PUNJABMAILUSA.COM

ਟਰਾਂਸਪੋਰਟ ਵਿਭਾਗ ਨੇ ਨਾਗਰਿਕ ਪੱਖੀ ਸੇਵਾਵਾਂ ‘ਚ ਪੁੱਟੀ ਪੁਲਾਂਘ

ਟਰਾਂਸਪੋਰਟ ਵਿਭਾਗ ਨੇ ਨਾਗਰਿਕ ਪੱਖੀ ਸੇਵਾਵਾਂ ‘ਚ ਪੁੱਟੀ ਪੁਲਾਂਘ

ਟਰਾਂਸਪੋਰਟ ਵਿਭਾਗ ਨੇ ਨਾਗਰਿਕ ਪੱਖੀ ਸੇਵਾਵਾਂ ‘ਚ ਪੁੱਟੀ ਪੁਲਾਂਘ
May 30
17:52 2018

ਪੰਜਾਬ ਵਿੱਚ ‘ਵਾਹਨ 4.0’ ਤੇ ‘ਸਾਰਥੀ 4.0’ ਸਾਫਟਵੇਅਰ ਸਫਲਤਾਪੂਰਵਕ ਤਰੀਕੇ ਨਾਲ ਹੋਇਆ ਲਾਗੂ: ਅਰੁਨਾ ਚੌਧਰੀ
ਸੂਬੇ ਦੇ 11 ਆਰ.ਟੀ.ਏ., 79 ਐਸ.ਡੀ.ਐਮ. ਅਤੇ 32 ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਕੇਂਦਰਾਂ ਦਾ ਕੰਮ ਹੋਇਆ ਆਨਲਾਈਨ

ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਸੂਬਾ ਵਾਸੀਆਂ ਨੂੰ ਨਾਗਰਿਕ ਪੱਖੀ ਸੇਵਾਵਾਂ ਦੇਣ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਟਰਾਂਸਪੋਰਟ ਵਿਭਾਗ ਵੱਲੋਂ ਆਨਲਾਈਨ ਕਰਨ ਦਾ ਪ੍ਰਾਜੈਕਟ ਮੁਕੰਮਲ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਵਾਹਨ ਮਾਲਕਾਂ ਤੇ ਵਾਹਨ ਚਾਲਕਾਂ ਦੀ ਸਹੂਲਤ ਲਈ ਸਥਾਪਤ ਕੀਤੇ ਦੋ ਸਾਫਟਵੇਅਰ ‘ਵਾਹਨ 4.0’ ਤੇ ‘ਸਾਰਥੀ 4.0’ ਨੂੰ ਸੂਬੇ ਭਰ ਵਿੱਚ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰ ਕੇ ਈ-ਗਵਰਨੈਂਸ ਦਾ ਦੂਜਾ ਪੜਾਅ ਪੂਰਾ ਹੋ ਗਿਆ ਹੈ। ਇਹ ਖੁਲਾਸਾ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਕੀਤਾ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਸੌਖਾਲੀਆ ਸੇਵਾਵਾਂ ਦੇਣ ਟਰਾਂਸਪੋਰਟ ਵਿਭਾਗ ਵੱਲੋਂ ਈ-ਗਵਰਨੈਂਸ ਪ੍ਰਾਜੈਕਟ ਤਹਿਤ ਆਨ-ਲਾਈਨ ਸੇਵਾਵਾਂ ਦੇਣ ਦੀ ਪਹਿਲ ਕੀਤੀ ਗਈ ਸੀ ਜੋ ਹੁਣ ਪੂਰੇ ਸੂਬੇ ਵਿੱਚ ਸਫਲਤਾਪੂਰਵਕ ਲਾਗੂ ਹੋ ਗਈ ਹੈ। ਹੁਣ ਪੰਜਾਬ ਦੇ ਸਾਰੇ 11 ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ, 79 ਐਸ.ਡੀ.ਐਮ. ਦਫਤਰ ਅਤੇ 32 ਆਟੋਮੈਟਿਡ ਡਰਾਈਵਿੰਗ ਟਰੈਕ ਕੇਂਦਰ ਈ-ਗਵਰਨੈਂਸ ਦੇ ਦਾਇਰੇ ਤਹਿਤ ਲਿਆਂਦੇ ਗਏ ਹਨ।
ਸੂਬੇ ਭਰ ‘ਵਾਹਨ 4.0’ ਤੇ ‘ਸਾਰਥੀ 4.0’ ਸਾਫਟਵੇਅਰ ਸਫਲਤਾਪੂਰਵਕ ਤਰੀਕੇ ਨਾਲ ਸ਼ੁਰੂ ਹੋ ਗਏ ਹਨ। ਇਸ ਸਬੰਧੀ ਟਰਾਂਸਪੋਰਟ ਮੰਤਰੀ ਨੇ ਅੱਗੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਵਾਹਨ’ ਰਾਹੀਂ ਵਾਹਨ ਮਾਲਕਾਂ ਨੂੰ ਆਨਲਾਈਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਵਿੱਚ ਵਾਹਨ ਦੀ ਨਵੀਂ ਰਜਿਸਟ੍ਰੇਸ਼ਨ, ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣੀ, ਵਾਹਨ ਦਾ ਟੈਕਸ ਆਨਲਾਈਨ ਭਰਨਾ ਅਤੇ ਵਾਹਨ ਦੇ ਪਰਿਮਟ ਆਦਿ ਸਭ ਸੇਵਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ‘ਸਾਰਥੀ’ ਸਾਫਟਵੇਅਰ ਰਾਹੀਂ ਵਾਹਨ ਚਾਲਕਾਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ, ਡਰਾਈਵਿੰਗ ਲਾਇਸੈਂਸ ਨਵਾਂ ਬਣਾਉਣਾ ਤੇ ਪੁਰਾਣਾ ਨਵਿਆਉਣਾ, ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਆਦਿ ਸੇਵਾਵਾਂ ਸ਼ਾਮਲ ਹਨ। ਇਸ ਸਾਫਟਵੇਅਰ ਨਾਲ ਸੂਬਾ ਵਾਸੀਆਂ ਨੂੰ ਇੰਟਰਨੈਟ ਅਤੇ ਐਸ.ਐਮ.ਐਸ. ਰਾਹੀਂ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਹੋਵੇਗੀ।
ਸ੍ਰੀਮਤੀ ਚੌਧਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਈ-ਗਵਰਨੈਸ ਪ੍ਰਾਜੈਕਟ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ ਹੈ ਅਤੇ ਆਸ ਕੀਤੀ ਹੈ ਕਿ ਵਿਭਾਗ ਦੀ ਇਸ ਪਹਿਲ ਨਾਲ ਸੂਬਾ ਵਾਸੀਆਂ ਨੂੰ ਬਿਹਤਰ, ਸੁਖਾਲੀਆ ਤੇ ਪਾਰਦਰਸ਼ੀ ਸੇਵਾਵਾਂ ਮਿਲਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article