PUNJABMAILUSA.COM

ਟਰੰਪ ਦਾ ਮੁਲਕ ਨੂੰ ਨਵਾਂ ਮੰਤਰ ‘ਬਾਇ ਅਮੈਰੀਕਨ ਹਾਇਰ ਅਮੈਰੀਕਨ’

ਟਰੰਪ ਦਾ ਮੁਲਕ ਨੂੰ ਨਵਾਂ ਮੰਤਰ ‘ਬਾਇ ਅਮੈਰੀਕਨ ਹਾਇਰ ਅਮੈਰੀਕਨ’

ਟਰੰਪ ਦਾ ਮੁਲਕ ਨੂੰ ਨਵਾਂ ਮੰਤਰ ‘ਬਾਇ ਅਮੈਰੀਕਨ ਹਾਇਰ ਅਮੈਰੀਕਨ’
February 22
09:55 2017

12
ਵਾਸ਼ਿੰਗਟਨ, 22 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁਲਕ ਨੂੰ ‘ਬਾਇ ਅਮੈਰੀਕਨ ਤੇ ਹਾਇਰ ਅਮੈਰੀਕਨ’ ਦਾ ਨਵਾਂ ਮੰਤਰ ਦਿੰਦਿਆਂ ਕਿਹਾ ਕਿ ਉਹ ਮੁਲਕ ਵਿਚ ਵਣਜ ਨੇਮਾਂ ਨੂੰ ਸਖ਼ਤੀ ਤੇ ਮਜ਼ਬੂਤੀ ਨਾਲ ਲਾਗੂ ਕਰਨ ਤੇ ‘ਵਿਦੇਸ਼ੀ ਠੱਗੀ’ ਨੂੰ ਰੋਕਣ ਲਈ ਪ੍ਰਤੀਬੱਧ ਹਨ। ਇਥੇ ਬੋਇੰਗ 787 ਡਰੀਮਲਾਈਨਰ ਹਵਾਹੀ ਜਹਾਜ਼ ਦੀ ਘੁੰਡ ਚੁਕਾਈ ਮੌਕੇ ਟਰੰਪ ਨੇ ਕਿਹਾ, ‘ਅਸੀਂ ਆਪਣੇ ਵਪਾਰ ਨੇਮਾਂ ਨੂੰ ਸਖ਼ਤੀ ਨਾਲ ਲਾਗੂ ਕਰਾਂਗੇ ਤੇ ਵਿਦੇਸ਼ੀ ਧੋਖਾਧੜੀ ‘ਤੇ ਰੋਕ ਲਾਵਾਂਗੇ। ਅਸੀਂ ਅਜਿਹੇ ਉਤਪਾਦ ਚਾਹੁੰਦੇ ਹਾਂ, ਜੋ ਸਾਡੇ ਕਾਮੇ ਸਾਡੀਆਂ ਹੀ ਫੈਕਟਰੀਆਂ ਵਿਚ ਬਣਾਉਣ ਤੇ ਇਨ੍ਹਾਂ ‘ਤੇ ਚਾਰ ਸ਼ਾਨਦਾਰ ਸ਼ਬਦਾਂ ਦੀ ਛਾਪ ਹੋਵੇ: ਮੇਡ ਇਨ ਦਿ ਯੂ.ਐੱਸ.ਏ.।’
ਹਾਜ਼ਰੀਨ ਵੱਲੋਂ ਤਾੜੀਆਂ ਮਾਰ ਕੇ ਕੀਤੀ ਵਾਹ-ਵਾਹ ਦੌਰਾਨ ਟਰੰਪ ਨੇ ਕਿਹਾ, ‘ਰਾਸ਼ਟਰਪਤੀ ਵਜੋਂ, ਸੁੱਤੇ ਪਏ ਅਮਰੀਕੀ ਜੋਸ਼ ਨੂੰ ਮੁੜ ਜਗਾਉਣ ਅਤੇ ਆਪਣੇ ਮਹਾਨ ਲੋਕਾਂ ਨੂੰ ਮੁੜ ਕੰਮ ਧੰਦਿਆਂ ‘ਤੇ ਲਾਉਣ ਲਈ ਮੈਂ ਕੁਝ ਵੀ ਕਰਨ ਲਈ ਤਿਆਰ ਹਾਂ। ‘ਅਮਰੀਕੀ ਸਾਮਾਨ ਖਰੀਦੋ ਤੇ ਅਮਰੀਕੀਆਂ ਨੂੰ ਰੁਜ਼ਗਾਰ ਦਿਓ’ ਇਹੀ ਸਾਡਾ ਨਵਾਂ ਮੰਤਰ ਹੋਵੇਗਾ।’ ਇਕੱਠ ਨੂੰ ਚੋਣ ਕੰਪੇਨ ਦੌਰਾਨ ਕੀਤਾ ਆਪਣਾ ਵਾਅਦਾ ਯਾਦ ਕਰਾਉਂਦਿਆਂ ਟਰੰਪ ਨੇ ਕਿਹਾ ਕਿ ਉਹ ਅਮਰੀਕਾ ਵਿਚ ਨੌਕਰੀਆਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ ਤੇ ਇਸ ‘ਤੇ ਅਮਲ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਟਰੰਪ ਨੇ ਕਿਹਾ ਕਿ ਇੰਟੈੱਲ ਐਰੀਜ਼ੋਨਾ ਵਿਚ ਨਵਾਂ ਪਲਾਂਟ ਲਾਉਣ ਦਾ ਐਲਾਨ ਕਰ ਚੁੱਕੀ ਹੈ ਤੇ ਇਸ ਨਾਲ 10 ਹਜ਼ਾਰ ਅਮਰੀਕੀਆਂ ਨੂੰ ਰੁਜ਼ਗਾਰ ਮਿਲੇਗਾ। ਟਰੰਪ ਨੇ ਕਿਹਾ ਕਿ ਉਸ ਦਾ ਸਾਰਾ ਧਿਆਨ ਰੁਜ਼ਗਾਰ ਦੀ ਸੁਰਜੀਤੀ ‘ਤੇ ਹੈ ਤੇ ਉਹ ਅਮਰੀਕਾ ਨੂੰ ਕਾਰੋਬਾਰ ਲਈ ਢੁੱਕਵੀਂ ਮੰਜ਼ਿਲ ਦੇਣ ਲਈ ਦਿੜ੍ਹ ਹੈ।
ਟਰੰਪ ਨੇ ਕਿਹਾ, ‘ਮੈਂ ਨਹੀਂ ਚਾਹੁੰਦਾ ਕਿ ਅਜਿਹੀਆਂ ਕੰਪਨੀਆਂ ਮੁਲਕ ਛੱਡਣ, ਜੋ ਇਥੇ ਆਪਣੇ ਉਤਪਾਦ ਬਣਾਉਂਦੀਆਂ ਹਨ ਤੇ ਮਗਰੋਂ ਬਿਨਾਂ ਟੈਕਸ ਇਨ੍ਹਾਂ ਉਤਪਾਦਾਂ ਨੂੰ ਆਪਣੇ ਮੁਲਕ ‘ਚ ਵੇਚਦੀਆਂ ਹਨ ਤੇ ਇਥੋਂ ਦੇ ਲੋਕਾਂ ਨੂੰ ਹੀ ਨੌਕਰੀਆਂ ਤੋਂ ਲਾਂਭੇ ਕਰ ਰਹੀਆਂ ਹਨ। ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।’ ਟਰੰਪ ਨੇ ਚੇਤਾਵਨੀ ਦਿੱਤੀ ਕਿ ਸਾਡੇ ਲੋਕਾਂ ਨੂੰ ਹੀ ਬਾਹਰ ਦਾ ਰਾਹ ਵਿਖਾਉਣ ਵਾਲਿਆਂ ਨੂੰ ਮੋਟੇ ਜੁਰਮਾਨੇ ਤਾਰਨੇ ਹੋਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਦੂਜੇ ਮੁਲਕ ਨੂੰ ਅਮਰੀਕਾ ਦਾ ਕਿਸੇ ਵੀ ਹੋਰ ਢੰਗ ਤਰੀਕੇ ਨਾਲ ਲਾਹਾ ਨਹੀਂ ਲੈਣ ਦੇਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article