PUNJABMAILUSA.COM

ਟਰੰਪ ਉੱਤੇ ਕੇਸ ਚਲਾਉਣ ਦੀ 196 ਐਮ ਪੀਜ਼ ਨੇ ਪਾਈ ਅਰਜ਼ੀ

ਟਰੰਪ ਉੱਤੇ ਕੇਸ ਚਲਾਉਣ ਦੀ 196 ਐਮ ਪੀਜ਼ ਨੇ ਪਾਈ ਅਰਜ਼ੀ

ਟਰੰਪ ਉੱਤੇ ਕੇਸ ਚਲਾਉਣ ਦੀ 196 ਐਮ ਪੀਜ਼ ਨੇ ਪਾਈ ਅਰਜ਼ੀ
June 15
22:06 2017

ਵਾਸ਼ਿੰਗਟਨ, 15 ਜੂਨ (ਪੰਜਾਬ ਮੇਲ)–ਅਮਰੀਕਾ ਦੇ ਲੋਕਤੰਤਰੀ ਇਤਿਹਾਸ ਵਿੱਚ ਪਹਿਲੀ ਵਾਰ ਵੱਡੀ ਘਟਨਾ ‘ਚ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ 196 ਪਾਰਲੀਮੈਂਟ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ। ਫੈਡਰਲ ਕੋਰਟ ‘ਚ ਦਿੱਤੀ ਗਈ ਅਰਜ਼ੀ ‘ਚ ਇਨ੍ਹਾਂ ਪਾਰਲੀਮੈਂਟ ਮੈਂਬਰਾਂ ਨੇ ਟਰੰਪ ਉੱਤੇ ਵਿਦੇਸ਼ੀ ਸਰਕਾਰਾਂ ਤੋਂ ਆਪਣੇ ਕਾਰੋਬਾਰੀ ਲਾਭ ਲਈ ਪੈਸਾ ਲੈਣ ਦਾ ਦੋਸ਼ ਲਾਇਆ ਹੈ। ਇਹ ਕੰਮ ਟਰੰਪ ਨੇ ਪਾਰਲੀਮੈਂਟ ਦੀ ਇਜਾਜ਼ਤ ਲਏ ਬਿਨਾਂ ਕੀਤਾ। ਇਹ ਸਾਫ ਤੌਰ ‘ਤੇ ਅਮਰੀਕੀ ਕਾਨੂੰਨ ਦੀ ਉਲੰਘਣਾ ਹੈ।
ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਡੋਨਾਲਡ ਟਰੰਪ ਨੇ ਜਨਵਰੀ ‘ਚ ਸੱਤਾ ਸੰਭਾਲਣ ਦੇ ਬਾਅਦ ਆਪਣੇ ਸੈਂਕੜੇ ਕਾਰੋਬਾਰਾਂ ਦੇ ਜ਼ਰੀਏ ਵਿਦੇਸ਼ੀ ਸਰਕਾਰਾਂ ਤੋਂ ਪੈਸਾ ਲਿਆ। ਉਨ੍ਹਾਂ ਕਾਂਗਰਸ ਦੀ ਇਜਾਜ਼ਤ ਦੇ ਬਗੈਰ ਇਹ ਧਨ ਲਿਆ। ਕਾਨੂੰਨ ਮੁਤਾਬਕ ਉਨ੍ਹਾਂ ਨੂੰ ਵਿਦੇਸ਼ੀ ਸਰਕਾਰਾਂ ਤੋਂ ਕੋਈ ਵੀ ਲਾਭ ਲੈਣ ਲਈ ਪਾਰਲੀਮੈਂਟ ਤੋਂ ਇਜਾਜ਼ਤ ਲੈਣੀ ਚਾਹੀਦੀ ਹੈ। ਵਿਰੋਧੀ ਪਾਰਟੀ ਦੇ ਪਾਰਲੀਮੈਂਟ ਮੈਂਬਰਾਂ ਦੀ ਇਸ ਪਟੀਸ਼ਨ ‘ਤੇ ਫਿਲਹਾਲ ਵ੍ਹਾਈਟ ਹਾਊਸ ਨੇ ਕੋਈ ਪ੍ਰਤੀਕਰਮ ਨਹੀਂ ਦਿੱਤਾ, ਪਰ ਇਹ ਕਿਹਾ ਹੈ ਕਿ ਰਾਸ਼ਟਰਪਤੀ ਨੇ ਕੋਈ ਗਲਤ ਕੰਮ ਨਹੀਂ ਕੀਤਾ, ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਵਰਤੋਂ ਨਾਲ ਕਿਸੇ ਤੋਂ ਲਾਭ ਨਹੀਂ ਕਮਾਇਆ। ਜਿਨ੍ਹਾਂ ਪਾਰਲੀਮੈਂਟ ਮੈਂਬਰਾਂ ਨੇ ਰਾਸ਼ਟਰਪਤੀ ਦੇ ਖਿਲਾਫ ਅਰਜ਼ੀ ‘ਤੇ ਦਸਤਖਤ ਕੀਤੇ ਹਨ, ਉਨ੍ਹਾਂ ‘ਚ 30 ਸੈਨੇਟ ਦੇ ਮੈਂਬਰ ਹਨ, ਜਦ ਕਿ 166 ਪ੍ਰਤੀਨਿਧ ਸਭਾ ਦੇ ਮੈਂਬਰ ਹਨ। ਏਨੀ ਵੱਡੀ ਗਿਣਤੀ ਵਿੱਚ ਕਿਸੇ ਮਾਮਲੇ ‘ਤੇ ਪਾਰਲੀਮੈਂਟ ਮੈਂਬਰ ਪਹਿਲੀ ਵਾਰ ਰਾਸ਼ਟਰਪਤੀ ਦੇ ਖਿਲਾਫ ਕੋਰਟ ‘ਚ ਗਏ ਹਨ। ਅਮਰੀਕੀ ਸੰਵਿਧਾਨ ਮੁਤਾਬਕ ਰਾਸ਼ਟਰਪਤੀ ਅਹੁਦੇ ‘ਤੇ ਰਹਿਣ ਵਾਲਾ ਵਿਅਕਤੀ ਪਾਰਲੀਮੈਂਟ ਦੀ ਮਨਜ਼ੂਰੀ ਦੇ ਬਿਨਾਂ ਵਿਦੇਸ਼ੀ ਸਰਕਾਰ ਤੋਂ ਕੋਈ ਆਰਥਿਕ ਲਾਭ ਜਾਂ ਤੋਹਫਾ ਨਹੀਂ ਲੈ ਸਕਦਾ।
ਸੈਨੇਟਰ ਰਿਚਰਡ ਬਲੂਮੇਂਥਾਲ ਦੇ ਮੁਤਾਬਕ ਰਾਸ਼ਟਰਪਤੀ ਨੇ ਸਾਨੂੰ ਵਿਦੇਸ਼ੀ ਸਰਕਾਰਾਂ ਤੋਂ ਮਿਲੇ ਲਾਭ ਦੇ ਬਾਰੇ ਨਹੀਂ ਦੱਸਿਆ, ਜਦ ਕਿ ਉਨ੍ਹਾਂ ਨੂੰ ਨਿਯਮਾਂ ਦੇ ਮੁਤਾਬਕ ਇਸ ਤਰ੍ਹਾਂ ਕਰਨਾ ਚਾਹੀਦਾ ਸੀ। ਪ੍ਰਤੀਨਿਧ ਸਭਾ ਦੇ ਮੈਂਬਰ ਜੌਨ ਕਾਨਯਰਸ ਨੇ ਪਟੀਸ਼ਨ ‘ਚ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਕਰੀਬ 25 ਮੁਲਕਾਂ ਤੋਂ ਫਾਇਦਾ ਉਠਾਇਆ ਹੈ। ਨਿਆਂ ਮੰਤਰਾਲੇ ਨੇ ਵਿਰੋਧੀ ਸੰਸਦ ਮੈਂਬਰਾਂ ਦੀ ਅਰਜ਼ੀ ‘ਤੇ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਪਿਛਲੇ ਦਿਨਾਂ ‘ਚ ਇੱਕ ਅਰਜ਼ੀ ਮੈਰੀਲੈਂਡ ਦੇ ਅਟਾਰਨੀ ਜਨਰਲ ਅਤੇ ਹੋਰਨਾਂ ਵੱਲੋਂ ਵੀ ਦਿੱਤੀ ਗਈ ਹੈ। ਉਸ ਵਿੱਚ ਕਿਹਾ ਗਿਆ ਹੈ ਕਿ ਟਰੰਪ ਨੇ ਵਿਦੇਸ਼ੀ ਤੇ ਅਮਰੀਕੀ ਸਰਕਾਰਾਂ ਤੋਂ ਆਪਣੇ ਹੋਟਲਾਂ ਅਤੇ ਰਿਜ਼ਾਰਟ ‘ਚ ਠਹਿਰਣ ਤੇ ਮਹਿਮਾਨ ਨਿਵਾਜ਼ੀ ਦੇ ਨਾਂ ‘ਤੇ ਪੈਸਾ ਵਸੂਲਿਆ। ਹਾਲਾਂਕਿ ਇਨ੍ਹਾਂ ‘ਚੋਂ ਇਕ ਅਰਜ਼ੀ ਮੈਰੀਲੈਂਡ ਕੋਰਟ ਨੇ ਖਾਰਜ ਕਰ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article