PUNJABMAILUSA.COM

ਟਰੰਪ ਦੇ ਕਰ ਸੁਧਾਰ ਬਿੱਲ ‘ਤੇ ਅਮਰੀਕੀ ਸੈਨੇਟ ਨੇ ਲਾਈ ਮੋਹਰ

ਟਰੰਪ ਦੇ ਕਰ ਸੁਧਾਰ ਬਿੱਲ ‘ਤੇ ਅਮਰੀਕੀ ਸੈਨੇਟ ਨੇ ਲਾਈ ਮੋਹਰ

ਟਰੰਪ ਦੇ ਕਰ ਸੁਧਾਰ ਬਿੱਲ ‘ਤੇ ਅਮਰੀਕੀ ਸੈਨੇਟ ਨੇ ਲਾਈ ਮੋਹਰ
December 21
16:35 2017

ਵਾਸ਼ਿੰਗਟਨ, 21 ਦਸੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੂੰ ਪਹਿਲੀ ਅਹਿਮ ਵਿਧਾਨਿਕ ਜਿੱਤ ਨਸੀਬ ਹੋਈ ਜਦੋਂ ਅਮਰੀਕੀ ਸੈਨੇਟ ਨੇ ਅਮਰੀਕੀ ਕਰ ਸੁਧਾਰ ਬਿੱਲ ਉਤੇ ਮੋਹਰ ਲਗਾ ਦਿੱਤੀ। 30 ਵਰ੍ਹਿਆਂ ਤੋਂ ਵੀ ਵੱਧ ਸਮੇਂ ਬਾਅਦ ਅਮਰੀਕਾ ਦੇ ਕਰ ਕਾਨੂੰਨ ਵਿਚ ਕੀਤੇ ਜਾ ਰਹੇ ਹੂੰਝਾ-ਫੇਰ ਸੁਧਾਰਾਂ ਨੂੰ ਡੈਮੋਕਰੈਟਾਂ ਵੱਲੋਂ ਅਮੀਰਾਂ ਤੇ ਕਾਰਪੋਰੇਟਾਂ ਨੂੰ ਗੈਰ-ਸੰਗਤ ਲਾਭ ਪਹੁੰਚਣ ਵਾਲੇ ਦੱਸਦਿਆਂ ਇਸ ਦੀ ਆਲੋਚਨਾ ਕੀਤੀ ਜਾ ਰਹੀ ਹੈ। ਸੈਨੇਟ ਨੇ 1.5 ਟ੍ਰਿਲੀਅਨ ਡਾਲਰ ਦੇ ਕਰ ਬਿੱਲ ਨੂੰ 51-48 ਵੋਟਾਂ ਨਾਲ ਪਾਸ ਕਰ ਦਿੱਤਾ। ਇਸ ਵਿਚ ਕਾਰਪੋਰੇਸ਼ਨਜ਼ ਲਈ ਸਥਾਈ ਕਰ ਕਟੌਤੀ ਅਤੇ ਵਿਅਕਤੀਗਤ ਤੌਰ ‘ਤੇ ਅਸਥਾਈ ਕਰ ਕਟੌਤੀ ਸ਼ਾਮਲ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਨੁਮਾਇੰਦਾ ਸਦਨ ਨੇ ਇਸ ਬਿੱਲ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਸੀ। ਕਾਂਗਰਸ ਦੇ ਦੋਵੇਂ ਸਦਨਾਂ ਵਿਚ ਰਿਪਬਲਿਕਨਾਂ ਨੂੰ ਬਹੁਮਤ ਹਾਸਲ ਹੈ। ਇਸ ਬਿੱਲ ਨੂੰ ਕਾਨੂੰਨ ਵਜੋਂ ਮਾਨਤਾ ਲਈ ਰਾਸ਼ਟਰਪਤੀ ਦੇ ਦਸਤਖ਼ਤ ਵਾਸਤੇ ਵ੍ਹਾਈਟ ਹਾਊਸ ਭੇਜਣ ਤੋਂ ਪਹਿਲਾਂ ਕਾਰਜਵਿਧੀ ਮੁੱਦੇ ‘ਤੇ ਅੰਤਿਮ ਪ੍ਰਵਾਨਗੀ ਵਾਸਤੇ ਇਸ ਨੂੰ ਨੁਮਾਇੰਦਾ ਸਦਨ ਕੋਲ ਭੇਜਣਾ ਪਵੇਗਾ। ਇਸ ਬਿੱਲ ਦੇ ਕਾਨੂੰਨ ਬਣਨ ਉਤੇ ਸੰਨ 1986 ਬਾਅਦ ਅਮਰੀਕੀ ਕਰ ਕਾਨੂੰਨ ਵਿਚ ਵੱਡੀ ਤਬਦੀਲੀ ਆਵੇਗੀ।
ਕਾਨੂੰਨਸਾਜ਼ ਪੌਲ ਰਿਆਨ, ਜੋ ਨੁਮਾਇੰਦਾ ਸਦਨ ਦੇ ਸਪੀਕਰ ਹਨ, ਨੇ ਕਿਹਾ, ‘ਵਰ੍ਹਿਆਂ ਦੀ ਮਿਹਨਤ ਬਾਅਦ ਅਸੀਂ ਕਰ ਕਾਨੂੰਨ ਵਿਚ ਹੂੰਝਾ-ਫੇਰ ਅਤੇ ਵਿਕਾਸਮੁਖੀ ਸੁਧਾਰ ਕਰਨ ਜਾ ਰਹੇ ਹਾਂ। ਇਸ ਨਾਲ ਅਮਰੀਕਾ ਵਾਸੀਆਂ ਨੂੰ ਤੁਰੰਤ ਰਾਹਤ ਮਿਲੇਗੀ।’ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਇਸ ਕਰ ਬਿੱਲ ਦੇ ਹੱਕ ਵਿਚ ਮਤਦਾਨ ਨੂੰ ਅਮਰੀਕੀ ਲੋਕਾਂ ਲਈ ‘ਇਤਿਹਾਸਕ’ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕੰਮ-ਕਾਜੀ ਪਰਿਵਾਰਾਂ ਅਤੇ ਰੋਜ਼ਗਾਰ ਦਾਤਿਆਂ ਨੂੰ ਕ੍ਰਿਸਮਸ ਮੌਕੇ ਕਰ ਕਟੌਤੀ ਦਾ ਤੋਹਫ਼ਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਮੱਧ-ਵਰਗੀ ਅਮੈਰਿਕਨਾਂ ਨਾਲ ਕੀਤਾ ਵਾਅਦਾ ਪੁਗਾ ਦਿੱਤਾ ਹੈ। ਇਸ ਬਿੱਲ ਨੂੰ ਰਾਸ਼ਟਰਪਤੀ ਟਰੰਪ ਦੇ ਕਾਰਜਕਾਲ ਦੇ ਪਹਿਲੇ ਸਾਲ ਵਿਚ ਪਹਿਲੀ ਵਿਧਾਨਿਕ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article