PUNJABMAILUSA.COM

ਟਰੰਪ ਖਿਲਾਫ ਮਹਾਦੋਸ਼ ਚਲਾਉਣ ਲਈ ਜਾਂਚ ਸ਼ੁਰੂ ਕਰਨ ਦਾ ਐਲਾਨ

ਟਰੰਪ ਖਿਲਾਫ ਮਹਾਦੋਸ਼ ਚਲਾਉਣ ਲਈ ਜਾਂਚ ਸ਼ੁਰੂ ਕਰਨ ਦਾ ਐਲਾਨ

ਟਰੰਪ ਖਿਲਾਫ ਮਹਾਦੋਸ਼ ਚਲਾਉਣ ਲਈ ਜਾਂਚ ਸ਼ੁਰੂ ਕਰਨ ਦਾ ਐਲਾਨ
September 26
16:54 2019

ਵਾਸ਼ਿੰਗਟਨ, 26 ਸਤੰਬਰ (ਪੰਜਾਬ ਮੇਲ)-ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਤਿਆਰੀ ‘ਚ ਲੱਗ ਗਏ ਹਨ। ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ ਦੀ ਸਪੀਕਰ ਨੈਂਸੀ ਪੇਲੋਸੀ ਨੇ ਟਰੰਪ ਦੇ ਖਿਲਾਫ਼ ਮਹਾਦੋਸ਼ ਚਲਾਉਣ ਲਈ ਜਾਂਚ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਸਦਨ ‘ਚ ਡੈਮੋਕ੍ਰੇਟ ਸੰਸਦ ਮੈਂਬਰਾਂ ਦਾ ਬਹੁਮਤ ਹੈ। ਟਰੰਪ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਹ ਅਗਲੇ ਸਾਲ ਨਵੰਬਰ ‘ਚ ਹੋਣ ਵਾਲੀ ਰਾਸ਼ਟਰਪਤੀ ਚੋਣ ‘ਚ ਆਪਣੇ ਸੰਭਾਵਿਤ ਡੈਮੋਕ੍ਰੇਟ ਵਿਰੋਧੀ ਜੋਅ ਬਿਡੇਨ ਨੂੰ ਬਦਨਾਮ ਕਰਨ ਲਈ ਵਿਦੇਸ਼ੀ ਮਦਦ ਲੈ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਸਦੇ ਲਈ ਯੂਕਰੇਨ ਦੇ ਰਾਸ਼ਟਰਪਤੀ ਵੋਲੋਡਿਮਿਰ ਜੈਲੇਂਸਕੀ ਨੂੰ ਫੋਨ ਕੀਤਾ ਸੀ। ਡੈਮੋਕ੍ਰੇਟ ਸੰਸਦ ਮੈਂਬਰਾਂ ਨਾਲ ਬੈਠਕ ਤੋਂ ਬਾਅਦ ਸਪੀਕਰ ਪੇਲੋਸੀ ਨੇ ਕਿਹਾ, ”ਰਾਸ਼ਟਰਪਤੀ ਟਰੰਪ ਦੀ ਹਰਕਤ ਨਾਲ ਰਾਸ਼ਟਰੀ ਸੁਰੱਖਿਆ ਕਮਜ਼ੋਰ ਹੋਈ ਹੈ। ਇਹ ਅਮਰੀਕੀ ਸੰਵਿਧਾਨ ਦੀ ਉਲੰਘਣਾ ਹੈ। ਰਾਸ਼ਟਰਪਤੀ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।” ਡੈਮੋਕ੍ਰੇਟ ਨੇਤਾ ਪੇਲੋਸੀ ਤੋਂ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਪਹਿਲਾਂ ਹੀ ਟਰੰਪ ਦੇ ਖਿਲਾਫ਼ ਮਹਾਦੋਸ਼ ਚਲਾਉਣ ਦੀ ਮੰਗ ਕਰ ਚੁੱਕੇ ਹਨ, ਪਰ ਉਹ ਇਸ ਤੋਂ ਇਨਕਾਰ ਕਰਦੇ ਰਹੇ ਹਨ। ਟਰੰਪ ਤੇ ਯੂਕ੍ਰੇਨ ਦੇ ਨੇਤਾ ਦਰਮਿਆਨ ਫੋਨ ‘ਤੇ ਹੋਈ ਗੱਲਬਾਤ ਸਾਹਮਣੇ ਆਉਣ ਦੇ ਬਾਅਦ ਉਨ੍ਹਾਂ ਦਾ ਮਨ ਬਦਲ ਗਿਆ ਹੈ। ਮੀਡੀਆ ‘ਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਟਰੰਪ ਨੇ ਫੋਨ ਕਰ ਕੇ ਯੂਕਰੇਨ ਦੇ ਰਾਸ਼ਟਰਪਤੀ ਜੈਲੇਂਸਕੀ ‘ਤੇ ਬਿਡੇਨ ਤੇ ਉਨ੍ਹਾਂ ਦੇ ਬੇਟੇ ਹੰਟਰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਜਾਂਚ ਸ਼ੁਰੂ ਕਰਨ ਲਈ ਦਬਾਅ ਬਣਾਇਆ ਸੀ। ਹੰਟਰ ਨੇ ਯੂਕਰੇਨ ‘ਚ ਇਕ ਗੈਸ ਕੰਪਨੀ ਲਈ ਕੰਮ ਕੀਤਾ ਸੀ।
ਟਰੰਪ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਮਹਾਦੋਸ਼ ਲਈ ਜਾਂਚ ਸ਼ੁਰੂ ਕੀਤੇ ਜਾਣ ਨੂੰ ਰਾਸ਼ਟਰਪਤੀ ‘ਤੇ ਤਸ਼ੱਦਦ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਹ ਵਾਅਦਾ ਵੀ ਕੀਤਾ ਕਿ ਉਹ ਕਾਲ ਡਿਟੇਲ ਜਾਰੀ ਕਰਨਗੇ। ਟਰੰਪ ਨੇ ਹਾਲਾਂਕਿ ਮੰਨਿਆ ਕਿ ਉਨ੍ਹਾਂ ਨੇ ਫੋਨ ‘ਤੇ ਬਿਡੇਨ ਬਾਰੇ ਚਰਚਾ ਕੀਤੀ ਸੀ। ਪਰ ਉਨ੍ਹਾਂ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਯੂਕ੍ਰੇਨ ਨੂੰ 40 ਕਰੋੜ ਡਾਲਰ ਦੀ ਅਮਰੀਕੀ ਮਦਦ ਬਦਲੇ ਜੈਲੇਂਸਕੀ ਨੂੰ ਜਾਂਚ ਸ਼ੁਰੂ ਕਰਨ ਲਈ ਕਿਹਾ।
ਟਰੰਪ ਦੀ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰਾਂ ਨੇ ਪੇਲੋਸੀ ‘ਤੇ ਦੋਸ਼ ਲਗਾਇਆ ਹੈ ਕਿ ਉਹ ਸਿਆਸਤ ਕਰ ਰਹੀ ਹੈ। ਸੰਸਦ ਦੇ ਉੱਚ ਸਦਨ ਸੈਨੇਟ ‘ਚ ਰਿਪਬਲਿਕਨ ਨੇਤਾ ਮਿਚ ਮੈਕਕੋਨੇਲ ਨੇ ਕਿਹਾ ਹੈ ਕਿ ਕਾਹਲ ‘ਚ ਇਹ ਫ਼ੈਸਲਾ ਲਿਆ ਗਿਆ ਸੀ। ਇਸ ਲਈ ਫੋਨ ਕਾਲ ਦਾ ਪੂਰਾ ਬਿਓਰਾ ਸਾਹਮਣੇ ਆਉਣ ਦੀ ਉਡੀਕ ਕੀਤੀ ਜਾਣੀ ਚਾਹੀਦੀ ਸੀ। ਸੈਨੇਟ ‘ਚ ਰਿਪਬਲਿਕਨ ਪਾਰਟੀ ਬਹੁਤ ‘ਚ ਹੈ।
ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਯਤਨਾਂ ਦਾ ਪ੍ਰਤੀਨਿਧੀ ਸਭਾ ‘ਚ ਰਿਪਬਲਿਕਨ ਪਾਰਟੀ ਦੇ ਦੋ ਸੰਸਦ ਮੈਂਬਰਾਂ ਜੋ ਵਾਲਸ਼ ਤੇ ਬਿਲ ਵੇਲਡ ਨੇ ਵੀ ਸਮਰਥਨ ਕੀਤਾ ਹੈ।
ਅਮਰੀਕੀ ਵਿਵਸਥਾ ‘ਚ ਮਹਾਦੋਸ਼ ਚਲਾਉਣ ਦੀਆਂ ਤਿੰਨ ਪ੍ਰਕਿਰਿਆਵਾਂ ਹਨ। ਪਹਿਲੀ ਸੰਸਦ ਦੋਸ਼ਾਂ ਦੀ ਜਾਂਚ ਕਰਵਾਉਂਦੀ ਹੈ। ਇਹ ਜਾਂਚ ਸਦਨ ਦੀ ਨਿਆ ਮਾਮਲਿਆਂ ਦੀ ਕਮੇਟੀ ਵੱਲੋਂ ਕਰਵਾਈ ਜਾਂਦੀ ਹੈ। ਦੂਜਾ, ਪ੍ਰਤੀਨਿਧੀ ਸਭਾ ‘ਚ ਸਾਧਾਰਨ ਬਹੁਮਤ ਨਾਲ ਮਹਾਂਦੋਸ਼ ਮਤਾ ਪਾਸ ਕਰਵਾ ਕੇ ਦੋਸ਼ ਤੈਅ ਕੀਤੇ ਜਾਂਦੇ ਹਨ। ਤੀਜਾ ਸੈਨੇਟ ‘ਚ ਮਹਾਦੋਸ਼ ਚਲਾਇਆ ਜਾ ਸਕਦਾ ਹੈ।
ਟਰੰਪ ਖ਼ਿਲਾਫ਼ ਜੇਕਰ ਮਹਾਦੋਸ਼ ਚੱਲਦਾ ਹੈ ਤਾਂ ਉਹ ਅਮਰੀਕੀ ਇਤਿਹਾਸ ਮਹਾਦੋਸ਼ ਦਾ ਸਾਹਮਣਾ ਕਰਨ ਵਾਲੇ ਚੌਥੇ ਰਾਸ਼ਟਰਪਤੀ ਬਣ ਜਾਣਗੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਅਹੁਦੇ ‘ਤੇ ਰਹਿੰਦਿਆਂ ਐਂਡ੍ਰਿਊ ਜੌਨਸਨ ਤੇ ਬਿੱਲ ਕਲਿੰਟਨ ‘ਤੇ ਮਹਾਦੋਸ਼ ਚਲਾਇਆ ਗਿਆ ਸੀ, ਪਰ ਉਹ ਸੈਨੇਟ ਵੱਲੋਂ ਬਰੀ ਕਰ ਦਿੱਤੇ ਗਏ ਸਨ। ਇਕ ਹੋਰ ਰਾਸ਼ਟਰਪਤੀ ਰਿਚਰਡ ਨਿਕਸਨ ਨੇ ਮਹਾਦੋਸ਼ ‘ਤੇ ਵੋਟਿੰਗ ਤੋਂ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article