PUNJABMAILUSA.COM

ਟਰੰਪ ਐਚ-1ਬੀ ਵੀਜ਼ਾ ਪ੍ਰੋਗਰਾਮ ਸੰਬੰਧੀ ਵਿਸ਼ੇਸ਼ ਆਦੇਸ਼ਾਂ ‘ਤੇ ਕਰਨਗੇ ਹਸਤਾਖਰ

ਟਰੰਪ ਐਚ-1ਬੀ ਵੀਜ਼ਾ ਪ੍ਰੋਗਰਾਮ ਸੰਬੰਧੀ ਵਿਸ਼ੇਸ਼ ਆਦੇਸ਼ਾਂ ‘ਤੇ ਕਰਨਗੇ ਹਸਤਾਖਰ

ਟਰੰਪ ਐਚ-1ਬੀ ਵੀਜ਼ਾ ਪ੍ਰੋਗਰਾਮ ਸੰਬੰਧੀ ਵਿਸ਼ੇਸ਼ ਆਦੇਸ਼ਾਂ ‘ਤੇ ਕਰਨਗੇ ਹਸਤਾਖਰ
April 19
10:26 2017

usa-h1b-visa-consultants
ਵਾਸ਼ਿੰਗਟਨ, 19 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਿਸ਼ੇਸ਼ ਆਦੇਸ਼ਾਂ ‘ਤੇ ਮੋਹਰ ਲਾਉਣਗੇ, ਜਿਸ ਨਾਲ ਐਚ-1ਬੀ ਵੀਜ਼ਾ ਪ੍ਰੋਗਰਾਮ ਦਾ ਨਵੀਨੀਕਰਨ ਹੋਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਵੱਧ ਕੁਸ਼ਲ ਅਤੇ ਸਭ ਤੋਂ ਵੱਧ ਤਨਖ਼ਾਹਾਂ ਵਾਲਿਆਂ ਨੂੰ ਹੀ ਇਹ ਵੀਜ਼ਾ ਦਿੱਤਾ ਜਾਵੇ। ਇਸ ਵੀਜ਼ੇ ਦੀ ਭਾਰਤੀ ਆਈ.ਟੀ. ਫਰਮਾਂ ਅਤੇ ਪੇਸ਼ੇਵਰਾਂ ਵਿਚ ਕਾਫ਼ੀ ਮੰਗ ਹੈ। ਰਾਸ਼ਟਰਪਤੀ ਡੋਨਲਡ ਟਰੰਪ ‘ਬਾਇ ਅਮੈਰਿਕਨ, ਹਾਇਰ ਅਮੈਰਿਕਨ’ ਵਾਲੇ ਇਨ੍ਹਾਂ ਵਿਸ਼ੇਸ਼ ਆਦੇਸ਼ਾਂ ‘ਤੇ ਹਸਤਾਖ਼ਰ ਕਰਨ ਲਈ ਪ੍ਰਤੀਨਿਧੀ ਸਭਾ ਦੇ ਸਪੀਕਰ ਪਾਲ ਰਿਆਨ ਦੇ ਸੂਬੇ ਵਿਸਕਾਨਸਨ ਦੇ ਮਿਲਵਾਕੀ ਸ਼ਹਿਰ ਜਾਣਗੇ। ਇਨ੍ਹਾਂ ਵਿਸ਼ੇਸ਼ ਆਦੇਸ਼ਾਂ ‘ਤੇ ਹਸਤਾਖ਼ਰ ਕਰਨ ਤੋਂ ਇਕ ਦਿਨ ਪਹਿਲਾਂ ਅਮਰੀਕੀ ਨਾਗਰਿਕਤਾ ਬਾਰੇ ਸੇਵਾ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਦਾ ਐਲਾਨ ਕੀਤਾ ਗਿਆ ਹੈ ਕਿ ਇਸ ਸਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ 2018 ਲਈ 65000 ਐੱਚ-1ਬੀ ਵੀਜ਼ੇ ਦੇ ਕਾਂਗਰੈਸ਼ਨਲ ਆਦੇਸ਼ਾਂ ਲਈ ਪ੍ਰਾਪਤ 1,99,000 ਅਰਜ਼ੀਆਂ ਤੋਂ ਕੰਪਿਊਟੀਕਰਨ ਡਰਾਅ ਪੂਰਾ ਕਰ ਲਿਆ ਗਿਆ ਹੈ। ਇਹ ਲਾਟਰੀ ਅਮਰੀਕੀ ਵਿਦਿਅਕ ਸੰਸਥਾਵਾਂ ਤੋਂ ਉੱਚ ਸਿੱਖਿਆ ਪ੍ਰਾਪਤ ਉਮੀਦਵਾਰਾਂ ਲਈ 20,000 ਐੱਚ-1ਬੀ ਵੀਜ਼ੇ ਲਈ ਕੱਢੀ ਗਈ ਸੀ। ਐੱਚ-1ਬੀ ਵੀਜ਼ੇ ਲਈ ਪੁਰਾਣੇ ਲਾਟਰੀ ਸਿਸਟਮ ਦਾ ਵਿਰੋਧ ਕਰਦੇ ਹੋਏ ਸੀਨੀਅਰ ਅਧਿਕਾਰੀਆਂ ਨੇ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਕੰਪਨੀਆਂ ਇਨ੍ਹਾਂ ਵੀਜ਼ਿਆਂ ਦੀ ਵਰਤੋਂ ਵਿਦੇਸ਼ੀ ਕਾਮਿਆਂ ਨੂੰ ਘੱਟ ਤਨਖ਼ਾਹਾਂ ‘ਤੇ ਅਮਰੀਕਾ ਲਿਆਉਣ ਅਤੇ ਉਨ੍ਹਾਂ ਨੂੰ ਸਥਾਨਕ ਕਾਮਿਆਂ ਦੀ ਜਗ੍ਹਾ ਦੇਣ ਲਈ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਟਰੰਪ ਵੱਲੋਂ ਵਿਸ਼ੇਸ਼ ਆਦੇਸ਼ਾਂ ‘ਤੇ ਮੋਹਰ ਲਾਉਣ ਨਾਲ ਇਸ ਮਾਮਲੇ ਵਿਚ ਸਖ਼ਤੀ ਹੋਵੇਗੀ। ਨਵੇਂ ਵੀਜ਼ਾ ਪ੍ਰੋਗਰਾਮ ਨਾਲ ਇਹ ਯਕੀਨੀ ਬਣੇਗਾ ਕਿ ਵੱਧ ਯੋਗ ਵਿਅਕਤੀਆਂ ਨੂੰ ਹੀ ਇਹ ਵੀਜ਼ਾ ਮਿਲੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article