PUNJABMAILUSA.COM

ਟਰੰਪ ਦੇ ਮੁਸਲਮਾਨ ਪ੍ਰਵਾਸੀਆਂ ਸਬੰਧੀ ਫ਼ੈਸਲੇ ‘ਤੇ ਅਦਾਲਤ ਨੇ ਲਾਈ ਰੋਕ

ਟਰੰਪ ਦੇ ਮੁਸਲਮਾਨ ਪ੍ਰਵਾਸੀਆਂ ਸਬੰਧੀ ਫ਼ੈਸਲੇ ‘ਤੇ ਅਦਾਲਤ ਨੇ ਲਾਈ ਰੋਕ

ਟਰੰਪ ਦੇ ਮੁਸਲਮਾਨ ਪ੍ਰਵਾਸੀਆਂ ਸਬੰਧੀ ਫ਼ੈਸਲੇ ‘ਤੇ ਅਦਾਲਤ ਨੇ ਲਾਈ ਰੋਕ
January 29
21:47 2017

trump
ਸਮੁੱਚੇ ਅਮਰੀਕਾ ‘ਚ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ
ਵਾਸ਼ਿੰਗਟਨ, 29 ਜਨਵਰੀ (ਪੰਜਾਬ ਮੇਲ)-ਅਮਰੀਕਾ ‘ਚ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਪਾਬੰਦੀ ਲਗਾਉਣ ਦੇ ਟਰੰਪ ਦੇ ਹੁਕਮ ਤੋਂ ਬਾਅਦ ਉੱਥੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਮਰੀਕਾ ‘ਚ ਫਸੇ ਸ਼ਰਨਾਰਥੀਆਂ ਲਈ ਇਹ ਫੈਸਲਾ ਇਕ ਵੱਡੀ ਰਾਹਤ ਹੈ। ਉੱਥੇ ਰਾਸ਼ਟਰਪਤੀ ਟਰੰਪ ਨੇ ਇਸ ਫੈਸਲੇ ਦੀ ਸਾਰੇ ਪਾਸੇ ਅਲੋਚਨਾ ਹੋ ਰਹੀ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਫੈਸਲੇ ਦਾ ਵਿਰੋਧ ਤਾਂ ਹੋ ਹੀ ਰਿਹਾ ਹੈ, ਅਮਰੀਕਾ ‘ਚ ਲੋਕ ਇਸਦੇ ਖਿਲਾਫ ਸੜਕਾਂ ‘ਤੇ ਉੱਤਰ ਆਏ ਹਨ। ਪਿੱਛਲੇ ਹਫਤੇ ਹੀ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਲੈਣ ਵਾਲੇ ਟਰੰਪ ਦੇ ਇਸ ਫੈਸਲੇ ਦੇ ਵਿਰੋਧ ‘ਚ ਪੂਰੇ ਅਮਰੀਕਾ ‘ਚ ਪ੍ਰਦਰਸ਼ਨ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਸਨਿਚਰਵਾਰ ਸ਼ਾਮ ਨੂੰ ਇਕ ਫੈਡਰਲ ਜੱਜ ਨੇ ਰਾਸ਼ਟਰਪਤੀ ਟਰੰਪ ਦੇ ਹੁਕਮ ‘ਤੇ ਰੋਕ ਲਗਾਉਂਦੇ ਹੋਏ ਹੁਕਮ ਦਿੱਤਾ ਕਿ ਅਮਰੀਕਾ ਦੇ ਹਵਾਈ ਅੱਡੇ ‘ਤੇ ਫਸੇ ਸ਼ਰਨਾਰਥੀਆਂ ਤੇ ਦੂਸਰੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਭੇਜਿਆ ਜਾਵੇ। ਹਾਲਾਂਕਿ ਜੱਜ ਨੇ ਟਰੰਪ ਦੇ ਹੁਕਮ ਦੀ ਸੰਵਿਧਾਨਿਕਤਾ ‘ਤੇ ਕੋਈ ਫੈਸਲਾ ਜਾਰੀ ਨਹੀਂ ਕੀਤਾ ਹੈ। ਵਾਈਟ ਹਾਊਸ ਦੇ ਇਸ ਹੁਕਮ ਤੋਂ ਬਾਅਦ ਕੁੱਝ ਵਕੀਲ ਨਿਊਯਾਰਕ ਸਿਟੀ ਅਦਾਲਤ ‘ਚ ਗਏ ਜਿੱਥੇ ਮਾਮਲੇ ਦੀ ਤਤਕਾਲ ਸੁਣਵਾਈ ਹੋਈ, ਜਿਸ ਤੋਂ ਬਾਅਦ ਜੱਜ ਨੇ ਇਹ ਫੈਸਲਾ ਸੁਣਾਇਆ। ਬਰੂਕਲਿਨ ਦੇ ਫੈਡਰਲ ਡਿਸਟ੍ਰਿਕਟ ਜੱਜ ਐਨ.ਐਮ. ਡੋਨਲੀ ਨੇ ਆਪਣੇ ਹੁਕਮ ‘ਚ ਕਿਹਾ ਕਿ ਯਾਤਰੀਆਂ ਨੂੰ ਉਨ੍ਹਾਂ ਦੇ ਘਰ ਭੇਜਣ ‘ਤੇ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਵੇਗਾ।
ਮੁਸਲਮਾਨਾਂ ‘ਤੇ ਰੋਕ ਨਹੀਂ
ਅਮਰੀਕਾ ਦੇ ਰਾਸ਼ਟਰਪਤੀ ਵਲੋਂ ਮੁਸਲਮਾਨਾਂ ਦੇ 7 ਦੇਸ਼ਾਂ ‘ਤੇ ਰੋਕ ਲਾਉਣ ਸਬੰਧੀ ਦਿੱਤੇ ਫੈਸਲੇ ਦੇ ਹੋ ਰਹੇ ਵਿਰੋਧ ਕਾਰਨ ਉਸ ਨੇ ਆਪਣਾ ਬਚਾਅ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਬਹੁਤ ਬਾਖੂਬੀ ਢੰਗ ਨਾਲ ਸਾਰੀ ਕਾਰਵਾਈ ਹੋ ਰਹੀ ਹੈ ਅਤੇ ਇਸਦਾ ਮਤਲਬ ਮੁਸਲਮਾਨਾਂ ‘ਤੇ ਰੋਕ ਲਗਾਉਣਾ ਨਹੀਂ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਮੁਸਲਮਾਨਾਂ ‘ਤੇ ਬਲਕਿ ਕੁੱਝ ਪ੍ਰਮੁੱਖ ਦੇਸ਼ਾਂ ‘ਤੇ ਰੋਕ ਲਗਾਈ ਗਈ ਹੈ। ਅੱਜ ਵਾਈਟ ਹਾਉਸ ਵੱਲੋਂ ਰਾਸ਼ਟਰਪਤੀ ਦਾ ਬਚਾਅ ਕਰਦਿਆਂ ਕਿਹਾ ਕਿ ਇਹ ਕੋਈ ਨਵਾਂ ਜਾਂ ਅਚਾਨਕ ਲਿਆ ਗਿਆ ਫ਼ੈਸਲਾ ਨਹੀਂ, ਬਲਕਿ ਇਸ ਤਰ੍ਹਾਂ ਦੇ ਫ਼ੈਸਲਿਆਂ ਸਬੰਧੀ ਡੋਨਾਲਡ ਟਰੰਪ ਨੇ ਆਪਣੀ ਚੋਣ ਮੁਹਿੰਮ ਦੌਰਾਨ ਵਾਅਦੇ ਕੀਤੇ ਸਨ। ਇਸੇ ਦੌਰਾਨ ਬਰਤਾਨੀਆਂ ਦੀ ਪ੍ਰਧਾਨ ਮੰਤਰੀ ਥਰੈਸਾ ਮੇਅ ਸ਼ਰਨਾਰਥੀਆਂ ‘ਤੇ ਪਾਬੰਦੀ ਲਗਾਉਣ ਦੇ ਰਾਸ਼ਟਰਪਤੀ ਟਰੰਪ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article