PUNJABMAILUSA.COM

ਟਰੰਪ ਦੇ ਪੁੱਤਰ ਤੋਂ ਰੂਸ ਬਾਰੇ ਪੁੱਛਗਿੱਛ ਕਰੇਗੀ ਅਮਰੀਕੀ ਪਾਰਲੀਮੈਂਟਰੀ ਕਮੇਟੀ

ਟਰੰਪ ਦੇ ਪੁੱਤਰ ਤੋਂ ਰੂਸ ਬਾਰੇ ਪੁੱਛਗਿੱਛ ਕਰੇਗੀ ਅਮਰੀਕੀ ਪਾਰਲੀਮੈਂਟਰੀ ਕਮੇਟੀ

ਟਰੰਪ ਦੇ ਪੁੱਤਰ ਤੋਂ ਰੂਸ ਬਾਰੇ ਪੁੱਛਗਿੱਛ ਕਰੇਗੀ ਅਮਰੀਕੀ ਪਾਰਲੀਮੈਂਟਰੀ ਕਮੇਟੀ
August 31
07:16 2017

ਵਾਸ਼ਿੰਗਟਨ, 31 ਅਗਸਤ (ਪੰਜਾਬ ਮੇਲ)- ਅਮਰੀਕਾ ਦੀ ਇਕ ਪਾਰਲੀਮੈਂਟਰੀ ਕਮੇਟੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵੱਡੇ ਪੁੱਤਰ ਤੋਂ ਰੂਸ ਬਾਰੇ ਪੁੱਛਗਿੱਛ ਕਰੇਗੀ। ਇਹ ਕਮੇਟੀ ਪਿਛਲੇ ਸਾਲ ਹੋਈ ਰਾਸ਼ਟਰਪਤੀ ਚੋਣ ਦੌਰਾਨ ਟਰੰਪ ਦੀ ਪ੍ਰਚਾਰ ਮੁਹਿੰਮ ਗਰੁੱਪ ਅਤੇ ਰੂਸ ਵਿਚਾਲੇ ਗੰਢਤੁੱਪ ਦੀ ਜਾਂਚ ਕਰ ਰਹੀ ਹੈ।
ਸੈਨੇਟ ਦੀ ਜੁਡੀਸ਼ਲ ਕਮੇਟੀ ਨੇ ਕਿਹਾ ਕਿ 39 ਸਾਲਾ ਡੋਨਾਲਡ ਟਰੰਪ ਜੂਨੀਅਰ ਜਾਂਚ ਕਰਤਾਵਾਂ ਦੇ ਸਾਹਮਣੇ ਪੇਸ਼ ਹੋਣ ਲਈ ਤਿਆਰ ਹੋ ਗਏ ਹਨ, ਪਰ ਇਸ ਦੀ ਕੋਈ ਤਰੀਕ ਤੈਅ ਨਹੀਂ ਕੀਤੀ ਗਈ। ਕਮੇਟੀ ਦੇ ਚੇਅਰਮੈਨ ਰਿਪਬਲਿਕਨ ਚੱਕ ਗ੍ਰੇਸਲੇ ਅਤੇ ਡੈਮੋਕਰੇਟ ਡਿਆਨ ਫੇਨਸਟੀਨ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਟਰੰਪ ਜੂਨੀਅਰ ਦਸਤਾਵੇਜ਼ ਦੇਣ ਲਈ ਵੀ ਸਹਿਮਤ ਹਨ। ਇਸੇ ਬਾਰੇ ਰਾਸ਼ਟਰਪਤੀ ਦੇ ਦਾਮਾਦ ਜੇਰੇਡ ਕੁਸ਼ਨਰ ਵੀ ਜੁਲਾਈ ਵਿਚ ਪ੍ਰਤੀਨਿਧ ਸਭਾ ਅਤੇ ਸੈਨੇਟ ਦੀ ਖ਼ੁਫ਼ੀਆ ਮਾਮਲਿਆਂ ਦੀ ਕਮੇਟੀ ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਨੇ ਨਵੰਬਰ 2016 ਵਿੱਚ ਹੋਈ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਅਤੇ ਬਾਅਦ ਰੂਸ ਨਾਲ ਆਪਣੇ ਸਬੰਧਾਂ ਬਾਰੇ ਜਾਣਕਾਰੀ ਦਿੱਤੀ ਸੀ।
ਟਰੰਪ ਜੂਨੀਅਰ ਤੇ ਕੁਸ਼ਨਰ ਦੀ ਰਾਸ਼ਟਰਪਤੀ ਚੋਣ ਦੌਰਾਨ ਪ੍ਰਚਾਰ ਮੁਹਿੰਮ ਵਿਚ ਅਹਿਮ ਭੂਮਿਕਾ ਸੀ। ਇਸ ਦੌਰਾਨ ਉਹ ਕਈ ਰੂਸੀ ਨਾਗਰਿਕਾਂ ਦੇ ਸੰਪਰਕ ਵਿਚ ਰਹੇ। ਉਨ੍ਹਾਂ ਨੇ ਕਿਸੇ ਗੰਢਤੁੱਪ ਨੂੰ ਰੱਦ ਕੀਤਾ ਹੈ। ਨਿਊਯਾਰਕ ਟਾਈਮਜ਼ ਨੇ ਜੁਲਾਈ ਵਿਚ ਇਹ ਖੁਲਾਸਾ ਕੀਤਾ ਸੀ ਕਿ ਟਰੰਪ ਜੂਨੀਅਰ ਅਤੇ ਕੁਸ਼ਨਰ ਨੇ ਪਿਛਲੇ ਸਾਲ ਇਕ ਰੂਸੀ ਵਕੀਲ ਨਾਲ ਮੁਲਾਕਾਤ ਕੀਤੀ ਸੀ। ਸ਼ੱਕ ਹੈ ਕਿ ਇਸ ਬੈਠਕ ਵਿੱਚ ਰਾਸ਼ਟਰਪਤੀ ਚੋਣ ਵਿੱਚ ਟਰੰਪ ਦੀ ਵਿਰੋਧੀ ਧਿਰ ਦੀ ਉਮੀਦਵਾਰ ਹਿਲੇਰੀ ਕਲਿੰਟਨ ਨਾਲ ਜੁੜੀਆਂ ਸੰਵੇਦਨਸ਼ੀਲ ਸੂਚਨਾਵਾਂ ਦਾ ਲੈਣ-ਦੇਣ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article