PUNJABMAILUSA.COM

ਟਰੂਡੋ ਨਾਲ ਭਾਰਤ ਜਾ ਰਹੇ ਵਫ਼ਦ ਵਿਚ 14 ਮੰਤਰੀਆਂ ਵਿਚੋ 12 ਹੋਣਗੇ ਪੰਜਾਬੀ

ਟਰੂਡੋ ਨਾਲ ਭਾਰਤ ਜਾ ਰਹੇ ਵਫ਼ਦ ਵਿਚ 14 ਮੰਤਰੀਆਂ ਵਿਚੋ 12 ਹੋਣਗੇ ਪੰਜਾਬੀ

ਟਰੂਡੋ ਨਾਲ ਭਾਰਤ ਜਾ ਰਹੇ ਵਫ਼ਦ ਵਿਚ 14 ਮੰਤਰੀਆਂ ਵਿਚੋ 12 ਹੋਣਗੇ ਪੰਜਾਬੀ
February 15
06:55 2018

14 ਐਮ.ਪੀ. ਭਾਰਤ ਪੁੱਜਣ ਮਗਰੋਂ ਵਫ਼ਦ ਵਿਚ ਸ਼ਾਮਲ ਹੋਣਗੇ
ਔਟਵਾ, 15 ਫਰਵਰੀ (ਪੰਜਾਬ ਮੇਲ) -ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਜਾ ਰਹੇ ਵਫ਼ਦ ਵਿਚ ਪੰਜਾਬੀਆਂ ਦੀ ਭਰਮਾਰ ਹੋਵੇਗੀ। ਸਿਰਫ਼ ਸਿਆਸਤਦਾਨਾਂ ਦੇ ਮਾਮਲੇ ਵਿਚ ਹੀ ਨਹੀਂ ਮੀਡੀਆ ਨਾਲ ਸਬੰਧਤ ਸ਼ਖਸੀਅਤਾਂ ਵਿਚ ਵੀ ਕਈ ਪੰਜਾਬੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਨੇਡਾ ਅਤੇ ਭਾਰਤ ਦਰਮਿਆਨ ਕਾਰੋਬਾਰੀ ਰਿਸ਼ਤਿਆਂ ਨੂੰ ਹੋਰ ਗੂੜਾ ਕਰਨ ਵਿਚ ਇਹ ਦੌਰਾ ਅਹਿਮ ਭੂਮਿਕਾ ਅਦਾ ਕਰੇਗਾ।
ਭਾਰਤ ਫੇਰੀ ਨਾਲ ਸਬੰਧਤ ਪ੍ਰੋਗਰਾਮ ਨੂੰ ਹਾਲ ਹੀ ਵਿਚ ਅੰਤਮ ਰੂਪ ਦੇ ਦਿਤਾ ਗਿਆ ਜਿਸ ਮੁਤਾਬਕ ਟਰੂਡੋ ਦੀ ਅਗਵਾਈ ਹੇਠ ਕੈਨੇਡੀਅਨ ਵਫ਼ਦ 16 ਫ਼ਰਵਰੀ ਨੂੰ ਔਟਵਾ ਤੋਂ ਰਵਾਨਾ ਹੋਵੇਗਾ। ਵਫ਼ਦ ਵਿਚ 6 ਕੈਬਨਿਟ ਮੰਤਰੀ ਹੋਣਗੇ ਜਿਨ੍ਹਾਂ ਵਿਚੋਂ ਚਾਰ ਪੰਜਾਬੀ ਮੂਲ ਦੇ ਹਨ। 14 ਪਾਰਲੀਮੈਂਟ ਮੈਂਬਰ ਵੱਖਰੇ ਤੌਰ ‘ਤੇ ਭਾਰਤ ਪੁੱਜਣ ਮਗਰੋਂ ਵਫ਼ਦ ਵਿਚ ਸ਼ਾਮਲ ਹੋਣਗੇ ਅਤੇ ਇਨ੍ਹਾਂ ਵਿਚੋਂ 12 ਪੰਜਾਬੀ ਮੂਲ ਦੇ ਹਨ। ਕੈਬਨਿਟ ਮੰਤਰੀਆਂ ਵਿਚ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਖੋਜ, ਵਿਗਿਆਨ ਅਤੇ ਆਰਥਿਕ ਵਿਕਾਸ ਮੰਤਰੀ ਨਵਦੀਪ ਸਿੰਘ ਬੈਂਸ, ਇਨਫ਼ਰਾਸਟ੍ਰਕਚਰ ਮੰਤਰੀ ਅਮਰਜੀਤ ਸਿੰਘ ਸੋਹੀ ਅਤੇ ਸੈਰ ਸਪਾਟਾ ਮੰਤਰੀ ਬਰਦੀਸ਼ ਚੱਗੜ ਸ਼ਾਮਲ ਹਨ ਜਦਕਿ ਪਾਰਲੀਮੈਂਟ ਮੈਂਬਰਾਂ ਵਿਚ ਪ੍ਰਮੁੱਖ ਤੌਰ ‘ਤੇ ਸੋਨੀਆ ਸਿੱਧੂ, ਜਤੀ ਸਿੱਧੂ, ਰੂਬੀ ਸਹੋਤਾ, ਰਾਜ ਗਰੇਵਾਲ, ਕਮਲ ਖੇੜਾ, ਅੰਜੂ ਢਿੱਲੋਂ, ਗਗਨ ਸਿਕੰਦ, ਰਮੇਸ਼ ਸੰਘਾ ਅਤੇ ਰਾਜ ਸੈਣੀ ਦੇ ਨਾਂ ਲਏ ਜਾ ਸਕਦੇ ਹਨ।
ਕੈਨੇਡੀਅਨ ਵਫ਼ਦ 17 ਫ਼ਰਵਰੀ ਨੂੰ ਦਿੱਲੀ ਪੁੱਜੇਗਾ ਜਿਥੇ ਭਾਰਤ ਸਰਕਾਰ ਵੱਲੋਂ ਇਸ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਮਗਰੋਂ ਜਸਟਿਨ ਟਰੂਡੋ 18 ਫ਼ਰਵਰੀ ਨੂੰ ਤਾਜ ਮਹਿਲ ਵੇਖਣ ਜਾਣਗੇ ਜਦਕਿ 19 ਫ਼ਰਵਰੀ ਨੂੰ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਅਹਿਮ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਜਾਣ ਦੀ ਉਮੀਦ ਹੈ। 20 ਫ਼ਰਵਰੀ ਨੂੰ ਟਰੂਡੋ ਮੁੰਬਈ ਜਾਣਗੇ ਜਿਥੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਇਲਾਵਾ ਬਾਲੀਵੁੱਡ ਸ਼ਖਸੀਅਤਾਂ ਨਾਲ ਮੁਲਾਕਾਤ ਕਰਨਗੇ।
ਪੰਜਾਬੀ ਮੂਲ ਦੇ ਕੈਬਨਿਟ ਮੰਤਰੀਆਂ ਅਤੇ ਪਾਰਲੀਮੈਂਟ ਮੈਂਬਰਾਂ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ 21 ਫ਼ਰਵਰੀ ਨੂੰ ਦਰਬਾਰ ਸਾਹਿਬ ਮੱਥਾ ਟੇਕਣ ਜਾਣਗੇ ਜਦਕਿ 22 ਫ਼ਰਵਰੀ ਨੂੰ ਦਿੱਲੀ ਦੀ ਜਾਮਾ ਮਸਜਿਦ ‘ਚ ਇਬਾਦਤ ਕਰਨਗੇ। ਇਸੇ ਦਿਨ ਕੈਨੇਡਾ ਦੇ ਹਾਈ ਕਮਿਸ਼ਨ ਵੱਲੋਂ ਟਰੂਡੋ ਦੇ ਮਾਣ ਵਿਚ ਰਿਸੈਪਸ਼ਨ ਦਿਤੀ ਜਾਵੇਗੀ ਜਿਸ ਵਿਚ ਇਕ ਹਜ਼ਾਰ ਤੋਂ ਵੱਧ ਵੀ.ਆਈ.ਪੀਜ਼ ਸ਼ਾਮਲ ਹੋਣ ਦੀ ਉਮੀਦ ਹੈ। 23 ਫ਼ਰਵਰੀ ਨੂੰ ਜਸਟਿਨ ਟਰੂਡੋ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਮੁਲਾਕਾਤ ਹੋਵੇਗੀ ਅਤੇ ਵੱਖ ਵੱਖ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਜਾਣਗੇ। ਕੈਨੇਡਾ ਰਵਾਨਾ ਹੋਣ ਤੋਂ ਪਹਿਲਾਂ ਜਸਟਿਨ ਟਰੂਡੋ 24 ਫ਼ਰਵਰੀ ਨੂੰ ਇਕ ਯੂਥ ਪ੍ਰੋਗਰਾਮ ਨੂੰ ਸੰਬੋਧਨ ਵੀ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਟਰੂਡੋ ਵੱਲੋਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਜਾ ਸਕਦੀ ਹੈ।
ਟਰੂਡੋ ਦੇ ਦੌਰੇ ਤੋਂ ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਬੇਹੱਦ ਉਮੀਦਾਂ ਹਨ ਕਿ ਉਨ੍ਹਾਂ ਦੇ ਜੱਦੀ ਸੂਬੇ ਨੂੰ ਫ਼ਾਇਦਾ ਹੋਵੇਗਾ। ਭਾਰਤ ਵਿਚ ਕੈਨੇਡਾ ਦੇ ਸਫ਼ੀਰ ਨਾਦਿਰ ਪਟੇਲ ਵੱਲੋਂ ਜਸਟਿਨ ਟਰੂਡੋ ਦੀ ਫ਼ੇਰੀ ਦੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਥੇ ਦਸਣਾ ਬਣਦਾ ਹੈ ਕਿ 2019 ਵਿਚ ਕੈਨੇਡਾ ਅਤੇ ਭਾਰਤ ਦੋਹਾਂ ਮੁਲਕਾਂ ਵਿਚ ਆਮ ਚੋਣਾਂ ਹੋਣੀਆਂ ਹਨ। ਕੈਨੇਡਾ ਵਿਚ ਪੰਜਾਬੀਆਂ ਵੱਡੀ ਗਿਣਤੀ ਵਿਚ ਮੌਜੂਦਗੀ ਨੂੰ ਵੇਖਦਿਆਂ ਜਸਟਿਨ ਟਰੂਡੋ ਦੇ ਫ਼ੇਰੀ ਨੂੰ ਪੰਜਾਬੀ ਕਮਿਊਨਿਟੀ ਦੇ ਦਿਲ ਦੀਆਂ ਡੂੰਘਾਈਆਂ ਵਿਚ ਪੁੱਜਣ ਦੀ ਕੋਸ਼ਿਸ਼ ਵੀ ਮੰਨਿਆ ਜਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article