PUNJABMAILUSA.COM

ਟਰੰਪ ਦੇ ਮੁਸਲਮਾਨਾਂ ‘ਤੇ ਪਾਬੰਦੀ ਦੇ ਫੈਸਲੇ ‘ਤੇ ਅਦਾਲਤ ਵੱਲੋਂ ਰੋਕ

ਟਰੰਪ ਦੇ ਮੁਸਲਮਾਨਾਂ ‘ਤੇ ਪਾਬੰਦੀ ਦੇ ਫੈਸਲੇ ‘ਤੇ ਅਦਾਲਤ ਵੱਲੋਂ ਰੋਕ

ਟਰੰਪ ਦੇ ਮੁਸਲਮਾਨਾਂ ‘ਤੇ ਪਾਬੰਦੀ ਦੇ ਫੈਸਲੇ ‘ਤੇ ਅਦਾਲਤ ਵੱਲੋਂ ਰੋਕ
February 01
09:57 2017

3
ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)-ਅਮਰੀਕਾ ‘ਚ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਪਾਬੰਦੀ ਲਗਾਉਣ ਦੇ ਟਰੰਪ ਦੇ ਹੁਕਮ ਤੋਂ ਬਾਅਦ ਉੱਥੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਮਰੀਕਾ ‘ਚ ਫਸੇ ਸ਼ਰਨਾਰਥੀਆਂ ਲਈ ਇਹ ਫੈਸਲਾ ਇਕ ਵੱਡੀ ਰਾਹਤ ਹੈ। ਉੱਥੇ ਰਾਸ਼ਟਰਪਤੀ ਟਰੰਪ ਨੇ ਇਸ ਫੈਸਲੇ ਦੀ ਸਾਰੇ ਪਾਸੇ ਆਲੋਚਨਾ ਹੋ ਰਹੀ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਫੈਸਲੇ ਦਾ ਵਿਰੋਧ ਤਾਂ ਹੋ ਹੀ ਰਿਹਾ ਹੈ, ਅਮਰੀਕਾ ‘ਚ ਲੋਕ ਇਸਦੇ ਖਿਲਾਫ ਸੜਕਾਂ ‘ਤੇ ਉੱਤਰ ਆਏ ਹਨ। ਪਿਛਲੇ ਹਫਤੇ ਹੀ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਲੈਣ ਵਾਲੇ ਟਰੰਪ ਦੇ ਇਸ ਫੈਸਲੇ ਦੇ ਵਿਰੋਧ ‘ਚ ਪੂਰੇ ਅਮਰੀਕਾ ‘ਚ ਪ੍ਰਦਰਸ਼ਨ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਸ਼ਨਿਚਰਵਾਰ ਸ਼ਾਮ ਨੂੰ ਇਕ ਫੈਡਰਲ ਜੱਜ ਨੇ ਰਾਸ਼ਟਰਪਤੀ ਟਰੰਪ ਦੇ ਹੁਕਮ ‘ਤੇ ਰੋਕ ਲਗਾਉਂਦੇ ਹੋਏ ਹੁਕਮ ਦਿੱਤਾ ਕਿ ਅਮਰੀਕਾ ਦੇ ਹਵਾਈ ਅੱਡੇ ‘ਤੇ ਫਸੇ ਸ਼ਰਨਾਰਥੀਆਂ ਤੇ ਦੂਸਰੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਭੇਜਿਆ ਜਾਵੇ। ਹਾਲਾਂਕਿ ਜੱਜ ਨੇ ਟਰੰਪ ਦੇ ਹੁਕਮ ਦੀ ਸੰਵਿਧਾਨਿਕਤਾ ‘ਤੇ ਕੋਈ ਫੈਸਲਾ ਜਾਰੀ ਨਹੀਂ ਕੀਤਾ ਹੈ। ਵਾਈਟ ਹਾਊਸ ਦੇ ਇਸ ਹੁਕਮ ਤੋਂ ਬਾਅਦ ਕੁੱਝ ਵਕੀਲ ਨਿਊਯਾਰਕ ਸਿਟੀ ਅਦਾਲਤ ‘ਚ ਗਏ, ਜਿੱਥੇ ਮਾਮਲੇ ਦੀ ਤਤਕਾਲ ਸੁਣਵਾਈ ਹੋਈ, ਜਿਸ ਤੋਂ ਬਾਅਦ ਜੱਜ ਨੇ ਇਹ ਫੈਸਲਾ ਸੁਣਾਇਆ। ਬਰੂਕਲਿਨ ਦੇ ਫੈਡਰਲ ਡਿਸਟ੍ਰਿਕਟ ਜੱਜ ਐਨਡੋਨਲੀ ਨੇ ਆਪਣੇ ਹੁਕਮ ‘ਚ ਕਿਹਾ ਕਿ ਯਾਤਰੀਆਂ ਨੂੰ ਉਨ੍ਹਾਂ ਦੇ ਘਰ ਭੇਜਣ ‘ਤੇ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਵੇਗਾ।
ਜ਼ਿਕਰਯੋਗ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸੱਤ ਮੁਸਲਿਮ ਦੇਸ਼ਾਂ ਦੇ ਨਾਗਰਿਕਾਂ ਦੀ ਅਮਰੀਕਾ ਐਂਟਰੀ ‘ਤੇ 90 ਦਿਨਾਂ ਤੱਕ ਬੈਨ ਲਗਾ ਦਿੱਤਾ ਗਿਆ ਹੈ। ਅਮਰੀਕਾ ਨੇ ਜਿਨ੍ਹਾਂ ਸੱਤ ਦੇਸ਼ਾਂ ‘ਤੇ ਬੈਨ ਲਗਾਇਆ ਹੈ, ਉਨ੍ਹਾਂ ਵਿਚ ਸੀਰੀਆ, ਇਰਾਕ, ਇਰਾਨ, ਲੀਬੀਆ, ਸੂਡਾਨ, ਸੋਮਾਲੀਆ ਅਤੇ ਯਮਨ ਸ਼ਾਮਲ ਹਨ ਪਰ ਇਨ੍ਹਾਂ ਦੇਸ਼ਾਂ ਦਾ ਕਸੂਰ ਸਿਰਫ ਇਹ ਹੀ ਨਹੀਂ ਹੈ ਕਿ ਉਹ ਮੁਸਲਮਾਨਾਂ ਦੀ ਬਹੁਗਿਣਤੀ ਵਾਲੇ ਦੇਸ਼ ਹਨ, ਸਗੋਂ ਇਹ ਵੀ ਹੈ ਕਿ ਇਨ੍ਹਾਂ ਦੇਸ਼ਾਂ ਵਿਚ ਟਰੰਪ ਦਾ ਨਿੱਜੀ ਕਾਰੋਬਾਰ ਨਹੀਂ ਹੈ। ਜਿਨ੍ਹਾਂ ਮੁਸਲਿਮ ਦੇਸ਼ਾਂ ਵਿਚ ਟਰੰਪ ਦਾ ਨਿੱਜੀ ਕਾਰੋਬਾਰ ਹੈ, ਉਨ੍ਹਾਂ ਨੂੰ ਬੈਨ ਲਗਾਏ ਗਏ ਦੇਸ਼ਾਂ ਵਿਚ ਸ਼ਾਮਲ ਨਹੀਂ ਕੀਤਾ ਗਿਆ। ਜਿਨ੍ਹਾਂ ਮੁਸਲਿਮ ਦੇਸ਼ਾਂ ਵਿਚ ਟਰੰਪ ਦਾ ਵਪਾਰ ਹੈ ਅਤੇ ਜਿਨ੍ਹਾਂ ਨਾਲ ਆਉਣ ਵਾਲੇ ਸਮੇਂ ਵਿਚ ਹੋਰ ਵਪਾਰਕ ਸਮਝੌਤੇ ਹੋਣ ਦੀ ਉਮੀਦ ਹੈ, ਉਨ੍ਹਾਂ ਦੇਸ਼ਾਂ ‘ਤੇ ਟਰੰਪ ਨੇ ਬੈਨ ਨਹੀਂ ਲਗਾਇਆ। ਇਸ ਤੋਂ ਸਾਫ ਹੈ ਕਿ ਟਰੰਪ ਦੇ ਨਿੱਜੀ ਸੁਆਰਥ ਰਾਜਨੀਤੀ ਨੂੰ ਪ੍ਰਭਾਵਿਤ ਕਰ ਰਹੇ ਹਨ।
ਜਿਨ੍ਹਾਂ ਮੁਸਲਿਮ ਦੇਸ਼ਾਂ ‘ਤੇ ਟਰੰਪ ਨੇ ਬੈਨ ਨਹੀਂ ਲਗਾਇਆ, ਉਨ੍ਹਾਂ ਵਿਚ ਤੁਰਕੀ, ਮਿਸਰ, ਸਾਊਦੀ ਅਰਬ, ਸੰਯੁਕਤ ਅਰਬ ਅਮੀਰਾਤ ਆਦਿ ਦੇਸ਼ ਸ਼ਾਮਲ ਹਨ। ਸੰਯੁਕਤ ਅਰਬ ਅਮੀਰਾਤ ‘ਚ ਟਰੰਪ ਦੇ ਗੋਲਫ ਕੋਰਸ ਹਨ, ਤਾਂ ਤੁਰਕੀ ਵਿਚ ਦੋ ਲਗਜ਼ਰੀ ਟਾਵਰ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article