ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਤੋਂ ਭਾਰਤ ਸਰਕਾਰ ਕਾਫ਼ ਖਿੱਝ ਗਈ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਆਪਣਾ ਰੋਸ ਪ੍ਰਗਟਾਉਣ ਲਈ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਸ੍ਰੀ ਟਰੂਡੋ ਦੇ ਬਿਆਨ ‘ਤੇ ਇਤਰਾਜ਼ ਜਤਾਇਆ। ਵਿਭਾਗ ਨੇ ਕਿਹਾ ਕਿ ਸ੍ਰੀ ਟਰੂਡੋ ਦਾ ਬਿਆਨ ਭਾਰਤ ਦੇ ਅੰਦਰੂਨ ਮਾਮਲਿਆਂ ਵਿੱਚ ਸਿੱਧਾ ਦਖ਼ਲ ਹੈ ਤੇ ਜੇ ਭਵਿੱਖ ਵਿੱਚ ਅਜਿਹੇ ਕੀਤਾ ਗਿਆ ਤਾਂ ਇਸ ਦਾ ਗੰਭੀਰ ਅਸਰ ਦੁਵੱਲੇ ਸਬੰਧਾਂ ‘ਤੇ ਪਵੇਗਾ।