PUNJABMAILUSA.COM

ਟਰੰਪ ਆਏ ਸੰਯੁਕਤ ਰਾਸ਼ਟਰ ਦੇ ਨਿਸ਼ਾਨੇ ‘ਤੇ

ਟਰੰਪ ਆਏ ਸੰਯੁਕਤ ਰਾਸ਼ਟਰ ਦੇ ਨਿਸ਼ਾਨੇ ‘ਤੇ

ਟਰੰਪ ਆਏ ਸੰਯੁਕਤ ਰਾਸ਼ਟਰ ਦੇ ਨਿਸ਼ਾਨੇ ‘ਤੇ
April 16
21:10 2016

trump
ਸੰਯੁਕਤ ਰਾਸ਼ਟਰ, 16 ਅਪਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਉਮੀਦਵਾਰੀ ਦੇ ਰਿਪਬਲਿਕਨ ਨੇਤਾ ਡੋਨਾਲਡ ਟਰੰਪ ਦੀਆਂ ਨੀਤੀਆਂ ਦੀ ਸੰਯੁਕਤ ਰਾਸ਼ਟਰ ਨੇ ਨਿਖੇਧੀ ਕੀਤੀ ਹੈ।ਵਿਸ਼ਵ ਸੰਗਠਨ ਨੇ ਕਿਹਾ ਕਿ ਕੱਟੜਤਾ ਮਜ਼ਬੂਤ ਅਗਵਾਈ ਦੀ ਨਿਸ਼ਾਨੀ ਨਹੀਂ ਹੁੰਦੀ। ਵਿਸ਼ਵੀ ਮਨੁੱਖੀ ਅਧਿਕਾਰ ਸੰਗਠਨ ਦੇ ਮੁਖੀ ਜੈਦ ਰਾਦ ਅਲ ਹੁਸੈਨ ਨੇ ਕਿਹਾ ਕਿ ਨਫਰਤ ਭਰੇ ਭਾਸ਼ਣ, ਭੜਕਾਊ ਅਤੇ ਦੂਜੇ ਲੋਕਾਂ ਨੂੰ ਹਾਸ਼ੀਏ ‘ਤੇ ਧੱਕਣ ਦੀਆਂ ਕੋਸ਼ਿਸ਼ਾਂ ਨਾ ਤਾਂ ਮੰਨੋਰੰਜਨ ਦਾ ਕੋਈ ਲੁਕਿਆ ਹੋਇਆ ਢੰਗ ਹੈ ਅਤੇ ਨਾ ਹੀ ਰਾਜਨੀਤਕ ਲਾਭ ਹਾਸਲ ਕਰਨ ਦਾ ਸਨਮਾਨ ਜਨਕ ਢੰਗ।ਉਹ ਓਹਾਯੋ ਦੇ ਕਲੀਵਲੈਂਡ ਯੂਨੀਵਰਸਿਟੀ ‘ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸੀ।ਜੁਲਾਈ ‘ਚ ਰਾਸ਼ਟਰਪਤੀ ਉਮੀਦਵਾਰੀ ਦਾ ਨਾਂਅ ਤੈਅ ਕਰਨ ਲਈ ਇਥੇ ਰਿਪਬਲਿਕਨ ਪਾਰਟੀ ਦਾ ਸੰਮੇਲਨ ਹੋਣਾ ਹੈ।ਡੋਨਾਲਡ ਟਰੰਪ ਦਾ ਨਾਂਅ ਲਏ ਬਿਨਾ ਹੁਸੈਨ ਨੇ ਕਿਹਾ ਕਿ ਰਾਸ਼ਟਰਪਤੀ ਅਹੁਦੇ ਦੇ ਇਕ ਮੁੱਖ ਉਮੀਦਵਾਰ ਨੇ ਕੁੱਝ ਹੀ ਮਹੀਨੇ ਪਹਿਲਾਂ ‘ਟਾਰਚਰ’ ਦਾ ਸਮਰਥਨ ਕੀਤਾ।ਇਹ ਵੀ ਇਕ ਤਰ੍ਹਾਂ ਦੀ ਹਿੰਸਾ ਹੀ ਹੈ ਜੋ ਸਾਨੂੰ ਦਿਖਾਈ ਨਹੀਂ ਦਿੰਦੀ। ਮੁਸਲਿਮ ਇਲਾਕਿਆਂ ਦੀ ਨਿਗਰਾਨੀ ਦਾ ਸੁਝਾਅ ਦੇਣ ਲਈ ਉਨ੍ਹਾਂ ਨੇ ਰਿਪਬਲੀਕਨ ਪਾਰਟੀ ਦੇ ਇਕ ਹੋਰ ਦਾਅਵੇਦਾਰ ਟੇਡ ਕਰੂਜ਼ ਦੀ ਵੀ ਨਿਖੇਧੀ ਕੀਤੀ।ਦੱਸਣਯੋਗ ਹੈ ਕਿ ਆਪਣੀ ਚੋਣੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਟਰੰਪ ਵਿਵਾਦਿਤ ਬਿਆਨਾਂ ਨੂੰ ਲੈ ਕੇ ਚਰਚਾ ‘ਚ ਰਹੇ ਹਨ।ਟਰੰਪ ਲਗਾਤਾਰ ਅਮਰੀਕਾ ‘ਚ ਰਹਿੰਦੇ ਪ੍ਰਵਾਸੀਆਂ ਤੇ ਮੁਸਲਮਾਨਾਂ ਵਿਰੁੱਧ ਬਿਆਨ ਦਿੰਦੇ ਆਏ ਹਨ। ਇਥੋਂ ਤੱਕ ਕਿ ਟਰੰਪ ਨੇ ਅਮਰੀਕਾ ‘ਚ ਮੁਸਲਮਾਨਾਂ ਦੇ ਦਾਖਲੇ ‘ਤੇ ਰੋਕ ਲਾਉਣ ਦੀ ਵੀ ਗੱਲ ਕਹੀ ਹੈ।ਇਸ ਤੋਂ ਇਲਾਵਾ ਉਹ ਆਪਣੇ ਭਾਸ਼ਣਾਂ ‘ਚ ਹਮੇਸ਼ਾਂ ਗੈਰ-ਅਮਰੀਕੀ ਲੋਕਾਂ ਨੂੰ ਨਿਸ਼ਾਨੇ ‘ਤੇ ਰੱਖਦੇ ਹਨ ਤੇ ਇੰਮੀਗ੍ਰੇਸ਼ਨ ਨਿਯਮਾਂ ਨੂੰ ਹੋਰ ਸਖਤ ਕਰਨ ਦੀ ਗੱਲ ਕਹਿੰਦੇ ਹਨ। ਮੁਸਲਿਮ, ਪ੍ਰਵਾਸੀਆਂ, ਔਰਤਾਂ ਅਤੇ ਅਫਰੀਕੀ ਮੂਲ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੇ ਕਈ ਬਿਆਨ ਦਿੱਤੇ ਹਨ। ਇਸ ਵਿਰੁੱਧ ਅਮਰੀਕਾ ‘ਚ ਪ੍ਰਦਰਸ਼ਨ ਵੀ ਹੋ ਰਹੇ ਹਨ। ਬ੍ਰਿਟਿਸ਼ ਪ੍ਰਧਾਨ ਮੰਤਰੀ ਡੇਵਿਡ ਕੈਮਰਨ, ਮੈਕਸਿਕੋ ਦੇ ਰਾਸ਼ਟਰਪਤੀਖ਼ ਐਨਰਿਕ ਪੇਨਾ ਨੀਟੋ ਅਤੇ ਪੋਪ ਫ੍ਰਾਂਸਿਸ ਵੀ ਜਨਤਕ ਤੌਰ ‘ਤੇ ਇਨ੍ਹਾਂ ਬਿਆਨਾਂ ਦੀ ਨਿਖੇਧੀ ਕਰ ਚੁਕੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article