PUNJABMAILUSA.COM

ਟਰੂਡੋ ਦਾ ‘ਮਨਭਾਉਂਦਾ ਸਵਾਗਤ’ ਕਰਨ ‘ਚ ਅਕਾਲੀ ਦਲ ਰਿਹਾ ਨਾਕਾਮ

ਟਰੂਡੋ ਦਾ ‘ਮਨਭਾਉਂਦਾ ਸਵਾਗਤ’ ਕਰਨ ‘ਚ ਅਕਾਲੀ ਦਲ ਰਿਹਾ ਨਾਕਾਮ

ਟਰੂਡੋ ਦਾ ‘ਮਨਭਾਉਂਦਾ ਸਵਾਗਤ’ ਕਰਨ ‘ਚ ਅਕਾਲੀ ਦਲ ਰਿਹਾ ਨਾਕਾਮ
February 22
09:00 2018

ਚੰਡੀਗੜ੍ਹ, 22 ਫਰਵਰੀ (ਪੰਜਾਬ ਮੇਲ)- ਮੋਦੀ ਵਜ਼ਾਰਤ ਵਿੱਚ ਇਕਲੌਤੀ ਅਕਾਲੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅੱਜ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਦੀ ‘‘ਇਜਾਜ਼ਤ’’ ਨਾ ਦਿੱਤੇ ਜਾਣ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤਾਅ ਖਾ ਸਕਦੀ ਹੈ। ਕੇਂਦਰ ਸਰਕਾਰ ਨੇ ਸ੍ਰੀ ਟਰੂਡੋ ਦੇ ਸਵਾਗਤ ਲਈ ਆਪਣੇ ਸਿੱਖ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਭੇਜਿਆ ਗਿਆ ਸੀ। ਦੋ ਦਿਨ ਪਹਿਲਾਂ ਅਕਾਲੀ ਦਲ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਹਰਸਿਮਰਤ ਕੌਰ ਤੇ ਸੁਖਬੀਰ ਸਿੰਘ ਬਾਦਲ ਦੋਵਾਂ ਵੱਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਗੱਜ ਵੱਜ ਕੇ ਸਵਾਗਤ ਕੀਤਾ ਜਾਵੇਗਾ। ਕੁਝ ਸਾਲ ਪਹਿਲਾਂ ਅਕਾਲੀ ਦਲ ਦੇ ਮੰਤਰੀਆਂ ਤੇ ਆਗੂਆਂ ਦੀ ਕੈਨੇਡਾ ਵਿੱਚ ਖਾਸੀ ਲਾਹ ਪਾਹ ਹੋਈ ਸੀ ਤੇ ਹੁਣ ਬਾਦਲਾਂ ਨੂੰ ਕੈਨੇਡੀਅਨ ਸਿੱਖਾਂ ਨੂੰ ਖੁਸ਼ ਕਰਨ ਦਾ ਇਹ ਚੰਗਾ ਮੌਕਾ ਲੱਗ ਰਿਹਾ ਸੀ।
ਹੋਰ ਤਾਂ ਹੋਰ ਸੁਖਬੀਰ ਸਿੰਘ ਬਾਦਲ ਨੂੰ ਵੀ ਸ਼੍ਰੀ ਹਰਿਮੰਦਰ ਸਾਹਿਬ ਪ੍ਰਕਰਮਾ ਅੰਦਰ ਸ਼੍ਰੀ ਟਰੂਡੋ ਦੇ ਪ੍ਰਥਮ ਸੁਰੱਖਿਆ ਚੱਕਰ ਦੇ ਨੇੜੇ ਢੁਕਣ ਦੀ ਆਗਿਆ ਨਾ ਮਿਲ ਸਕੀ ਤੇ ਇਵੇਂ ਟਰੂਡੋ ਪਰਿਵਾਰ ਨਾਲ ਮਿਸਾਲੀ ਫੋਟੋ ਖਿਚਵਾਉਣ ਦਾ ਮੌਕਾ ਨਾ ਬਣ ਸਕਿਆ । ਉਂਜ, ਉਨ੍ਹਾਂ ਐਸਜੀਪੀਸੀ ਦੇ ਦਫ਼ਤਰ ਵਿੱਚ ਮਹਿਮਾਨਾਂ ਦਾ ਸਵਾਗਤ ਕੀਤਾ
ਸਿਆਸੀ ਹਲਕਿਆਂ ਵਿੱਚ ਇਹ ਚਰਚਾ ਵੀ ਚਲਦੀ ਰਹੀ ਕਿ ਭਾਜਪਾ ਦੀ ਹਾਈ ਕਮਾਂਡ ਨੇ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅੱਜ ਸਵਾਗਤ ਪਰੇਡ ਤੋਂ ਲਾਂਭੇ ਰਹਿਣ ਲਈ ਕਿਹਾ ਸੀ। ਇਹ ਵੀ ਸੁਣਨ ’ਚ ਆਇਆ ਕਿ ਸ਼ਾਇਦ ਇਸੇ ਕਾਰਨ ਸਵਾਗਤ ਲਈ ਪਹੁੰਚੇ ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਨੂੰ ਸਿਰੋਪਾ ਨਾ ਦਿੱਤਾ ਗਿਆ ਜਦਕਿ ਪ੍ਰਧਾਨ ਮੰਤਰੀ ਟਰੂਡੋ ਦੇ ਨਾਲ ਆਏ ਬਾਕੀ ਸਾਰੇ ਮੈਂਬਰਾਂ ਨੂੰ ਸਿਰੋਪੇ ਭੇਟ ਕੀਤੇ ਗਏ।
ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਇਸ ਦਾ ਖੰਡਨ ਕੀਤਾ ਜਾ ਰਿਹਾ ਤੇ ਕਿਹਾ ਗਿਆ ਕਿ ਬੀਬਾ ਬਾਦਲ ਦੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਹੋਣ ਕਰ ਕੇ ਉਹ ਨਾ ਆ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਤੇ ਸਾਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ। ਜਿੱਥੋਂ ਤਕ ਪ੍ਰਕਰਮਾ ਵਿੱਚ ਜਾਣ ਦੀ ਆਗਿਆ ਨਾ ਮਿਲਣ ਦਾ ਸਵਾਲ ਹੈ ਤਾਂ ਉਨ੍ਹਾਂ (ਸੁਖਬੀਰ ਬਾਦਲ) ਪਾਰਟੀ ਪ੍ਰਧਾਨ ਹੋਣ ਦੇ ਨਾਤੇ ਟਰੂਡੋ ਦੇ ਨਾਲ ਨਾਲ ਚੱਲਣ ਦੀ ਗੱਲ ਨੂੰ ਠੀਕ ਨਹੀਂ ਸਮਝਿਆ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article