PUNJABMAILUSA.COM

ਟਰੰਪ ਦੀ ‘ਤਾਜਪੋਸ਼ੀ’ ਦੌਰਾਨ ਹਿੰਸਕ ਝੜਪਾਂ; 217 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਟਰੰਪ ਦੀ ‘ਤਾਜਪੋਸ਼ੀ’ ਦੌਰਾਨ ਹਿੰਸਕ ਝੜਪਾਂ; 217 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਟਰੰਪ ਦੀ ‘ਤਾਜਪੋਸ਼ੀ’ ਦੌਰਾਨ ਹਿੰਸਕ ਝੜਪਾਂ; 217 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
January 22
03:41 2017

Washingtonਵਾਸ਼ਿੰਗਟਨ, 21 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ 45ਵੇਂ ਰਾਸ਼ਟਰਪਤੀ ਬਣੇ ਡੋਨਲਡ ਟਰੰਪ ਦੇ ਕੱਲ੍ਹ ਹਲਫ਼ਦਾਰੀ ਸਮਾਗਮ ਦੇ ਵਿਰੋਧ ਵਿੱਚ ਸੜਕਾਂ ’ਤੇ ਪ੍ਰਦਰਸ਼ਨ ਅਤੇ ਹਿੰਸਕ ਝੜਪਾਂ ਹੋਈਆਂ। ਗ਼ੈਰਸਮਾਜੀ ਤੱਤਾਂ ਨੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਤਕਰੀਬਨ ਅੱਧਾ ਦਰਜਨ ਸਟੋਰਾਂ ਵਿੱਚ ਭੰਨ-ਤੋੜ ਕੀਤੀ। ਇਸ ਦੌਰਾਨ ਛੇ ਪੁਲੀਸ ਅਧਿਕਾਰੀ ਫੱਟੜ ਹੋਏ ਅਤੇ 200 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨਾਲ ਝੜਪ ਬਾਅਦ ਵਾਸ਼ਿੰਗਟਨ ਵਿੱਚ ਘੱਟ ਤੋਂ ਘੱਟ ਦੋ ਪੁਲੀਸ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਕਾਰਜਕਾਰੀ ਡੀਸੀ ਪੁਲੀਸ ਮੁਖੀ ਪੀਟਰ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਦੇ ਲੱਗੀਆਂ ਸੱਟਾਂ ਜਾਨਲੇਵਾ ਨਹੀਂ ਹਨ। ਸੀਐਨਐਨ ਦੀ ਰਿਪੋਰਟ ਮੁਤਾਬਕ 217 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੌਮੀ ਰਾਜਧਾਨੀ ਵਿੱਚ ਕੱਲ੍ਹ ਸਵੇਰੇ ਹੀ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਟਰੰਪ ਪ੍ਰਸ਼ਾਸਨ ਦੀਆਂ ਵੰਡ ਪਾਊ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਇਕੱਤਰ ਹੋ ਗਏ ਸਨ। ਬਾਅਦ ਵਿੱਚ ਟਰੰਪ ਜਦੋਂ ਹਲਫ਼ ਲੈਣ ਜਾ ਰਿਹਾ ਸੀ ਤਾਂ ਪ੍ਰਦਰਸ਼ਨਕਾਰੀਆਂ ਨੇ ਇਕ ਲਿਮੋਜ਼ਿਨ ਨੂੰ ਅੱਗ ਲਗਾ ਦਿੱਤੀ। ਪੁਲੀਸ ਨੇ ਯੂਐਸ ਕੈਪੀਟਲ ਨੇੜਿਓਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਮਿਰਚਾਂ ਵਾਲੀ ਸਪਰੇਅ ਅਤੇ ਹੋਰ ਢੰਗ ਤਰੀਕੇ ਵਰਤੇ। ਵਾਸ਼ਿੰਗਟਨ ਮੈਟਰੋਪਾਲਿਟਨ ਪੁਲੀਸ ਵਿਭਾਗ ਦੇ ਤਰਜਮਾਨ ਲੈਫਟੀ. ਸੀਨ ਕੌਨਬੌਇ ਨੇ ਦੱਸਿਆ ਕਿ ਉਨ੍ਹਾਂ ਨੇ ਸੰਪਤੀ ਦੀ ਭੰਨਤੋੜ ਤੇ ਤਬਾਹ ਕਰਨ ਦੇ ਦੋਸ਼ ਵਿੱਚ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਨਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਇਕ ਪ੍ਰਦਰਸ਼ਨਕਾਰੀ ਨੇ ‘ਟਰੰਪ ਟੋਪੀ’ ਸਾੜ ਦਿੱਤੀ। ਅਮਰੀਕਾ ਵਿੱਚ ਨਿਊਯਾਰਕ, ਸਿਆਟਲ, ਡੱਲਾਸ, ਸ਼ਿਕਾਗੋ ਅਤੇ ਪੋਰਟਲੈਂਡ ਸਮੇਤ ਕਈ ਸ਼ਹਿਰਾਂ ਵਿੱਚ ਟਰੰਪ ਵਿਰੋਧੀ ਪ੍ਰਦਰਸ਼ਨ ਹੋ ਰਹੇ ਹਨ।
ਟਰੰਪ ਨੇ ਪਹਿਲੇ ਦਿਨ ਓਬਾਮਾਕੇਅਰ ਖ਼ਿਲਾਫ਼ ਚੁੱਕਿਆ ਕਦਮ
ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਲਫ਼ ਲੈਣ ਦੇ ਕੁੱਝ ਘੰਟਿਆਂ ਬਾਅਦ ਓਬਾਮਾਕੇਅਰ ਦੇ ‘ਆਰਥਿਕ ਬੋਧ ਨੂੰ ਘੱਟ ਕਰਨ’ ਲਈ ਕਾਰਜਕਾਰੀ ਹੁਕਮ ਉਤੇ ਹਸਤਾਖ਼ਰ ਕੀਤੇ ਹਨ। ਟਰੰਪ ਨੇ ਰਾਸ਼ਟਰਪਤੀ ਦੀ ਚੋਣ ਲਈ ਆਪਣੀ ਪ੍ਰਚਾਰ ਮੁਹਿੰਮ ਵਿੱਚ ਓਬਾਮਾ ਦੇ ਸਿਹਤ ਦੇਖਭਾਲ ਕਾਨੂੰਨ ਨੂੰ ਰੱਦ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕਦਮ ਵਧਾਇਆ ਹੈ। ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਸੀਨ ਸਪਾਈਸਰ ਨੇ ਦੱਸਿਆ ਕਿ ਹਲਫ਼ਦਾਰੀ ਸਮਾਰੋਹ ਦੇ ਤੁਰੰਤ ਬਾਅਦ ਟਰੰਪ ਨੇ ਓਵਲ ਆਫਿਸ ਜਾ ਕੇ ਅਫੋਰਡਏਬਲ ਕੇਅਰ ਐਕਟ ਸਬੰਧੀ ਹੁਕਮ ’ਤੇ ਦਸਤਖ਼ਤ ਕੀਤੇ, ਜਿਸ ਵਿੱਚ ‘ਵਿਭਾਗਾਂ ਤੇ ਏਜੰਸੀਆਂ ਨੂੰ ਓਬਾਮਾ ਕੇਅਰ ਦੇ ਬੋਝ ਨੂੰ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article