PUNJABMAILUSA.COM

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

 Breaking News

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ
January 11
17:40 2019

ਵਾਸ਼ਿੰਗਟਨ, 11 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਵਿਚ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਅਮਰੀਕਾ-ਮੈਕਸੀਕੋ ਦੀ ਸੀਮਾ ‘ਤੇ ਕੰਧ ਬਣਵਾਉਣਾ ਚਾਹੁੰਦੇ ਹਨ। ਇਸ ਲਈ ਟਰੰਪ ਜਲਦੀ ਕੌਮੀ ਐਮਰਜੈਂਸੀ ਲਾਗੂ ਕਰ ਸਕਦੇ ਹਨ। ਆਪਣੀ ਵਿਵਾਦਮਈ ਅਮਰੀਕਾ-ਮੈਕਸੀਕੋ ਸੀਮਾ ਕੰਧ ਯੋਜਨਾ ਲਈ ਸਮਰਥਨ ਜੁਟਾਉਣ ਦੇ ਉਦੇਸ਼ ਨਾਲ ਟਰੰਪ ਨੇ ਵੀਰਵਾਰ ਨੂੰ ਟੈਕਸਾਸ ਦਾ ਦੌਰਾ ਕੀਤਾ। ਇਸ ਦੌਰਾਨ ਟਰੰਪ ਤੋਂ ਪੁੱਛਿਆ ਗਿਆ ਕੀ ਉਹ ਐਮਰਜੈਂਸੀ ਲਾਗੂ ਕਰਨ ਵਾਲੇ ਹਨ। ਉਨ੍ਹਾਂ ਨੇ ਇਸ ਦੇ ਜਵਾਬ ਵਿਚ ਕਿਹਾ,”ਅਸੀਂ ਇਸ ਦੇ ਨੇੜੇ ਹਾਂ। ਮੈਨੂੰ ਲੱਗਦਾ ਹੈ ਕਿ ਅਸੀਂ ਅਜਿਹਾ ਜਲਦੀ ਕਰ ਸਕਦੇ ਹਾਂ। ਕਿਉਂਕਿ ਇਹ ਸਧਾਰਨ ਸਮਝ ਦੀ ਗੱਲ ਹੈ ਅਤੇ ਇਹ ਖਰਚੀਲਾ ਵੀ ਨਹੀਂ ਹੈ।”
ਟਰੰਪ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਕੌਮੀ ਐਮਰਜੈਂਸੀ ਲਾਗੂ ਕਰਨਾ ਆਖਰੀ ਵਿਕਲਪ ਹੈ। ਉਨ੍ਹਾਂ ਨੇ ਧਮਕੀ ਦਿੱਤੀ ਸੀ ਕਿ ਜੇ ਡੈਮੋਕ੍ਰੈਟਿਕ ਪਾਰਟੀ ਦੇ ਨੇਤਾ ਕੰਧ ਬਣਾਉਣ ਲਈ 5.7 ਅਰਬ ਡਾਲਰ ਦੀ ਰਾਸ਼ੀ ਨਿਰਧਾਰਤ ਨਹੀਂ ਕਰਦੇ ਹਨ ਤਾਂ ਉਹ ਐਮਰਜੈਂਸੀ ਲਾਗੂ ਕਰ ਦੇਣਗੇ। ਟਰੰਪ ਬੁੱਧਵਾਰ ਨੂੰ ਡੈਮੋਕ੍ਰੈਟਿਕ ਨੇਤਾਵਾਂ-ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਅਤੇ ਸੈਨੇਟ ਵਿਚ ਘੱਟ ਗਿਣਤੀ ਦੇ ਨੇਤਾ ਚੱਕ ਸ਼ੁਮਰ ਦੇ ਨਾਲ ਇਸ ਮਾਮਲੇ ਵਿਚ ਹੋਈ ਬੈਠਕ ਅੱਧ ਵਿਚਾਲੇ ਛੱਡ ਕੇ ਹੀ ਆ ਗਏ ਸਨ, ਜਿਸ ਮਗਰੋਂ ਹੁਣ ਐਮਰਜੈਂਸੀ ਲਾਗੂ ਕਰਨ ਵੱਲ ਉਨ੍ਹਾਂ ਦਾ ਝੁਕਾਅ ਹੋਰ ਵੱਧ ਗਿਆ ਹੈ।
ਟਰੰਪ ਨੇ ਵੀਰਵਾਰ ਨੂੰ ਟੈਕਸਾਸ ਵਿਚ ਪੱਤਰਕਾਰਾਂ ਨੂੰ ਕਿਹਾ,”ਮੈਂ ਵੱਡੇ ਪੱਧਰ ‘ਤੇ ਇਮੀਗ੍ਰੇਸ਼ਨ ਸੁਧਾਰ ਕਰਨਾ ਚਾਹੁੰਦਾ ਹਾਂ। ਇਸ ਵਿਚ ਸਮਾਂ ਲੱਗੇਗਾ। ਇਹ ਮੁਸ਼ਕਲ ਕੰਮ ਹੈ। ਇਹ 30-35 ਸਾਲ ਤੋਂ ਚੱਲ ਰਿਹਾ ਹੈ ਪਰ ਇਮੀਗ੍ਰੇਸ਼ਨ ਸੁਧਾਰ ਤੋਂ ਪਹਿਲਾਂ ਸਾਨੂੰ ਢੁੱਕਵੀਂ ਨੀਤੀ ਬਣਾਉਣੀ ਹੋਵੇਗੀ। ਅਸੀਂ ਅਜਿਹਾ ਜਲਦੀ ਕਰ ਸਕਦੇ ਹਾਂ। ਅਸੀਂ ਕੌਮੀ ਐਮਰਜੈਂਸੀ ਲਾਗੂ ਕਰ ਸਕਦੇ ਹਾਂ।”

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article