PUNJABMAILUSA.COM

ਟਰੂਡੋ ਵਲੋਂ ਕਿਸੇ ਵੀ ਔਰਤ ਨਾਲ ਜਿਣਸੀ ਛੇੜਛਾੜ ਕਰਨ ਤੋਂ ਇੰਨਕਾਰ

ਟਰੂਡੋ ਵਲੋਂ ਕਿਸੇ ਵੀ ਔਰਤ ਨਾਲ ਜਿਣਸੀ ਛੇੜਛਾੜ ਕਰਨ ਤੋਂ ਇੰਨਕਾਰ

ਟਰੂਡੋ ਵਲੋਂ ਕਿਸੇ ਵੀ ਔਰਤ ਨਾਲ ਜਿਣਸੀ ਛੇੜਛਾੜ ਕਰਨ ਤੋਂ ਇੰਨਕਾਰ
July 07
06:21 2018

ਟੋਰਾਂਟੋ, 7 ਜੁਲਾਈ (ਸੁਰਜੀਤ ਸਿੰਘ ਫਲੋਰਾ/ਪੰਜਾਬ ਮੇਲ)- ਬੀਤੇ ਵੀਰਵਾਰ ਨੂੰ ਜਸਟਿਨ ਟਰੂਡੋ ਓਨਟਾਰੀਓ ਦੇ ਨਵੇਂ ਬਣੇ ਪ੍ਰੀਮੀਅਰ ਨਾਲ ਮੁਲਾਕਾਤ ਲਈ ਪਹੁੰਚੇ। ਜਿੱਥੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੇ ਪ੍ਰਧਾਨ ਮੰਤਰੀ ਨੂੰ 20 ਸਾਲ ਪਹਿਲਾਂ ਔਰਤ ਪੱਤਰਕਾਰ ਨਾਲ ਜਿਣਸੀ ਦੁਰਵਿਵਹਾਰ ਕਰਨ ਦੇ ਸਵਾਲਾਂ ਨਾਲ ਘੇਰਿਆ। ਇਹ ਦੋਸ਼ ਸਾਹਮਣੇ ਆਉਣ ਤੋਂ ਬਾਅਦ ਪਹਿਲੀ ਵਾਰੀ ਇਸ ਮੁੱਦੇ ‘ਤੇ ਗੱਲ ਕਰਦਿਆਂ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਉਨ੍ਹਾਂ ਨੇ ਅਜਿਹਾ ਕੋਈ ਦੁਰਵਿਵਹਾਰ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਸ਼ਰਮਸ਼ਾਰ ਹੋਣਾ ਪਵੇ। ਪਰ ਉਨ੍ਹਾਂ ਇਹ ਵੀ ਮੰਨਿਆ ਕਿ ਹੋ ਸਕਦਾ ਹੈ ਕਿ ਦੋਸ਼ ਲਾਉਣ ਵਾਲੀ ਉਸ ਔਰਤ ਨੇ ਉਨ੍ਹਾਂ ਦੀ ਮੁਲਾਕਾਤ ਨੂੰ ਕਿਸੇ ਹੋਰ ਦ੍ਰਿਸ਼ਟੀਕੋਨ ਤੋਂ ਲਿਆ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਤਾ ਹੁੰਦਾ ਕਿ ਉਹ ਇਕ ਪੱਤਰਕਾਰ ਹੈ, ਤਾਂ ਉਹ ਉਸ ਤੋਂ ਨਜ਼ਦੀਕੀਆਂ ਬਣਾ ਕੇ ਰੱਖਦੇ। ਕਿਉਂਕਿ ਉਹ ਰੋਜ਼ਾਨਾ ਆਪਣੇ ਹਜ਼ਾਰਾਂ ਚਾਹੁੰਣ ਵਾਲੇ ਲੋਕਾਂ ਨੂੰ ਮਿਲਦੇ ਹਨ।
ਕੁਈਨਜ਼ ਪਾਰਕ ਟੋਰਾਂਟੋ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਇਹ ਵੀ ਕਿਹਾ ਕਿ 20 ਸਾਲ ਪਹਿਲਾਂ ਦੀ ਗੱਲ ਹੈ ਪਰ ਉਨ੍ਹਾਂ ਨੂੰ ਫਿਰ ਵੀ ਪੂਰਾ ਯਕੀਨ ਹੈ ਕਿ ਉਹ ਕਿਸੇ ਨਾਲ ਵੀ ਗਲਤ ਮਨਸ਼ਾ ਨਾਲ ਪੇਸ਼ ਨਹੀਂ ਆਏ। ਟਰੂਡੋ ਨੇ ਇਸ ਬਾਰੇ ਅੱਗੇ ਬੋਲਦੇ ਹੋਏ ਕਿਹਾ ਕਿ ਸਮਾਜ ਵਿਚ ਵਿਚਰਦੇ ਉਨ੍ਹਾਂ ਲੋਕਾਂ ਨਾਲ ਮਿਲਦੇ ਸਮੇਂ ਆਪਣੇ ਹਿੱਸੇ ਦਾ ਕਹਾਣੀ ਦਾ ਪਹਿਲੂ ਸਦਾ ਯਾਦ ਰਹਿੰਦਾ ਹੈ। ਜਿਸ ਨਜ਼ਰੀਏ ਨਾਲ ਵੀ ਉਹ ਲੋਕਾਂ ਵਿਚ ਵਿਚਰਦੇ ਹਨ, ਉਨ੍ਹਾਂ ਨੂੰ ਯਾਦ ਰਹਿੰਦਾ ਹੈ। ਪਰ ਸਾਹਮਣੇ ਵਾਲੇ ਨੇ ਉਸ ਨੂੰ ਕਿਸ ਹਿਸਾਬ ਨਾਲ ਸਮਝਿਆ, ਇਹ ਉਸ ਉੱਤੇ ਨਿਰਭਰ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਸ ਔਰਤ ਨੂੰ ਕਿਹੋ ਜਿਹਾ ਲੱਗਿਆ, ਉਨ੍ਹਾਂ ਦੀ ਗੱਲਬਾਤ ਨੂੰ ਉਸ ਨੇ ਕਿਸ ਦਿਸ਼ਾ ਦੀ ਰੰਗਤ ਦਿੱਤੀ, ਉਸ ਦੀ ਸੋਚ ਬਾਰੇ ਉਹ ਕਿਵੇਂ ਕੁਝ ਦੱਸ ਸਕਦੇ ਹਨ।
ਕੈਨੇਡੀਅਨ ਪ੍ਰੈੱਸ ਰਿਪੋਰਟ ਅਨੁਸਾਰ, ਮਿਊਜ਼ਿਕ ਫੈਸਟੀਵਲ ਤੋਂ ਬਾਅਦ ਵਾਲੇ ਦਿਨਾਂ ਵਿਚ ਕ੍ਰੈਸਟਨ ਵੈਲੀ ਐਡਵਾਂਸ ਅਖਬਾਰ ਨੇ ਇੱਕ ਸੰਪਾਦਕੀ ਛਾਪੀ ਸੀ, ਜਿਸ ਵਿਚ ਇਹ ਦੋਸ਼ ਲਾਇਆ ਗਿਆ ਸੀ ਕਿ ਇਸ ਈਵੈਂਟ ਵਿਚ ਇੱਕ ਮਹਿਲਾ ਨਾਲ ਜਿਣਸੀ ਦੁਰਵਿਵਹਾਰ ਕਰਨ ਤੋਂ ਬਾਅਦ ਟਰੂਡੋ ਨੇ ਉਸ ਤੋਂ ਮੁਆਫੀ ਮੰਗੀ ਸੀ। ਸੰਪਾਦਕੀ ਵਿਚ ਇਹ ਵੀ ਆਖਿਆ ਗਿਆ ਸੀ ਕਿ ਟਰੂਡੋ ਨੇ ਉਸ ਮਹਿਲਾ ਨੂੰ ਆਖਿਆ ਸੀ ਕਿ ਜੇ ਉਨ੍ਹਾਂ ਨੂੰ ਪਤਾ ਹੁੰਦਾ ਕਿ ਉਹ ਨੈਸ਼ਨਲ ਅਖਬਾਰ ਲਈ ਕੰਮ ਕਰਦੀ ਹੈ, ਤਾਂ ਉਨ੍ਹਾਂ ਉਸ ਨੂੰ ਛੂਹਣਾ ਨਹੀਂ ਸੀ।
ਟਰੂਡੋ ਨੇ ਇਹ ਮੰਨਿਆ ਕਿ ਉਨ੍ਹਾਂ ਉਸ ਸਮੇਂ ਮਹਿਲਾ ਤੋਂ ਮੁਆਫੀ ਮੰਗੀ ਸੀ। ਪਰ ਅਜਿਹਾ ਇਸ ਲਈ ਕਿਉਂਕਿ ਉਨ੍ਹਾਂ ਨੂੰ ਇਹ ਲੱਗ ਰਿਹਾ ਸੀ ਕਿ ਉਹ ਮਹਿਲਾ ਉਨ੍ਹਾਂ ਦੀ ਗੱਲਬਾਤ ਤੋਂ ਸਹਿਜ ਮਹਿਸੂਸ ਨਹੀਂ ਕਰ ਰਹੀ। ਪਰ ਉਨ੍ਹਾਂ ਨੂੰ ਇਸ ਗੱਲ ਦਾ ਪੂਰਾ ਯਕੀਨ ਹੈ ਕਿ ਉਨ੍ਹਾਂ ਉਸ ਮਹਿਲਾ ਨਾਲ ਜਿਣਸੀ ਦੁਰਵਿਵਹਾਰ ਨਹੀਂ ਕੀਤਾ। ਸਬੰਧਤ ਮਹਿਲਾ ਨੇ ਇਸ ਮਾਮਲੇ ਬਾਰੇ ਕੋਈ ਵੀ ਗੱਲ ਕਰਨ ਵਿਚ ਕੋਈ ਦਿਲਚਸਪੀ ਨਹੀਂ ਵਿਖਾਈ। ਟਰੂਡੋ ਨੇ ਇਹ ਵੀ ਆਖਿਆ ਕਿ ਨਾ ਤਾਂ ਉਨ੍ਹਾਂ ਨੇ ਤੇ ਨਾ ਹੀ ਉਨ੍ਹਾਂ ਦੀ ਟੀਮ ਦੇ ਕਿਸੇ ਮੈਂਬਰ ਨੇ ਉਸ ਮਹਿਲਾ ਨਾਲ ਇਸ ਮਾਮਲੇ ਬਾਰੇ ਮੁੜ ਕਦੇ ਕੋਈ ਗੱਲਬਾਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ