PUNJABMAILUSA.COM

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

 Breaking News

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!
July 14
08:00 2019

ਵਾਸ਼ਿੰਗਟਨ, 14 ਜੁਲਾਈ (ਪੰਜਾਬ ਮੇਲ)- ਆਪਣੇ ਰੰਗੀਨ ਮਿਜਾਜ਼ ਕਾਰਨ ਚਰਚਾ ਦਾ ਵਿਸ਼ਾ ਰਹਿਣ ਵਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਮੁੜ ਸੁਰਖੀਆਂ ‘ਚ ਆ ਗਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਕੀਲ ਚਾਰਲਸ ਹਾਰਡਰ ਵਲੋਂ ਇਕ ਵੀਡੀਓ ਜਾਰੀ ਕੀਤਾ ਗਿਆ ਹੈ। ਇਸ ਵੀਡੀਓ ‘ਚ ਟਰੰਪ ਆਪਣੀ ਸਾਬਕਾ ਸਟਾਫਰ ਨੂੰ ‘ਕਿੱਸ’ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 2016 ਦਾ ਹੈ ਤੇ ਸਟਾਫਰ ਦਾ ਨਾਂ ਅਲਵਾ ਜਾਨਸਨ ਹੈ। ਅਸਲ ‘ਚ ਅਲਵਾ ਨੇ ਟਰੰਪ ‘ਤੇ ਜ਼ਬਰਦਸਤੀ ਉਨ੍ਹਾਂ ਨੂੰ ‘ਕਿੱਸ’ ਕਰਨ ਦਾ ਦੋਸ਼ ਲਾਇਆ ਹੈ। ਹਾਰਡਰ ਨੇ ਵੀਡੀਓ ਜਾਰੀ ਕਰਕੇ ਅਲਵਾ ਦੇ ਦੋਸ਼ਾਂ ਨੂੰ ਬੇਬੁਨਿਆਦ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਥੇ ਹੀ ਜਾਨਸਨ ਦੇ ਵਕੀਲਾਂ ਦਾ ਕਹਿਣਾ ਹੈ ਕਿ ਫੁਟੇਜ ਤੋਂ ਇਹ ਗੱਲ ਸਾਬਿਤ ਹੁੰਦੀ ਹੈ ਕਿ ਅਲਵਾ ਦੇ ਦਾਅਵੇ ਪੂਰੀ ਤਰ੍ਹਾਂ ਸਹੀ ਸਨ।
24 ਅਗਸਤ 2016 ਦੀ ਘਟਨਾ
ਹਾਰਡਰ ਨੇ ਜੋ ਵੀਡੀਓ ਕਲਿਪ ਜਾਰੀ ਕੀਤੀ ਹੈ ਉਹ ਕਰੀਬ 15 ਸਕਿੰਟਾਂ ਦੀ ਹੈ। ਕਲਿਪ ਦੇ ਜਾਰੀ ਹੋਣ ਤੋਂ ਬਾਅਦ ਤੋਂ ਟਰੰਪ ਤੇ ਜਾਨਸਨ ਦੇ ਵਕੀਲਾਂ ‘ਚ ਆਪਸੀ ਜੰਗ ਸ਼ੁਰੂ ਹੋ ਗਈ ਹੈ। ਫਰਵਰੀ ‘ਚ ਜਾਨਸਨ ਨੇ ਟਰੰਪ ਦੇ ਖਿਲਾਫ ਕੇਸ ਦਰਜ ਕਰਵਾਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਾਸ਼ਿੰਗਟਨ ਪੋਸਟ ਨੂੰ ਦਿੱਤੇ ਇੰਟਰਵਿਊ ‘ਚ ਟਰੰਪ ‘ਤੇ ਕਈ ਗੰਭੀਰ ਦੋਸ਼ ਵੀ ਲਾਏ ਸਨ। ਅਲਵਾ ਨੇ ਕਿਹਾ ਸੀ ਕਿ 24 ਅਗਸਤ ਨੂੰ ਫਲੋਰਿਡਾ ਰੈਲੀ ਤੋਂ ਪਹਿਲਾਂ ਟਰੰਪ ਨੇ ਜ਼ਬਰਦਸਤੀ ਉਨ੍ਹਾਂ ਦਾ ਹੱਥ ਫੜਿਆ ਤੇ ਉਨ੍ਹਾਂ ਨੂੰ ‘ਕਿੱਸ’ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਜਦੋਂ ਇਸ ਦਾ ਵਿਰੋਧ ਕੀਤਾ ਤਾਂ ਟਰੰਪ ਨੇ ਉਨ੍ਹਾਂ ਦੇ ਮੂੰਹ ਦੇ ਨੇੜੇ ‘ਕਿੱਸ’ ਕੀਤਾ। ਜਾਨਸਨ ਦੀ ਮੰਨੀਏ ਤਾਂ ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਬਹੁਤ ਸ਼ਰਮ ਮਹਿਸੂਸ ਕੀਤੀ।
ਬੁੱਧਵਾਰ ਨੂੰ ਕੋਰਟ ‘ਚ ਹਾਰਡਰ ਨੇ ਜਾਨਸਨ ਦੇ ਦਾਅਵਿਆਂ ਨੂੰ ਗਲਤ ਦੱਸਦੇ ਹੋਏ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਹਾਰਡਰ ਨੇ ਵੀਡੀਓ ਦੇ ਆਧਾਰ ‘ਤੇ ਕੋਰਟ ਨੂੰ ਦੱਸਿਆ ਕਿ ਟਰੰਪ ਤੇ ਜਾਨਸਨ ਦੇ ਵਿਚਾਲੇ ਜੋ ਕੁਝ ਹੋਇਆ ਉਹ ਆਪਸੀ ਰਜ਼ਾਮੰਦੀ ‘ਤੇ ਆਧਾਰਿਤ ਸੀ ਨਾ ਕਿ ਕਿਸੇ ਜ਼ਬਰਦਸਤੀ ਦਾ ਨਤੀਜਾ। ਟਰੰਪ ਤੇ ਉਨ੍ਹਾਂ ਦੀ ਲੀਗਲ ਟੀਮ ਹਮੇਸ਼ਾ ਤੋਂ ਹੀ ਜਾਨਸਨ ਦੇ ਦਾਅਵਿਆਂ ਨੂੰ ਖਾਰਿਜ ਕਰਦੀ ਆਈ ਹੈ। ਫਰਵਰੀ ‘ਚ ਉਸ ਸਮੇਂ ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸਾਂਡਰਸ ਨੇ ਜਾਨਸਨ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਸੀ। ਸਾਰਾ ਨੇ ਕਿਹਾ ਸੀ ਕਿ ਜਾਨਸਨ ਜੋ ਕੁਝ ਵੀ ਕਹਿ ਰਹੀ ਹੈ, ਉਸ ਤਰ੍ਹਾਂ ਦੀ ਘਟਨਾ ਹੋਈ ਹੀ ਨਹੀਂ। ਜਾਨਸਨ ਦੀ ਗੱਲ ਨੂੰ ਕਈ ਚਸ਼ਮਦੀਦਾਂ ਦੇ ਕਾਰਨ ਵੀ ਖਾਰਜ ਕੀਤਾ ਜਾ ਚੁੱਕਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article