PUNJABMAILUSA.COM

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!
December 05
08:22 2019

ਵਾਸ਼ਿੰਗਟਨ, 5 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿੱਚ ਡੈਮੋਕਰੈਟਸ ਦੇ ਕੰਟਰੋਲ ਵਾਲੀ ਪ੍ਰਤੀਨਿਧ ਸਭਾ ਦੀ ਚੌਕਸੀ ਕਮੇਟੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਖਿਲਾਫ਼ ਮਹਾਦੋਸ਼ ਦੀ ਸੁਣਵਾਈ ’ਤੇ ਅਧਾਰਿਤ ਆਪਣੀ ਇਕ ਰਿਪੋਰਟ ਵਿੱਚ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਕਮੇਟੀ ਨੇ ਕਿਹਾ ਕਿ ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਲਾਹਾ ਲੈਣ ਲਈ ਨਾ ਸਿਰਫ਼ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਬਲਕਿ ਮੁਲਕ ਦੀ ਕੌਮੀ ਸੁਰੱਖਿਆ ਨੂੰ ਵੀ ਖ਼ਤਰੇ ਵਿੱਚ ਪਾਇਆ। ਕਮੇਟੀ ਮੁਤਾਬਕ ਅਮਰੀਕੀ ਸਦਰ ਨੇ ਕੌਮੀ ਹਿੱਤਾਂ ਦੀ ਥਾਂ ਨਿੱਜੀ ਸਿਆਸੀ ਹਿੱਤਾਂ ਨੂੰ ਤਰਜੀਹ ਦਿੱਤੀ।
ਸਦਨ ਦੀਆਂ ਤਿੰਨ ਕਮੇਟੀਆਂ ਦੇ ਮੁਖੀਆਂ ਨੇ ਮੰਗਲਵਾਰ ਨੂੰ ਰਿਪੋਰਟ ਜਾਰੀ ਕਰਦਿਆਂ ਕਿਹਾ, ‘ਤੱਥਾਂ/ਸਬੂਤਾਂ ਤੋਂ ਸਾਫ਼ ਹੈ ਕਿ ਰਾਸ਼ਟਰਪਤੀ ਟਰੰਪ ਨੇ ਅਗਾਮੀ ਚੋਣਾਂ ਵਿੱਚ ਆਪਣੇ ਸਿਆਸੀ ਵਿਰੋਧੀ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਖ਼ਿਲਾਫ਼ ਜਾਂਚ ਸ਼ੁਰੂ ਕਰਵਾਉਣ ਦੇ ਇਰਾਦੇ ਨਾਲ ਯੂਕਰੇਨ ’ਤੇ ਦਬਾਅ ਪਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਤੇ ਗਲ਼ਤ ਬਿਆਨਬਾਜ਼ੀ ਕੀਤੀ ਕਿ 2016 ਦੀ ਚੋਣ ਮੌਕੇ ਰੂਸ ਨੇ ਨਹੀਂ ਬਲਕਿ ਯੂਕਰੇਨ ਨੇ ਨਾਜਾਇਜ਼ ਦਖ਼ਲ ਦਿੱਤਾ ਸੀ।’ ਉਧਰ ਵ੍ਹਾਈਟ ਹਾਊਸ ਨੇ ਇਸ ਰਿਪੋਰਟ ਨੂੰ ਸਿਰੇ ਤੋਂ ਖਾਰਜ ਕਰਦਿਆਂ ਡੈਮੋਕਰੈਟਸ ਦੀ ਨੁਕਤਾਚੀਨੀ ਕੀਤੀ ਹੈ। ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਸਟੈਫਨੀ ਗ੍ਰਿਸ਼ਮ ਨੇ ਕਿਹਾ, ‘ਇਕਤਰਫ਼ਾ ਤੇ ਵਿਖਾਵੇ ਵਾਲੇ ਅਮਲ ਦੌਰਾਨ ਖੁਫ਼ੀਆ ਕਮੇਟੀ ਦੇ ਮੁਖੀ ਐਡਮ ਸ਼ਿਫ਼ ਤੇ ਡੈਮੋਕਰੈਟਸ, ਅਮਰੀਕੀ ਸਦਰ ਟਰੰਪ ਵੱਲੋਂ ਕੁਝ ਗ਼ਲਤ ਕੀਤੇ ਜਾਣ ਬਾਬਤ ਕੋਈ ਸਬੂਤ ਪੇਸ਼ ਕਰਨ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਉਨ੍ਹਾਂ ਦੀ ਨਾਕਾਮੀ ਤੋਂ ਇਲਾਵਾ ਕੁਝ ਨਹੀਂ ਦਰਸਾਉਂਦੀ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article