PUNJABMAILUSA.COM

ਟਰੰਪ ਦੇ ਨਵੇਂ ਆਦੇਸ਼ ਨਾਲ 40 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਮੰਡਰਾਇਆ ਖਤਰਾ

 Breaking News

ਟਰੰਪ ਦੇ ਨਵੇਂ ਆਦੇਸ਼ ਨਾਲ 40 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਮੰਡਰਾਇਆ ਖਤਰਾ

ਟਰੰਪ ਦੇ ਨਵੇਂ ਆਦੇਸ਼ ਨਾਲ 40 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਮੰਡਰਾਇਆ ਖਤਰਾ
June 21
10:14 2017

ਵਾਸ਼ਿੰਗਟਨ, 21 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਦੇ ਇਕ ਐਲਾਨ ਨਾਲ 3 ਲੱਖ ਤੋਂ ਜ਼ਿਆਦਾ ਭਾਰਤੀਆਂ ‘ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗ ਪਏ ਹਨ। ਟਰੰਪ ਨੇ ਅਮਰੀਕਾ ਵਿਚ ਰਹਿ ਰਹੇ ਲੱਖਾਂ ਨਾਜਾਇਜ਼ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਕੱਢੇ ਜਾਣ ਦੀ ਯੋਜਨਾ ਵਿਚ ਛੋਟ ਦੇਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨਾਲ ਇਸ ਫੈਸਲੇ ਨਾਲ ਕਰੀਬ 40 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਕੱਢੇ ਜਾਣ ਦਾ ਖਤਰਾ ਵਧ ਗਿਆ ਹੈ।
ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸਾਲ 2014 ਵਿਚ ‘ਡੇਫਰਡ ਐਕਸ਼ਨ ਫਾਰ ਪੇਰੇਂਟਸ ਆਫ ਅਮੇਰੀਕਨਜ਼ ਐਂਡ ਲਾਅਫੁੱਲ ਪਰਮਾਨੈਂਟ ਰੈਜ਼ੀਡੈਂਟਸ’ ਯਾਨੀ ‘ਡਾਪਾ’ ਨੀਤੀ ਦੇ ਤਹਿਤ ਪ੍ਰਵਾਸੀਆਂ ਨੂੰ ਰਾਹਤ ਦਿੱਤੀ ਸੀ। ਇਸ ਨੀਤੀ ਨਾਲ ਉਨ੍ਹਾਂ 40 ਲੱਖ ਲੋਕਾਂ ਨੂੰ ਰਾਹਤ ਮਿਲਣੀ ਸੀ, ਜੋ ਸਾਲ 2010 ਦੇ ਪਹਿਲਾਂ ਤੋਂ ਅਮਰੀਕਾ ਵਿਚ ਰਹਿ ਰਹੇ ਹਨ, ਜਿਨ੍ਹਾਂ ਦੇ ਬੱਚਿਆਂ ਨੇ ਅਮਰੀਕਾ ਵਿਚ ਜਨਮ ਲਿਆ ਅਤੇ ਉਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਹੁਣ ਅਜਿਹੇ ਪਰਿਵਾਰਾਂ ਨੂੰ ਅਮਰੀਕਾ ਤੋਂ ਕੱਢੇ ਜਾਣ ਦਾ ਖਤਰਾ ਪੈਦਾ ਹੋ ਗਿਆ। ਹਾਲਾਂਕਿ ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਸਾਲ 2012 ਦੀ ‘ਡੇਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਜ਼’ ਯਾਨੀ ‘ਡੈਕਾ’ ਨੀਤੀ ਨੂੰ ਬਣੇ ਰਹਿਣ ਦੇਣਗੇ। ਇਸ ਦੇ ਅਧੀਨ ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਨਾਬਾਲਗ ਬੱਚਿਆਂ ਨੂੰ ਅਸਥਾਈ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਨੂੰ ਅਮਰੀਕੀ ਸਕੂਲਾਂ ਵਿਚ ਪੜ੍ਹਾਈ ਪੂਰੀ ਕਰਨ ਤੱਕ ਠਹਿਰਨ ਦੀ ਆਗਿਆ ਮਿਲੇਗੀ। ਮਨੁੱਖੀ ਅਧਿਕਾਰ ਸੰਗਠਨਾਂ ਦਾ ਕਹਿਣਾ ਹੈ ਕਿ ਨਵੇਂ ਹੁਕਮ ਨਾਲ ਮਨੁੱਖੀ ਸੰਕਟ ਪੈਦਾ ਹੋਵੇਗਾ ਕਿਉਂਕਿ ਪ੍ਰਵਾਸੀਆਂ ਦੇ ਬੱਚੇ ਅਮਰੀਕਾ ਵਿਚ ਪੈਦਾ ਹੋਏ ਹਨ ਅਤੇ ਉਹ ਕਾਨੂੰਨੀ ਤੌਰ ‘ਤੇ ਨਾਗਰਿਕ ਹਨ। ਅਜਿਹੇ ਵਿਚ ਉਨ੍ਹਾਂ ਦੇ ਮਾਤਾ-ਪਿਤਾ ਨੂੰ ਇੱਥੋਂ ਕੱਢਿਆ ਗਿਆ, ਤਾਂ ਗੰਭੀਰ ਮਨੁੱਖੀ ਸੰਕਟ ਪੈਦਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article