PUNJABMAILUSA.COM

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

 Breaking News

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ
September 13
10:27 2018

ਕੈਲੇਫ਼ੋਰਨੀਆ, 13 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿੱਚ ਇੱਕ ਹੋਰ ਗੋਲ਼ੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਹਮਲਾਵਰ ਸਮੇਤ ਕੁੱਲ ਛੇ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਸ਼ੱਕੀ ਹਮਲਾਵਰ ਦਾ ਟਰੱਕਾਂ ਦਾ ਕਾਰੋਬਾਰ ਸੀ। ਉਸ ਨੇ ਰੰਜਿਸ਼ ਤਹਿਤ ਇੱਕ ਵਿਅਕਤੀ ਦੇ ਕਤਲ ਤੋਂ ਬਾਅਦ ਫੁਰਕਪੁਣੇ ‘ਚ ਆ ਕੇ ਪਹਿਲਾਂ ਆਪਣੀ ਪਤਨੀ ਨੂੰ ਮਾਰ ਦਿੱਤਾ ਤੇ ਫਿਰ ਖ਼ੁਦ ਨੂੰ ਗੋਲ਼ੀ ਮਾਰਨ ਤੋਂ ਪਹਿਲਾਂ ਤਿੰਨ ਹੋਰ ਵਿਅਕਤੀਆਂ ਦੀ ਜਾਨ ਲੈ ਲਈ। ਫਿਲਹਾਲ, ਮ੍ਰਿਤਕਾਂ ਦੀ ਸ਼ਨਾਖ਼ਤ ਨਹੀਂ ਹੋਈ ਹੈ। ਕੇਰਨ ਕਾਊਂਟੀ ਸ਼ੈਰਿਫ ਡੌਨੀ ਯੰਗਬਲੱਡ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ (ਅਮਰੀਕੀ ਸਮੇਂ ਮੁਤਾਬਕ) ਪੰਜ ਕੁ ਵਜੇ ਟਰੱਕ ਕਾਰੋਬਾਰੀ ਵਿਅਕਤੀ ਆਪਣੀ ਪਤਨੀ ਨਾਲ ਆਪਣੇ ਕੰਮਕਾਜ ਵਾਲੀ ਥਾਂ ‘ਤੇ ਕਿਸੇ ਸਖ਼ਸ਼ ਨਾਲ ਝਗੜਾ ਹੋ ਗਿਆ। ਉਨ੍ਹਾਂ ਦੀ ਤਕਰਾਰ ਇੰਨੀ ਵਧ ਗਈ ਕਿ ਉਸ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ। ਸ਼ੈਰਿਫ ਮੁਤਾਬਕ ਗੋਲ਼ੀ ਮਾਰਨ ਦਾ ਜਸ਼ਨ ਮਨਾ ਰਹੇ ਹਮਲਾਵਰ ਦੀ ਬੰਦੂਕ ਵਿੱਚੋਂ ਚੱਲੀ ਗੋਲ਼ੀ ਨਾਲ ਉਸ ਦੀ ਪਤਨੀ ਵੀ ਗੰਭੀਰ ਜ਼ਖ਼ਮੀ ਹੋ ਗਈ ਤੇ ਉਸ ਦੀ ਵੀ ਮੌਤ ਹੋ ਗਈ। ਯੰਗਬਲੱਡ ਨੇ ਦੱਸਿਆ ਕਿ ਇਸੇ ਦੌਰਾਨ ਉੱਥੇ ਇੱਕ ਹੋਰ ਵਿਅਕਤੀ ਆ ਗਿਆ ਤੇ ਬੰਦੂਕ ਦੇਖ ਉੱਥੋਂ ਭੱਜਣ ਲੱਗਾ। ਹਮਲਾਵਰ ਨੇ ਉਸ ਦਾ ਵੀ ਪਿੱਛਾ ਕੀਤਾ ਗੋਲ਼ੀ ਮਾਰ ਦਿੱਤੀ। ਸੀਐਨਐਨ ਦੀ ਖ਼ਬਰ ਮੁਤਾਬਕ ਸ਼ੱਕੀ ਹਮਲਾਵਰ ਉੱਥੋਂ ਭੱਜਣ ਲੱਗਾ ਤੇ ਰਸਤੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਗਿਆ। ਇਸ ਤੋਂ ਬਾਅਦ ਉਸ ਨੇ ਸੜਕ ਤੋਂ ਕਾਰ ਖੋਹੀ, ਜਿਸ ਵਿੱਚ ਔਰਤ ਤੇ ਬੱਚਾ ਸਵਾਰ ਸਨ। ਹਾਲਾਂਕਿ, ਉਨ੍ਹਾਂ ਦੋਵਾਂ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ। ਇਸ ਤੋਂ ਬਾਅਦ ਸ਼ੱਕੀ ਦਾ ਸਾਹਮਣਾ ਪੁਲਿਸ ਨਾਲ ਹੋ ਗਿਆ ਤੇ ਡਰ ਦੇ ਮਾਰੇ ਉਸ ਨੇ ਆਪਣੀ ਹੀ ਬੰਦੂਕ ਨਾਲ ਖ਼ੁਦ ਨੂੰ ਗੋਲ਼ੀ ਮਾਰ ਲਈ। ਸ਼ੈਰਿਫ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ 30 ਗਵਾਹ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲੇ ਤਕ ਪੁਲਿਸ ਨੂੰ ਸ਼ੱਕੀ ਵੱਲੋਂ ਹਮਲਾ ਕੀਤੇ ਜਾਣ ਦਾ ਕਾਰਨ ਪਤਾ ਨਹੀਂ ਹੈ ਤੇ ਨਾ ਹੀ ਸ਼ੱਕੀ ਦੀ ਗੋਲ਼ੀ ਦੇ ਪਹਿਲੇ ਸ਼ਿਕਾਰ ਦਾ ਉਸ ਨਾਲ ਰਿਸ਼ਤੇ ਬਾਰੇ ਪਤਾ ਲੱਗਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article