PUNJABMAILUSA.COM

ਟਕਸਾਲੀਆਂ ਨਾਲ ਚੋਣ ਸਮਝੌਤਾ ਨਾ ਹੋਣ ਦੀ ਸੂਰਤ ‘ਚ ‘ਆਪ’ ਇਕੱਲਿਆਂ 13 ਸੀਟਾਂ ‘ਤੇ ਲੜੇਗੀ ਚੋਣ

ਟਕਸਾਲੀਆਂ ਨਾਲ ਚੋਣ ਸਮਝੌਤਾ ਨਾ ਹੋਣ ਦੀ ਸੂਰਤ ‘ਚ ‘ਆਪ’ ਇਕੱਲਿਆਂ 13 ਸੀਟਾਂ ‘ਤੇ ਲੜੇਗੀ ਚੋਣ

ਟਕਸਾਲੀਆਂ ਨਾਲ ਚੋਣ ਸਮਝੌਤਾ ਨਾ ਹੋਣ ਦੀ ਸੂਰਤ ‘ਚ ‘ਆਪ’ ਇਕੱਲਿਆਂ 13 ਸੀਟਾਂ ‘ਤੇ ਲੜੇਗੀ ਚੋਣ
March 14
16:45 2019

ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)–ਆਮ ਆਦਮੀ ਪਾਰਟੀ ਤੇ ਅਕਾਲੀ ਦਲ ਟਕਸਾਲੀ ਵਿਚਕਾਰ ਚੋਣ ਸਮਝੌਤਾ ਨਾ ਹੋਣ ਦੀ ਸੂਰਤ ਵਿਚ ‘ਆਪ’ ਇਕੱਲਿਆਂ 13 ਸੀਟਾਂ ਉਪਰ ਚੋਣ ਲੜੇਗੀ ਅਤੇ ਟਕਸਾਲੀਆਂ ਦਾ ਇਕ ਹਿੱਸਾ ‘ਆਪ’ ਨਾਲ ਗੱਠਜੋੜ ਕਾਇਮ ਕਰਨ ਲਈ ਬੀਰਦਵਿੰਦਰ ਸਿੰਘ ਨੂੰ ਬਠਿੰਡਾ ਤੋਂ ਚੋਣ ਲੜਾਉਣ ਦੀ ਪੇਸ਼ਕਸ਼ ਕਰ ਰਿਹਾ ਹੈ।
ਸੂਤਰਾਂ ਅਨੁਸਾਰ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਬੀਰਦਵਿੰਦਰ ਸਿੰਘ ਨੂੰ ਦਿੱਤੀ ਜ਼ੁਬਾਨ ਅਨੁਸਾਰ ਆਨੰਦਪੁਰ ਸਾਹਿਬ ਤੋਂ ਹੀ ਚੋਣ ਲੜਾਉਣ ਦੇ ਸਟੈਂਡ ਉਪਰ ਕਾਇਮ ਹਨ ਜਿਸ ਕਾਰਨ ਇਨ੍ਹਾਂ ਦੋਵਾਂ ਧਿਰਾਂ ਦੀ ਗੱਲ ਕਿਸੇ ਸਿਰੇ ਨਹੀਂ ਚੜ੍ਹ ਰਹੀ। ਸੂਤਰਾਂ ਅਨੁਸਾਰ ਦੂਸਰੇ ਪਾਸੇ ਪੀ.ਡੀ.ਏ. ਵੱਲੋਂ ਦੋ ਖੱਬੀਆਂ ਧਿਰਾਂ ਨੂੰ ਵੀ ਆਪਣੇ ਨਾਲ ਮਿਲਾ ਕੇ ਗੱਠਜੋੜ ਦੀਆਂ ਟਿਕਟਾਂ ਦਾ ਐਲਾਨ ਕਰਨ ਕਾਰਨ ‘ਆਪ’ ਦੀ ਲੀਡਰਸ਼ਿਪ ਵਿਚ ਵੀ ਘਬਰਾਹਟ ਦੀ ਸਥਿਤੀ ਬਣੀ ਪਈ ਹੈ ਅਤੇ ਅੱਜ ਵੀ ਇਸ ਪਾਰਟੀ ਦੇ ਕੁਝ ਆਗੂਆਂ ਨੇ ਅਕਾਲੀ ਦਲ ਟਕਸਾਲੀ ਦੇ ਕੁਝ ਆਗੂਆਂ ਨਾਲ ਸੰਪਰਕ ਕਰਕੇ ਗੱਠਜੋੜ ਕਰਨ ਦਾ ਰਾਹ ਕੱਢਣ ਦੀਆਂ ਨਵੀਆਂ ਤਜਵੀਜ਼ਾਂ ਦਿੱਤੀਆਂ ਹਨ। ‘ਆਪ’ ਟਕਸਾਲੀਆਂ ਲਈ ਲੋਕ ਸਭਾ ਹਲਕਾ ਬਠਿੰਡਾ ਦੀ ਸੀਟ ਛੱਡਣ ਲਈ ਤਿਆਰ ਹੈ। ‘ਆਪ’ ਦੀ ਲੀਡਰਸ਼ਿਪ ਨੇ ਪੇਸ਼ਕਸ਼ ਕੀਤੀ ਹੈ ਕਿ ਲੋਕ ਸਭਾ ਹਲਕਾ ਬਠਿੰਡਾ ਵਿਚ ਉਨ੍ਹਾਂ ਦੇ 5 ਵਿਧਾਇਕ ਹਨ ਜਿਨ੍ਹਾਂ ਵਿਚੋਂ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੁਬੀ ਤਾਂ ਪਾਰਟੀ ਨਾਲ ਹੀ ਹਨ ਜਦਕਿ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਜਗਦੇਵ ਸਿੰਘ ਕਮਾਲੂ ਬਾਗੀ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਭੁੱਚੋ ਵਿਚੋਂ ਵੀ ‘ਆਪ’ ਦੇ ਉਮੀਦਵਾਰ ਮਾਸਟਰ ਜਗਸੀਰ ਸਿੰਘ ਥੋੜ੍ਹੀਆਂ ਵੋਟਾਂ ਨਾਲ ਹੀ ਹਾਰੇ ਸਨ। ਟਕਸਾਲੀ ਦਲ ਦੇ ਕੁਝ ਆਗੂ ਵੀ ‘ਆਪ’ ਦੀ ਇਸ ਤਜਵੀਜ਼ ਨਾਲ ਸਹਿਮਤ ਹਨ ਪਰ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਪੁਰਾਣਾ ਸਟੈਂਡ ਕਾਇਮ ਹੈ।
ਦੂਸਰੇ ਪਾਸੇ ‘ਆਪ’ ਲੰਮਾਂ ਸਮਾਂ ਪਹਿਲਾਂ ਹੀ ਆਨੰਦਪੁਰ ਸਾਹਿਬ ਤੋਂ ਨਰਿੰਦਰ ਸ਼ੇਰਗਿੱਲ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ, ਉਹ ਵੀ ਲੰਮੀ ਚੋਣ ਮੁਹਿੰਮ ਚਲਾ ਚੁੱਕੇ ਹਨ, ਜਿਸ ਕਾਰਨ ਪਾਰਟੀ ਉਨ੍ਹਾਂ ਕੋਲੋਂ ਟਿਕਟ ਵਾਪਸ ਲੈਣ ਤੋਂ ਝਿਜਕ ਰਹੀ ਹੈ। ‘ਆਪ’ ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਜੇ ਟਕਸਾਲੀਆਂ ਨਾਲ ਸਮਝੌਤਾ ਨਾ ਹੋਇਆ ਤਾਂ ਪਾਰਟੀ ਆਪਣੇ ਬਲਬੂਤੇ ‘ਤੇ ਹੀ ਸਾਰੀਆਂ 13 ਸੀਟਾਂ ਉਪਰ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪਾਰਟੀ ਟਕਸਾਲੀਆਂ ਨਾਲ ਸਮਝੌਤੇ ਲਈ ਆਨੰਦਪੁਰ ਸਾਹਿਬ ਦੇ ਉਮੀਦਵਾਰ ਸ੍ਰੀ ਸ਼ੇਰਗਿਲ ਤੋਂ ਟਿਕਟ ਵਾਪਸ ਲੈਣ ਦੇ ਹੱਕ ਵਿਚ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਆਪਣੇ 5 ਉਮੀਦਵਾਰ ਪਹਿਲਾਂ ਹੀ ਐਲਾਨ ਚੁੱਕੀ ਹੈ ਅਤੇ ਬਾਕੀ 8 ਉਮੀਦਵਾਰਾਂ ਦੀ ਵੀ ਕੋਰ ਕਮੇਟੀ ਨੇ ਚੋਣ ਕਰ ਲਈ ਹੈ। ਹੁਣ ਕੇਵਲ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਦੀ ਪ੍ਰਵਾਨਗੀ ਲੈਣੀ ਹੀ ਬਾਕੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਦੇ ਕਿਸੇ ਵੀ ਵਿਧਾਇਕ ਨੂੰ ਚੋਣ ਨਹੀਂ ਲੜਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਹਰੇਕ ਹਲਕੇ ਵਿਚ ਦੋ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੇ ਸਾਫ ਕੀਤਾ ਕਿ ਉਹ ਆਨੰਦਪੁਰ ਸਾਹਿਬ ਹਲਕੇ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਛੱਡਣਗੇ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article