PUNJABMAILUSA.COM

ਟਰੂਡੋ ਨੂੰ ਨਜ਼ਰਅੰਦਾਜ਼ ਤੇ ਫਰਾਂਸ ਦੇ ਰਾਸ਼ਟਰਪਤੀ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ‘ਤੇ ਸਿੱਖ ਜਥੇਬੰਦੀਆਂ ਨੇ ਉਠਾਏ ਸਵਾਲ

March 11
11:20 2018

ਚੰਡੀਗੜ੍ਹ, 11 ਮਾਰਚ (ਪੰਜਾਬ ਮੇਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਢਿੱਲਾ ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਏਲ ਮੈਕਰੌਨ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ‘ਤੇ ਸਿੱਖ ਜਥੇਬੰਦੀਆਂ ਨੇ ਸਵਾਲ ਉਠਾਏ ਹਨ। ਸਿੱਖ ਜਥੰਬਦੀਆਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਟਰੂਡੋ ਨੂੰ ਇਸ ਕਰਕੇ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਕਿਉਂਕਿ ਉਹ ਸਿੱਖਾਂ ਦੇ ਹਮਾਇਤੀ ਹਨ। ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਭਾਰਤ ਫੇਰੀ ਮੌਕੇ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਦਾ ਅੱਗੇ ਵਧ ਕੇ ਸਵਾਗਤ ਕੀਤਾ ਹੈ ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਵਿਤਕਰਾ ਕੀਤਾ ਗਿਆ ਸੀ। ਉਨ੍ਹਾਂ ਪ੍ਰਧਾਨ ਮੰਤਰੀ ‘ਤੇ ਸਿੱਖਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਟਰੂਡੋ ਨੂੰ ਇਸ ਲਈ ਸਨਮਾਨ ਨਹੀਂ ਦਿੱਤਾ ਗਿਆ ਕਿਉਂਕਿ ਉਸ ਨਾਲ ਕੈਨੇਡਾ ‘ਚ ਵਸਦੇ ਸਿੱਖ ਭਾਰਤ ਆਏ ਸਨ ਦਰਅਸਲ ਫਰਾਂਸ ਵਿੱਚ ਸਿੱਖਾਂ ਲਈ ਦਰਤਾਰ ਦਾ ਵੱਡਾ ਮਸਲਾ ਹੈ। ਸਿੱਖ ਜਥੇਬੰਦੀਆਂ ਭਾਰਤ ਸਰਕਾਰ ਉੱਪਰ ਦਬਾਅ ਬਣਾ ਰਹੀਆਂ ਹਨ ਕਿ ਫਰਾਂਸ ਨਾਲ ਇਸ ਵਿਸ਼ੇ ਬਾਰੇ ਗੱਲ਼ਬਾਤ ਕੀਤੀ ਜਾਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਸਿੱਖਾਂ ਨਾਲ ਇਸ ਯੂਰਪੀਅਨ ਦੇਸ਼ ਦਾ 100 ਸਾਲ ਪੁਰਾਣਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਫਰਾਂਸ ਦੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਦਸਤਾਰ ਸਜਾਉਣ ’ਤੇ ਲੱਗੀ ਰੋਕ ਤੇ ਕੌਮੀ ਪਛਾਣ ਪੱਤਰਾਂ ’ਤੇ ਸਿੱਖਾਂ ਨੂੰ ਬਿਨਾਂ ਦਸਤਾਰ ਦੇ ਫੋਟੋ ਖਿਚਾਉਣ ਲਈ ਫਰਾਂਸ ਸਰਕਾਰ ਵੱਲੋਂ ਮਜਬੂਰ ਕਰਨਾ ਧਾਰਮਿਕ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਸਿੱਖ ਜਥੇਬੰਦੀਆਂ ਦੀ ਦਲੀਲ ਹੈ ਕਿ ਪਹਿਲੀ ਵਿਸ਼ਵ ਜੰਗ ਦੌਰਾਨ ਜਦੋਂ ਜਰਮਨੀ ਨੇ ਫਰਾਂਸ ’ਤੇ ਹਮਲਾ ਕੀਤਾ ਸੀ ਤਾਂ ਭਾਰਤੀ ਫੌਜੀ ਇਸ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਸਨ ਤੇ ਉਨ੍ਹਾਂ ਫਰਾਂਸ ਨੂੰ ਜਰਮਨੀ ਦੇ ਕਬਜ਼ੇ ’ਚ ਨਹੀਂ ਜਾਣ ਦਿੱਤਾ ਸੀ। ਇਸੇ ਯੋਗਦਾਨ ਕਰਕੇ 18 ਮਾਰਚ 2018 ਨੂੰ ਭਾਰਤੀ ਫੌਜੀਆਂ ਦੀ ਦਲੇਰੀ ਦੀ ਸ਼ਤਾਬਦੀ ਵੀ ਫਰਾਂਸ ਦੀ ਸਿੱਖ ਜਥੇਬੰਦੀਆਂ ਵੱਲੋਂ ਫਰਾਂਸ ’ਚ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਿੱਖਾਂ ਦੇ ਯੋਗਦਾਨ ਦੇ ਮੱਦੇਨਜ਼ਰ ਫਰਾਂਸੀਸੀ ਰਾਸ਼ਟਰਪਤੀ ਨੂੰ ਸਿੱਖ ਪਛਾਣ ਨਾਲ ਸਬੰਧਤ ਵਸਤੂਆਂ ਨੂੰ ਧਾਰਨ ਕਰਨ ਦੀ ਫਰਾਂਸ ’ਚ ਆਜ਼ਾਦੀ ਦੇਣੀ ਚਾਹੀਦੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਵਿਸ਼ਵ ਯੁੱਧ ਵਿੱਚ ਭਾਰਤੀ ਫੌਜੀਆਂ ਦੀ ਦਲੇਰੀ ਨੂੰ ਨਤਮਸਤਕ ਹੁੰਦਿਆਂ ਅੰਗਰੇਜ਼ ਹਕੂਮਤ ਨੇ ਵੀ 1931 ’ਚ ਦਿੱਲੀ ਵਿਖੇ ਸ਼ਹੀਦ ਫੌਜੀਆਂ ਨੂੰ ਸਮਰਪਿਤ ‘ਇੰਡੀਆ ਗੇਟ’ ਜੰਗੀ ਯਾਦਗਾਰ ਬਣਾਈ ਸੀ, ਜਿਸ ’ਤੇ ਸਿੱਖ ਫੌਜੀਆਂ ਦੇ ਨਾਂ ਵੱਡੀ ਗਿਣਤੀ ’ਚ ਉਕਰੇ ਹੋਏ ਹਨ। ਉਨ੍ਹਾਂ ਕਿਹਾ ਕਿ ਫਰਾਂਸ ਸਰਕਾਰ ਕੋਲ ਕੇਂਦਰ ਨੂੰ ਵੀ ਸਿੱਖਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article