ਆਖਰੀ ਮਿੰਟ ‘ਚ ਕੈਨੇਡਾ ਸਰਕਾਰ ਨੇ ਮੁੱਖ ਦੋਸ਼ੀਆਂ ਦੀ ਹਵਾਲਗੀ ‘ਤੇ ਲਾਈ ਰੋਕ

ਜੱਸੀ ਹੱਤਿਆਕਾਂਡ – ਆਖਰੀ ਮਿੰਟ ‘ਚ ਕੈਨੇਡਾ ਸਰਕਾਰ ਨੇ ਮੁੱਖ ਦੋਸ਼ੀਆਂ ਦੀ ਹਵਾਲਗੀ ‘ਤੇ ਲਾਈ ਰੋਕ
September 22
11:07 2017

ਚੰਡੀਗੜ੍ਹ, 22 ਸਤੰਬਰ (ਪੰਜਾਬ ਮੇਲ)- ਅਣਖ ਖਾਤਿਰ ਹੋਏ ਜੱਸੀ ਹੱਤਿਆਕਾਂਡ ‘ਚ ਕੈਨੇਡਾ ਦੀ ਸੁਪਰੀਮ ਕੋਰਟ ਨੇ ਆਖਰੀ ਮਿੰਟ ‘ਤੇ ਦੋ ਮੁੱਖ ਦੋਸ਼ੀਆਂ ਜੱਸੀ ਦੀ ਮਾਂ ਮਲਕੀਅਤ ਕੌਰ ਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਦੀ ਭਾਰਤ ਨੂੰ ਹਵਾਲਗੀ ‘ਤੇ ਰੋਕ ਲਗਾ ਦਿੱਤੀ। ਇਹ ਰੋਕ ਉਸ ਸਮੇਂ ਲਗਾਈ ਗਈ ਜਦੋਂ ਉਨ੍ਹਾਂ ਨੂੰ ਲੈ ਕੇ ਜਹਾਜ਼ ਭਾਰਤ ਰਵਾਨਾ ਹੋਣ ਵਾਲਾ ਸੀ। ਅਦਾਲਤ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਉਹ ਇਸ ਮਾਮਲੇ ‘ਤੇ ਦੁਬਾਰਾ ਵਿਚਾਰ ਕਰੇਗੀ ਕਿਉਂਕਿ ਉਸ ਨੂੰ ਕੁਝ ਫੇਸਬੁੱਕ ਪੋਸਟ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਨੂੰ ਭਾਰਤ ਨੂੰ ਸਪੁਰਦ ਕੀਤੇ ਜਾਣ ਦੇ ਤੁਰੰਤ ਬਾਅਦ ਸਜ਼ਾ ਦੇ ਦਿੱਤੀ ਜਾਵੇਗੀ। ਹਵਾਲਗੀ ਸੰਧੀ ਤਹਿਤ ਭਾਰਤ ਸਰਕਾਰ ਨੂੰ ਇਹ ਲਿਖ ਕੇ ਦੇਣਾ ਪਵੇਗਾ ਕਿ ਉਹ ਇਸ ਮਾਮਲੇ ‘ਚ ਪਾਰਦਰਸ਼ਤਾ ਵਾਲੀ ਕਾਰਵਾਈ ਕਰੇਗੀ ਪ੍ਰੰਤੂ ਫੇਸਬੁੱਕ ਪੋਸਟ ਕੁਝ ਹੋਰ ਹੀ ਕਹਿੰਦੀਆਂ ਹਨ।
ਜਾਣਕਾਰੀ ਮੁਤਾਬਿਕ ਕੈਨੇਡਾ ਗਈ ਤਿੰਨ ਮੈਂਬਰੀ ਟੀਮ ਨੇ ਮਲਕੀਅਤ ਕੌਰ ਤੇ ਸੁਰਜੀਤ ਸਿੰਘ ਬਦੇਸ਼ਾ ਨੂੰ ਬੁੱਧਵਾਰ ਨੂੰ ਹਿਰਾਸਤ ਵਿਚ ਲੈ ਲਿਆ ਸੀ। ਅਸੀਂ ਅਦਾਲਤ ਦੇ ਨਵੇਂ ਫ਼ੈਸਲੇ ਦਾ ਵਿਸਥਾਰ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ ਪ੍ਰੰਤੂ ਦੋਹਾਂ ਦੇਸ਼ਾਂ ਦਰਮਿਆਨ ਸਮੇਂ ਦਾ ਕਾਫ਼ੀ ਅੰਤਰ ਹੋਣ ਕਾਰਨ ਪੁਲਿਸ ਦੀ ਟੀਮ ਨਾਲ ਅਜੇ ਸੰਪਰਕ ਨਹੀਂ ਹੋ ਸਕਿਆ।
ਇਸ ਟੀਮ ਨੇ ਵੀਰਵਾਰ ਸਵੇਰੇ 9 ਵਜੇ ਦਿੱਲੀ ਹਵਾਈ ਅੱਡੇ ‘ਤੇ ਪੁੱਜਣਾ ਸੀ ਤੇ ਪੁਲਿਸ ਨੇ ਇਨ੍ਹਾਂ ਨੂੰ ਸ਼ੁੱਕਰਵਾਰ ਨੂੰ ਸੰਗਰੂਰ ਦੀ ਅਦਾਲਤ ‘ਚ ਪੇਸ਼ ਕਰਨ ਦਾ ਸਾਰਾ ਪ੍ਰੋਗਰਾਮ ਵੀ ਤਿਆਰ ਕੀਤਾ ਹੋਇਆ ਸੀ। ਇਹ ਦੋਨੋਂ ਦੋਸ਼ੀ ਤੇ ਪੁਲਿਸ ਦੀ ਟੀਮ ਕੈਨੇਡਾ ਦੀ ਸਰਕਾਰ ਦੀ ਇਜਾਜ਼ਤ ਪਿੱਛੋਂ ਜਹਾਜ਼ ਵਿਚ ਵੀ ਦਾਖ਼ਲ ਹੋ ਗਈ ਸੀ ਪ੍ਰੰਤੂ ਅਦਾਲਤ ਦੇ ਫ਼ੈਸਲੇ ਪਿੱਛੋਂ ਇਨ੍ਹਾਂ ਨੂੰ ਜਹਾਜ਼ ਤੋਂ ਉਤਾਰ ਲਿਆ ਗਿਆ। ਪੰਜਾਬ ਪੁਲਿਸ ਦੀ ਇਸ ਟੀਮ ਵਿਚ ਕੰਵਰਦੀਪ ਕੌਰ ਐੱਸਪੀ ਹੈੱਡਕੁਆਰਟਰ ਪਟਿਆਲਾ, ਅਕਾਸ਼ਦੀਪ ਸਿੰਘ ਅੌਲਖ ਡੀਐੱਸਪੀ ਧੂਰੀ ਅਤੇ ਇੰਸਪੈਕਟਰ ਦੀਪਿੰਦਰ ਪਾਲ ਸਿੰਘ ਸ਼ਾਮਿਲ ਸਨ। ਜ਼ਿਕਰਯੋਗ ਹੈ ਕਿ 8 ਜੂਨ, 2000 ਨੂੰ ਜੱਸੀ ਅਤੇ ਜਗਰਾਓਂ ਦੇ ਕੌਂਕੇ ਖੋਸਾ ਪਿੰਡ ਦੇ ਉਸ ਦੇ ਪਤੀ ਸੁਖਵਿੰਦਰ ਸਿੰਘ ਮਿੱਠੂ ‘ਤੇ ਭਾੜੇ ਦੇ ਹਮਲਾਵਰਾਂ ਨੇ ਮਾਲੇਰਕੋਟਲਾ ਨੇੜੇ ਹਮਲਾ ਕੀਤਾ ਸੀ ਜਿਸ ਵਿਚ ਜੱਸੀ ਦੀ ਮੌਤ ਹੋ ਗਈ ਸੀ ਜਦਕਿ ਉਸ ਦਾ ਪਤੀ ਸੁਖਵਿੰਦਰ ਸਿੰਘ ਮਿੱਠੂ ਇਸ ਹਮਲੇ ‘ਚ ਬੱਚ ਗਿਆ ਸੀ। ਸੁਖਵਿੰਦਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ‘ਤੇ ਅਣਖ ਖਾਤਿਰ ਇਹ ਹਮਲਾ ਜੱਸੀ ਦੀ ਮਾਂ ਮਲਕੀਅਤ ਕੌਰ ਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਨੇ ਕਰਵਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article