PUNJABMAILUSA.COM

ਟਰੰਪ ਦੀ ਭਾਸ਼ਣ ਦੌਰਾਨ ਫਿਸਲੀ ਜ਼ੁਬਾਨ

 Breaking News

ਟਰੰਪ ਦੀ ਭਾਸ਼ਣ ਦੌਰਾਨ ਫਿਸਲੀ ਜ਼ੁਬਾਨ

ਟਰੰਪ ਦੀ ਭਾਸ਼ਣ ਦੌਰਾਨ ਫਿਸਲੀ ਜ਼ੁਬਾਨ
July 06
21:53 2019

ਟਰੰਪ ਨੇ ਭਾਸ਼ਣ ਵਿਚ ਹੋਈਆਂ ਗਲਤੀਆਂ ਦੀ ਠੀਕਰਾ ਟੈਲੀਪ੍ਰਾਮਪਟਰ ‘ਤੇ ਭੰਨਿਆ
ਵਾਸ਼ਿੰਗਟਨ, 6 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਸ਼ਣ ਦਿੰਦੇ ਹੋਏ ਜ਼ੁਬਾਨ ਫਿਸਲ ਗਈ, ਜਿਸ ਕਾਰਨ ਉਹ ਚਰਚਾ ਵਿਚ ਹਨ। ਇੰਨਾ ਹੀ ਨਹੀਂ ਆਪਣੀ ਇਸ ਗਲਤੀ ਨੂੰ ਮੰਨਣ ਦੀ ਬਜਾਏ ਉਨ੍ਹਆਂ ਨੇ ਟੈਲੀਪ੍ਰਾਮਪਟਰ ਨੂੰ ਜ਼ਿੰਮੇਵਾਰ ਦੱਸ ਦਿੱਤਾ। ਦਰਅਸਲ ਦੇਸ਼ ਦੇ ਸੁਤੰਤਰਤਾ ਦਿਵਸ ਮੌਕੇ ਵਾਸ਼ਿੰਗਟਨ ਸਥਿਤ ਲਿੰਕਨ ਮੈਮੋਰੀਅਲ ਤੋਂ ਆਪਣੇ ਸੰਬੋਧਨ ਵਿਚ ਡੋਨਾਲਡ ਟਰੰਪ ਨੇ ਅਮਰੀਕੀ ਸੁਤੰਤਰਤਾ ਸੰਗਰਾਮ ਦੌਰਾਨ ਇਕ ਏਅਰਪੋਰਟ ‘ਤੇ ਕਬਜ਼ਾ ਕਰਨ ਦੀ ਗੱਲ ਆਖ ਦਿੱਤੀ ਸੀ।
ਸਾਲ 1775 ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਸਾਡੀ ਫੌਜ ਨੇ ਹਵਾ ਵਿਚ ਹਮਲਾ ਕੀਤਾ। ਉਸ ਨੇ ਏਅਰਪੋਰਟ ‘ਤੇ ਕਬਜ਼ਾ ਕੀਤਾ। ਉਸ ਨੇ ਉਹ ਸਭ ਕੀਤਾ ਜੋ ਕੀਤਾ ਜਾਣਾ ਜ਼ਰੂਰੀ ਸੀ। ਹਾਲਾਂਕਿ ਸਭ ਜਾਣਦੇ ਹਨ ਕਿ 18ਵੀਂ ਸਦੀ ਵਿਚ ਏਅਰਪੋਰਟ ਅਤੇ ਜਹਾਜ਼ ਵਰਗੀ ਕੋਈ ਚੀਜ਼ ਹੀ ਨਹੀਂ ਸੀ। ਭਾਸ਼ਣ ਵਿਚ ਇਸ ਗਲਤੀ ਲਈ ਟਰੰਪ ਦਾ ਟਵਿੱਟਰ ‘ਤੇ ਜੰਮ ਕੇ ਮਜ਼ਾਕ ਬਣ ਰਿਹਾ ਹੈ। ਹੁਣ ਟਰੰਪ ਦਾ ਕਹਿਣਾ ਹੈ ਕਿ ਕਿਬਾਰਿਸ਼ ਕਾਰਨ ਟੈਲੀਪ੍ਰਾਮਪਟਰ ਦੇਖਣ ਵਿਚ ਦਿੱਕਤ ਆ ਰਹੀ ਸੀ। ਮੇਰੇ ਸੰਬੋਧਨ ਵਿਚਾਲੇ ਹੀ ਖਰਾਬ ਵੀ ਹੋ ਗਿਆ ਸੀ ਕਿਉਂਕਿ ਮੈਨੂੰ ਭਾਸ਼ਣ ਯਾਦ ਸੀ ਇਸ ਲਈ ਟੈਲੀਪ੍ਰਾਮਪਟਰ ਦੇ ਬਿਨਾਂ ਵੀ ਮੈਂ ਉਸ ਨੂੰ ਪੂਰਾ ਕਰ ਸਕਿਆ। ਰਾਸ਼ਟਰਪਤੀ ਦੀ ਇਸ ਗਲਤੀ ‘ਤੇ ਲੋਕਾਂ ਨੇ ਉਨ੍ਹਾਂ ਨੂੰ ਖੂਬ ਟ੍ਰੋਲ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਰਾਈਟ ਭਰਾਵਾਂ ਨੇ ਪਹਿਲਾ ਜਹਾਜ਼ ਹੀ 1903 ਵਿਚ ਉਡਾਇਆ ਸੀ, ਤਾਂ ਅਮਰੀਕੀ ਕ੍ਰਾਂਤੀਕਾਰੀਆਂ ਨੇ ਉਸ ਤੋਂ ਪਹਿਲਾਂ ਹੀ ਏਅਰਪੋਰਟ ‘ਤੇ ਕਬਜ਼ਾ ਕਿਵੇਂ ਕਰ ਲਿਆ। ਏਅਰਪੋਰਟ ‘ਤੇ ਕਬਜ਼ੇ ਤੋਂ ਇਲਾਵਾ ਟਰੰਪ ਦੀ ਜ਼ੁਬਾਨ ਇਕ ਹੋਰ ਤੱਥ ‘ਤੇ ਫਿਸਲੀ ਸੀ। ਉਨ੍ਹਾਂ ਨੇ ਭਾਸ਼ਣ ਦੌਰਾਨ ਫੋਰਟ ਮੈਕਹੇਨਰੀ ਦੀ ਲੜਾਈ ਨੂੰ ਵੀ ਸੁਤੰਤਰਤਾ ਸੰਗਰਾਮ ਨਾਲ ਜੋੜ ਦਿੱਤਾ। ਜਦੋਂ ਕਿ ਇਹ ਲੜਾਈ ਸੁਤੰਤਰਤਾ ਸੰਗਰਾਮ ਦੇ ਕੁਝ ਦਹਾਕੇ ਬਾਅਦ 1814 ਵਿਚ ਹੋਈ ਸੀ। ਭਾਸ਼ਣ ਵਿਚ ਹੋਈਆਂ ਇਨ੍ਹਾਂ ਗਲਤੀਆਂ ਦੀ ਠੀਕਰਾ ਟਰੰਪ ਨੇ ਟੈਲੀਪ੍ਰਾਮਪਟਰ ‘ਤੇ ਭੰਨਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article