PUNJABMAILUSA.COM

ਟਰੈਵਲ ਏਜੰਟਾਂ ਦੇ ਧੱਕੇ ਚੜ੍ਹੇ ਸੈਂਕੜੇ ਨੌਜਵਾਨ ਲਾਪਤਾ

ਟਰੈਵਲ ਏਜੰਟਾਂ ਦੇ ਧੱਕੇ ਚੜ੍ਹੇ ਸੈਂਕੜੇ ਨੌਜਵਾਨ ਲਾਪਤਾ

ਟਰੈਵਲ ਏਜੰਟਾਂ ਦੇ ਧੱਕੇ ਚੜ੍ਹੇ ਸੈਂਕੜੇ ਨੌਜਵਾਨ ਲਾਪਤਾ
February 03
10:58 2016

17
ਸੈਕਰਾਮੈਂਟੋ, 3 ਫਰਵਰੀ (ਪੰਜਾਬ ਮੇਲ)-ਆਪਣੇ ਚੰਗੇ ਭਵਿੱਖ ਨੂੰ ਲੈ ਕੇ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਅੱਜਕੱਲ੍ਹ ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ ਵਿਚ ਜਾ ਰਹੇ ਹਨ ਅਤੇ ਇਨ੍ਹਾਂ ‘ਚੋਂ ਬਹੁਤੇ ਰਾਹ ਵਿਚ ਹੀ ਗੁਆਚ ਜਾਂਦੇ ਹਨ ਜਾਂ ਮਾਰੇ ਜਾਂਦੇ ਹਨ। ਇਸ ਗੱਲ ਦਾ ਇੰਕਸਾਫ ਪੰਜਾਬ ਮੇਲ ਦੇ ਦਫਤਰ ਪਹੁੰਚੇ ਉਨ੍ਹਾਂ ਨੌਜਵਾਨਾਂ ਨੇ ਕੀਤਾ, ਜਿਹੜੇ ਪੰਜਾਬ ਤੋਂ ਅਮਰੀਕਾ ਤੱਕ ਲੰਬਾ ਪੈਂਡਾ ਤੈਅ ਕਰਕੇ ਪਹੁੰਚੇ। ਇਥੇ ਪਹੁੰਚੇ ਕੁਝ ਨੌਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡਾ ਗਰੁੱਪ ਲਗਭਗ 5 ਮਹੀਨਿਆਂ ਵਿਚ ਪੰਜਾਬ ਤੋਂ ਅਮਰੀਕਾ ਪਹੁੰਚਿਆ। ਇਸ ਦੌਰਾਨ ਹਵਾਈ ਸਫਰ, ਕਿਸ਼ਤੀ, ਟਰੱਕਾਂ ਆਦਿ ਵਿਚ ਸਫਰ ਕੀਤਾ ਅਤੇ ਇਸ ਤੋਂ ਇਲਾਵਾ ਲੰਬਾ ਪੈਂਡਾ ਸੰਘਣੇ ਜੰਗਲਾਂ ਵਿਚੋਂ ਤੁਰ ਕੇ ਪੂਰਾ ਕੀਤਾ। ਇਨ੍ਹਾਂ ਰਾਹਾਂ ਵਿਚ ਚੱਲਦਿਆਂ ਇਨ੍ਹਾਂ ਨੌਜਵਾਨਾਂ ਨੇ ਪੂਰੀ ਹੱਡਬੀਤੀ ਸੁਣਾਈ ਕਿ ਕਿਸ ਤਰ੍ਹਾਂ ਰਾਹ ਵਿਚ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ-ਕਈ ਦਿਨ ਭੁੱਖਿਆਂ ਰੱਖਿਆ ਗਿਆ। ਛੱਪੜਾਂ ਦਾ ਗੰਦਾ ਪਾਣੀ ਉਹ ਪੀਂਦੇ ਰਹੇ ਅਤੇ ਦਰੱਖਤਾਂ ਦੇ ਪੱਤੇ ਖਾ ਕੇ ਆਪਣੀ ਭੁੱਖ ਮਿਟਾਉਂਦੇ ਰਹੇ। ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਬਹੁਤ ਸਾਰੇ ਨੌਜਵਾਨ ਗੁਆਟੇਮਾਲਾ, ਇਕਵਾਡੋਰ, ਮੈਕਸੀਕੋ ਆਦਿ ਦੇਸ਼ਾਂ ਵਿਚੋਂ ਹੋ ਕੇ ਇਥੇ ਪਹੁੰਚਦੇ ਹਨ ਤੇ ਇਨ੍ਹਾਂ ਦੇਸ਼ਾਂ ਵਿਚ ਬਾਰਡਰ ਪਾਰ ਕਰਨ ਦੌਰਾਨ ਲੰਬੀਆਂ ਕੈਦਾਂ ਵੀ ਕੱਟਣੀਆਂ ਪੈਂਦੀਆਂ ਹਨ ਅਤੇ ਕਈ ਵਾਰੀ ਇਥੋਂ ਹੀ ਵਾਪਸ ਭੇਜ ਦਿੱਤਾ ਜਾਂਦਾ ਹੈ। ਬਹੁਤ ਸਾਰੇ ਨੌਜਵਾਨ ਰਸਤੇ ਵਿਚ ਬਿਮਾਰੀਆਂ ਕਾਰਨ ਮਾਰੇ ਵੀ ਜਾਂਦੇ ਹਨ, ਜਿਨ੍ਹਾਂ ਨੂੰ ਏਜੰਟ ਉਥੇ ਹੀ ਛੱਡ ਕੇ ਅੱਗੇ ਤੁਰ ਜਾਂਦੇ ਹਨ। ਇਨ੍ਹਾਂ ਦੇਸ਼ਾਂ ਦੇ ਬਾਰਡਰ ਪਾਰ ਕਰਾਉਣ ਲੱਗਿਆਂ ਏਜੰਟ ਇਕ-ਇਕ ਟਰੱਕ ਵਿਚ ਸੈਂਕੜੇ ਨੌਜਵਾਨਾਂ ਨੂੰ ਤੁੰਨ ਦਿੱਤਾ ਜਾਂਦਾ ਹੈ, ਤੇ ਬਾਹਰੋਂ ਤਾਲਾ ਲਗਾ ਦਿੱਤਾ ਜਾਂਦਾ ਹੈ। ਕਈ ਨੌਜਵਾਨ ਤਾਂ ਇਨ੍ਹਾਂ ਟਰਾਲਿਆਂ ਵਿਚ ਹੀ ਦਮ ਘੁੱਟਣ ਕਾਰਨ ਮਾਰੇ ਜਾਂਦੇ ਹਨ। ਹੋਰ ਤਾਂ ਹੋਰ ਇਨ੍ਹਾਂ ਨੌਜਵਾਨਾਂ ਨੇ ਇਹ ਵੀ ਦੱਸਿਆ ਕਿ ਸਾਡੇ ਪੰਜਾਬੀ ਲੋਕ ਆਪਣੀਆਂ ਧੀਆਂ=ਭੈਣਾਂ ਨੂੰ ਵੀ ਇਨ੍ਹਾਂ ਗਰੁੱਪਾਂ ਵਿਚ ਨਾਲ ਤੋਰ ਦਿੰਦੇ ਹਨ, ਜਿਨ੍ਹਾਂ ਨੂੰ ਹੋਰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਏਜੰਟ ਬਾਹਰ ਭੇਜਣ ਲਈ ਹਰ ਇਕ ਕੋਲੋਂ 30-30 ਲੱਖ ਰੁਪਇਆ ਲੈਂਦੇ ਹਨ। ਇਨ੍ਹਾਂ ਨੌਜਵਾਨਾਂ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਇਹ ਸੁਝਾਅ ਦਿੱਤਾ ਕਿ ਨੌਜਵਾਨਾਂ ਨੂੰ ਸਹੀ ਅਤੇ ਲੀਗਲ ਤਰੀਕੇ ਨਾਲ ਵਿਦੇਸ਼ਾਂ ਵਿਚ ਆਉਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article
    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article