PUNJABMAILUSA.COM

ਟਰੰਪ ਦੀਆਂ ਨੀਤੀਆਂ ਤੋਂ ਭਾਰਤੀ ਆਈਟੀ ਸੈਕਟਰ ਚਿੰਤਤ

ਟਰੰਪ ਦੀਆਂ ਨੀਤੀਆਂ ਤੋਂ ਭਾਰਤੀ ਆਈਟੀ ਸੈਕਟਰ ਚਿੰਤਤ

ਟਰੰਪ ਦੀਆਂ ਨੀਤੀਆਂ ਤੋਂ ਭਾਰਤੀ ਆਈਟੀ ਸੈਕਟਰ ਚਿੰਤਤ
June 09
22:20 2017

ਨਵੀਂ ਦਿੱਲੀ,9 ਜੂਨ (ਪੰਜਾਬ ਮੇਲ) – ਪ੍ਰਮੁੱਖ ਆਈਟੀ ਕੰਪਨੀ ਵਿਪਰੋ ਲਿਮ. ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਨੂੰ ਜ਼ੋਖ਼ਮ ਵਾਲੀਆਂ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਉਸ ਦਾ ਕਾਰੋਬਾਰ ਅਸਰਅੰਦਾਜ਼ ਹੋ ਸਕਦਾ ਹੈ। ਉਸ ਨੇ ‘ਖੁੱਲ੍ਹੇ ਵਪਾਰ ’ਤੇ ਵੱਡੀਆਂ ਪਾਬੰਦੀਆਂ’ ਨੂੰ ਉਤਸ਼ਾਹਿਤ ਕੀਤੇ ਜਾਣ ਨੂੰ ਚਿੰਤਾ ਦੇ ਅਹਿਮ ਕਾਰਨਾਂ ਵਿੱਚੋਂ ਇਕ ਦੱਸਿਆ। ਬੰਗਲੌਰ ਆਧਾਰਤ ਇਸ ਫਰਮ, ਜਿਸ ਨੂੰ ਆਈਟੀ ਸੇਵਾਵਾਂ ਦਾ 52 ਫ਼ੀਸਦ ਮਾਲੀਆ ਅਮਰੀਕਾ ਤੋਂ ਆਉਂਦਾ ਹੈ, ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਦੀ ਚੋਣ ਬਾਅਦ ਬਣੇ ਹਾਲਾਤ ਨਾਲ ਵਪਾਰ ’ਤੇ ਪ੍ਭਾਵ ਪੈ ਸਕਦਾ ਹੈ।
ਵਿਪਰੋ ਨੇ ਕਿਹਾ ਕਿ ਟਰੰਪ ਨੇ ਇਕ ਉਮੀਦਵਾਰ ਵਜੋਂ ਅਤੇ ਉਸ ਦੇ ਪ੍ਰਸ਼ਾਸਨ ਨੇ ਉੱਤਰੀ ਅਮਰੀਕਾ ਖੁੱਲ੍ਹਾ ਵਪਾਰ ਸਮਝੌਤਾ (ਐਨਏਐਫਟੀਏ) ਵਰਗੇ ਮੌਜੂਦਾ ਵਪਾਰ ਸਮਝੌਤਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਦਾ ਸਮਰਥਨ ਕੀਤਾ। 31 ਮਾਰਚ, 2017 ਨੂੰ ਸਮਾਪਤ ਹੋਏ ਵਿੱਤੀ ਵਰ੍ਹੇ ਦੀ ਆਪਣੀ ਸਾਲਾਨਾ ਰਿਪੋਰਟ ਨੂੰ ਮਾਰਕੀਟ ਰੈਗੂਲੇਟਰ ਨੂੰ ਸੌਂਪਦਿਆਂ ਵਿਪਰੋ ਨੇ ਕਿਹਾ, ‘ਟਰੰਪ ਪ੍ਰਸ਼ਾਸਨ ਵੱਲੋਂ ਖੁੱਲ੍ਹੇ ਵਪਾਰ ਉਤੇ ਵੱਡੀਆਂ ਪਾਬੰਦੀਆਂ ਨੂੰ ਉਤਸ਼ਾਹਿਤ ਅਤੇ ਯੂਐਸ ’ਚ ਦਰਾਮਦ ਕੀਤੀਆਂ ਜਾਂਦੀਆਂ ਵਸਤਾਂ ਉਤੇ ਕਰਾਂ ਵਿੱਚ ਵਾਧਾ ਕੀਤਾ ਗਿਆ ਹੈ। ਯੂਐਸ ਦੇ ਸਮਾਜਿਕ, ਰਾਜਸੀ, ਆਰਥਿਕ ਹਾਲਾਤ ਤੇ ਪ੍ਰਬੰਧਕੀ ਹਾਲਾਤ ਤੋਂ ਇਲਾਵਾ ਕਾਨੂੰਨਾਂ, ਵਿਦੇਸ਼ ਵਪਾਰ ਨੀਤੀਆਂ, ਨਿਰਮਾਣ, ਵਿਕਾਸ ਤੇ ਨਿਵੇਸ਼ ਵਿੱਚ ਆਈਆਂ ਤਬਦੀਲੀਆਂ ਕਾਰਨ ਸਾਡਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦਾ ਹੈ।’ ਕੰਪਨੀ ਦੀ ਰਿਪੋਰਟ ਮੁਤਾਬਕ 31 ਮਾਰਚ, 2017 ਦੇ ਅੰਤ ਤਕ ਕੁੱਲ ਸੇਲ 55420.9 ਕਰੋੜ ਰਹੀ। ਦੱਸਣਯੋਗ ਹੈ ਕਿ ਪਿਛਲੇ ਸਾਲ ਰਾਸ਼ਟਰਪਤੀ ਬਣਨ ਬਾਅਦ ਟਰੰਪ ਨੇ ਐਚ-1ਬੀ ਵੀਜ਼ਾ ਪਾਬੰਦੀਆਂ ਸਮੇਤ ਹੋਰ ਕਈ ਕਦਮ ਚੁੱਕੇ ਹਨ, ਜਿਸ ਤੋਂ ਭਾਰਤੀ ਆਈਟੀ ਸੈਕਟਰ ਚਿੰਤਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ