PUNJABMAILUSA.COM

ਟਰੰਪ ਦੇ ਟਰੈਵਲ ਬੈਨ ਸੰਬੰਧੀ ਅਦਾਲਤ ਨੇ ਪਰਿਵਾਰਕ ਰਿਸ਼ਤੇਦਾਰਾਂ ਦੀ ਸੂਚੀ ਕੀਤੀ ਲੰਬੀ

ਟਰੰਪ ਦੇ ਟਰੈਵਲ ਬੈਨ ਸੰਬੰਧੀ ਅਦਾਲਤ ਨੇ ਪਰਿਵਾਰਕ ਰਿਸ਼ਤੇਦਾਰਾਂ ਦੀ ਸੂਚੀ ਕੀਤੀ ਲੰਬੀ

ਟਰੰਪ ਦੇ ਟਰੈਵਲ ਬੈਨ ਸੰਬੰਧੀ ਅਦਾਲਤ ਨੇ ਪਰਿਵਾਰਕ ਰਿਸ਼ਤੇਦਾਰਾਂ ਦੀ ਸੂਚੀ ਕੀਤੀ ਲੰਬੀ
July 19
09:00 2017

ਹੋਨੋਲੂਲੂ, 19 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਸੂਬੇ ਹਵਾਈ ਵਿਚ ਇਕ ਸੰਘੀ ਜੱਜ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪਹਿਲਾਂ ਹੀ ਪੇਤਲੇ ਕੀਤੇ ਜਾ ਚੁੱਕੇ ਟਰੈਵਲ ਬੈਨ ਨੂੰ ਹੋਰ ਕਮਜ਼ੋਰ ਕਰ ਦਿੱਤਾ ਹੈ। ਇਸ ਜੱਜ ਨੇ ਅਮਰੀਕੀ ਨਾਗਿਰਕਾਂ ਨਾਲ ਪਰਿਵਾਰਕ ਰਿਸ਼ਤੇ ਦੀ ਸੂਚੀ ਦਾ ਦਾਇਰਾ ਵਧਾ ਦਿੱਤਾ ਹੈ। ਗ਼ੌਰਤਲਬ ਹੈ ਕਿ ਮੁਸਲਿਮ ਬਹੁਗਿਣਤੀ ਵਾਲੇ ਛੇ ਮੁਲਕਾਂ ਸੀਰੀਆ, ਲਿਬੀਆ, ਸੂਡਾਨ, ਸੋਮਾਲੀਆ, ਇਰਾਨ ਤੇ ਯਮਨ ਦੇ ਨਾਗਿਰਕਾਂ ਉਤੇ ਯਾਤਰਾ ਸਬੰਧੀ ਪਾਬੰਦੀ ਲਾਈ ਗਈ ਹੈ।
ਯੂ.ਐੱਸ. ਜ਼ਿਲ੍ਹਾ ਜੱਜ ਡੈਰਿਕ ਵਾਟਸਨ ਨੇ ਸਰਕਾਰ ਨੂੰ ਹੁਕਮ ਦਿੱਤਾ ਕਿ ਅਮਰੀਕਾ ਦੇ ਲੋਕਾਂ ਦੇ ਕਿਸੇ ਵੀ ਪਰਿਵਾਰਕ ਰਿਸ਼ਤੇਦਾਰ ਉਤੇ ਰੋਕ ਨਾ ਲਾਈ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤਾ ਕਿ ਸਰਕਾਰ ਉਨ੍ਹਾਂ ਸ਼ਰਨਾਰਥੀਆਂ ਨੂੰ ਬਾਹਰ ਨਹੀਂ ਰੱਖ ਸਕਦੀ, ਜਿਨ੍ਹਾਂ ਨੂੰ ਅਮਰੀਕਾ ਵਿਚ ਮੁੜ-ਵਸੇਬਾ ਏਜੰਸੀਆਂ ਵੱਲੋਂ ਸਥਾਪਤ ਕਰਨ ਸਬੰਧੀ ਰਸਮੀ ਭਰੋਸਾ ਤੇ ਵਾਅਦਾ ਦਿੱਤਾ ਗਿਆ ਹੈ। ਗ਼ੌਰਤਲਬ ਹੈ ਕਿ ਅਮਰੀਕਾ ਦੀ ਸੁਪਰੀਮ ਕੋਰਟ, ਜਿਸ ਨੇ ਅਕਤੂਬਰ ‘ਚ ਸੁਣਵਾਈ ਤੋਂ ਪਹਿਲਾਂ ਪਿਛਲੇ ਮਹੀਨੇ ਸੋਧੇ ਹੋਏ ਟਰੈਵਲ ਬੈਨ ਦੇ ਹੁਕਮਾਂ ਨੂੰ ਹਰੀ ਝੰਡੀ ਦੇ ਦਿੱਤੀ ਸੀ, ਨੇ ਇਸ ਪਾਬੰਦੀ ਤੋਂ ਉਨ੍ਹਾਂ ਵੀਜ਼ਾ ਬਿਨੈਕਾਰਾਂ ਨੂੰ ਛੋਟ ਦਿੱਤੀ ਹੈ, ਜੋ ਅਮਰੀਕੀ ਨਾਗਰਿਕ ਨਾਲ ਰਿਸ਼ਤੇ ਬਾਰੇ ‘ਪ੍ਰਮਾਣ’ ਦੇ ਸਕਦੇ ਹਨ। ਟਰੰਪ ਪ੍ਰਸ਼ਾਸਨ ਨੇ ਰਿਸ਼ਤੇ ਦੀ ਪਰਿਭਾਸ਼ਾ ਨੂੰ ਸੀਮਤ ਕਰਦਿਆਂ ਇਸ ਵਿਚ ਸਿਰਫ਼ ਮਾਪਿਆਂ, ਜੀਵਨ ਸਾਥੀ, ਮੰਗੇਤਰ, ਔਲਾਦ, ਜਵਾਈ, ਨੂੰਹ ਜਾਂ ਭਰਾ ਨੂੰ ਹੀ ਸ਼ਾਮਲ ਕੀਤਾ ਸੀ। ਪਰ ਹੁਣ ਜੱਜ ਨੇ ਪਰਿਵਾਰਕ ਰਿਸ਼ਤੇਦਾਰਾਂ ਦੀ ਸੂਚੀ ਲੰਬੀ ਕਰ ਦਿੱਤੀ ਹੈ।
ਉਧਰ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੀ ਅਮਰੀਕਾ-ਮੈਕਸਿਕੋ ਸਰਹੱਦ ‘ਤੇ ਸੂਰਜੀ ਊਰਜਾ ਵਾਲੀ ਕੰਧ ਉਸਾਰਨ ਸਬੰਧੀ ਤਜਵੀਜ਼ ਨੂੰ ਮਜ਼ਾਕ ਨਾ ਸਮਝਿਆ ਜਾਵੇ। ਪੈਰਿਸ ਜਾਂਦੇ ਸਮੇਂ ਜਹਾਜ਼ ‘ਚ ਰਾਸ਼ਟਰਪਤੀ ਨੇ ਪੱਤਰਕਾਰਾਂ ਨੂੰ ਕਿਹਾ, ‘ਨਹੀਂ, ਇਹ ਮਜ਼ਾਕ ਨਹੀਂ ਹੈ। ਅਸੀਂ ਸੂਰਜੀ ਊਰਜਾ ਵਾਲੀ ਕੰਧ ਉਸਾਰ ਸਕਦੇ ਹਾਂ। ਇਸ ਲਈ ਬਹੁਤ ਵਧੀਆ ਮੌਕਾ ਹੈ। ਸਰਹੱਦ ਦੀ ਨਿਗਰਾਨੀ ਕਰਨ ਵਾਲੇ ਕੁੱਝ ਅਧਿਕਾਰੀਆਂ ਵੱਲੋਂ ਅਜਿਹੀ ਕੰਧ ਦੀ ਮੰਗ ਕੀਤੀ ਗਈ ਹੈ, ਜਿਸ ਦੇ ਆਰ-ਪਾਰ ਦੇਖਿਆ ਜਾ ਸਕੇ।’ ਉਨ੍ਹਾਂ ਕਿਹਾ ਕਿ ਮੈਕਸਿਕੋ ਨਾਲ ਲੱਗਦੀ ਸਰਹੱਦ ਦੋ ਹਜ਼ਾਰ ਮੀਲ ਲੰਬੀ ਹੈ ਪਰ ਇਸ ਸਾਰੀ ‘ਤੇ ਕੰਧ ਉਸਾਰਨ ਦੀ ਲੋੜ ਨਹੀਂ ਹੈ ਕਿਉਂਕਿ ਕਈ ਥਾਈਂ ਕੁਦਰਤੀ ਨਾਕੇ ਹਨ।’

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article