PUNJABMAILUSA.COM

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

 Breaking News

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ
March 25
21:44 2019

ਵਾਸ਼ਿੰਗਟਨ, 25 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਡੌਨਲਡ ਟਰੰਪ ਜਾਂ ਉਨ•ਾਂ ਦੀ ਪ੍ਰਚਾਰ ਟੀਮ ਵੱਲੋਂ ਰੂਸ ਨਾਲ ਗੰਢਤੁਪ ਤਹਿਤ ਚੋਣਾਂ ਵਿਚ ਦਖ਼ਲਅੰਦਾਜ਼ੀ ਕਰਨ ਦੇ ਕੋਈ ਸਬੂਤ ਨਹੀਂ ਮਿਲੇ। ਇਹ ਪ੍ਰਗਟਾਵਾ ਅਮਰੀਕਾ ਦੇ ਅਟਾਰਨੀ ਜਨਰਲ ਵਿਲੀਅਮ ਬਰ ਵੱਲੋਂ ਸੰਸਦ ਨੂੰ ਲਿਖੇ ਪੱਤਰ ਵਿਚ ਕੀਤਾ ਗਿਆ ਹੈ। 4 ਸਫ਼ਿਆਂ ਦੇ ਪੱਤਰ ਵਿਚ ਵਿਲੀਅਮ ਬਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਨ ਵਾਲੇ ਵਿਸ਼ੇਸ਼ ਵਕੀਲ ਰਾਬਰਟ ਮੂਲਰ ਨੂੰ ਅਮਰੀਕਾ ਦੀਆਂ ਆਮ ਚੋਣਾਂ ਵਿਚ ਵਿਦੇਸ਼ੀ ਦਖ਼ਲ ਦਾ ਕੋਈ ਸਬੂਤ ਨਹੀਂ ਮਿਲਿਆ। ਭਾਵੇਂ ਮੂਲਰ ਦੀ ਰਿਪੋਰਟ ਇਹ ਸਿੱਟਾ ਨਹੀਂ ਕਢਦੀ ਕਿ ਰਾਸ਼ਟਰਪਤੀ ਡੌਨਲਡ ਟਰੰਪ ਨੇ ਅਪਰਾਧ ਕੀਤਾ ਪਰ ਇਸ ਵਿਚਲੇ ਤੱਥ ਉਨ•ਾਂ ਨੂੰ ਦੋਸ਼ ਮੁਕਤ ਵੀ ਨਹੀਂ ਕਰਦੇ। ਚੇਤੇ ਰਹੇ ਕਿ ਟਰੰਪ ਦੇ 2 ਸਾਲ ਦੇ ਕਾਰਜਕਾਲ ਦੌਰਾਨ ਇਸ ਮਾਮਲੇ ਦੀ ਜਾਂਚ ਦਾ ਪ੍ਰਛਾਵਾਂ ਰਿਹਾ। ਡੈਮੋਕ੍ਰੈਟਿਕ ਪਾਰਟੀ ਦਾ ਦੋਸ਼ ਹੈ ਕਿ ਟਰੰਪ ਨੇ 2016 ਵਿਚ ਰੂਸ ਦੀ ਮਦਦ ਨਾਲ ਰਾਸ਼ਟਰਪਤੀ ਚੋਣ ਜਿੱਤੀ। ਉਧਰ ਵਿਲੀਅਮ ਬਰ ਦਾ ਕਹਿਣਾ ਸੀ ਕਿ ਮੂਲਰ ਨੂੰ ਟਰੰਪ ਦੀ ਪ੍ਰਚਾਰ ਮੁਹਿੰਮ ਵਿਚ ਮਦਦ ਕਰਨ ਬਾਰੇ ਰੂਸ ਨਾਲ ਸਬੰਧਤ ਕਈ ਸ਼ਖਸੀਅਤਾਂ ਦੀ ਪੇਸ਼ਕਸ਼ ਦੇ ਬਾਵਜੂਦ ਸਾਜ਼ਿਸ਼ ਦਾ ਕੋਈ ਸਬੂਤ ਨਹੀਂ ਮਿਲਿਆ। ਅਟਾਰਨੀ ਜਨਰਲ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਮੂਲਰ ਨੇ ਆਪਣੀ ਰਿਪੋਰਟ ਵਿਚ ਇਸ ਗੱਲ ਦਾ ਕੋਈ ਜ਼ਿਕਰ ਨਹੀਂ ਕੀਤਾ ਕਿ ਕੀ ਜਾਂਚ ਦੌਰਾਨ ਕਿਸੇ ਕਿਸਮ ਦੇ ਅੜਿੱਕੇ ਦਾ ਸਾਹਮਣਾ ਕਰਨਾ ਪਿਆ। ਉਨ•ਾਂ ਅੱਗੇ ਕਿਹਾ ਕਿ ਨਿਆਂ ਵਿਭਾਗ ਇਸ ਗੱਲ ‘ਤੇ ਕਾਇਮ ਹੈ ਕਿ ਟਰੰਪ ਦੁਆਰਾ ਜਾਂਚ ਵਿਚ ਅੜਿੱਕਾ ਪਾਉਣ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ। ਪੱਤਰ ਵਿਚ ਅੱਗੇ ਕਿਹਾ ਗਿਆ ਕਿ ਵਿਸ਼ੇਸ਼ ਵਕੀਲ ਵੱਲੋਂ ਤਿਆਰ ਰਿਪੋਰਟ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਵਿਚਾਰ-ਵਟਾਂਦਰੇ ਉਪਰ ਆਧਾਰਤ ਹੈ ਅਤੇ ਫ਼ੈਡਰਲ ਵਕੀਲ ਦੇ ਸਿਧਾਂਤਾਂ ਦੇ ਆਧਾਰ ‘ਤੇ ਇਸ ਸਿੱਟਾ ਕੱਢਿਆ ਗਿਆ ਹੈ ਕਿ ਰਾਸ਼ਟਰਪਤੀ ਨੇ ਜਾਂਚ ਦੇ ਰਾਹ ਵਿਚ ਕੋਈ ਅੜਿੱਕਾ ਖੜ•ਾ ਨਹੀਂ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article