PUNJABMAILUSA.COM

ਟਰੰਪ ਦੇ ਮੁਸਲਿਮ ਵਿਰੋਧੀ ਵੀਡੀਓ ਸ਼ੇਅਰ ਕਰਦਿਆਂ ਹੀ ਅਮਰੀਕਾ ਤੇ ਬਰਤਾਨੀਆ ‘ਚ ਮਚਿਆ ਹੰਗਾਮਾ

ਟਰੰਪ ਦੇ ਮੁਸਲਿਮ ਵਿਰੋਧੀ ਵੀਡੀਓ ਸ਼ੇਅਰ ਕਰਦਿਆਂ ਹੀ ਅਮਰੀਕਾ ਤੇ ਬਰਤਾਨੀਆ ‘ਚ ਮਚਿਆ ਹੰਗਾਮਾ

ਟਰੰਪ ਦੇ ਮੁਸਲਿਮ ਵਿਰੋਧੀ ਵੀਡੀਓ ਸ਼ੇਅਰ ਕਰਦਿਆਂ ਹੀ ਅਮਰੀਕਾ ਤੇ ਬਰਤਾਨੀਆ ‘ਚ ਮਚਿਆ ਹੰਗਾਮਾ
November 30
17:36 2017

ਵਾਸ਼ਿੰਗਟਨ, 30 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਮੁਸਲਿਮ ਵਿਰੋਧੀ ਵੀਡੀਓ ਸ਼ੇਅਰ ਕਰਦਿਆਂ ਹੀ ਅਮਰੀਕਾ ਤੇ ਬਰਤਾਨੀਆ ‘ਚ ਹੰਗਾਮਾ ਮਚ ਗਿਆ। ਟਵਿੱਟਰ ‘ਤੇ ਇਹ ਵੀਡੀਓ ਬਰਤਾਨੀਆ ਦੇ ਇਕ ਦੱਖਣਪੰਥੀ ਨੇਤਾ ਨੇ ਪਾਇਆ ਸੀ ਜਿਸ ਨੂੰ ਟਰੰਪ ਨੇ ਸ਼ੇਅਰ ਕੀਤਾ। ਬਰਤਾਨੀਆ ਪ੍ਰਧਾਨ ਮੰਤਰੀ ਥੈਰੇਸਾ ਮੇਅ ਦੇ ਬੁਲਾਰੇ ਨੇ ਇਸ ਨੂੰ ਟਰੰਪ ਦੀ ਗ਼ਲਤੀ ਦੱਸਿਆ ਹੈ ਤਾਂ ਜਵਾਬੀ ਹਮਲੇ ‘ਚ ਟਰੰਪ ਨੇ ਥੈਰੇਸਾ ਨੂੰ ਬਰਤਾਨੀਆ ‘ਚ ਵਧ ਰਹੇ ਅੱਤਵਾਦੀਆਂ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ ਹੈ। ਵ੍ਹਾਈਟ ਹਾਊਸ ਨੇ ਅਮਰੀਕੀ ਰਾਸ਼ਟਰਪਤੀ ਦੇ ਕਦਮ ‘ਚ ਕੁਝ ਵੀ ਗ਼ਲਤ ਨਹੀਂ ਦੱਸਿਆ ਹੈ।
ਬਰਤਾਨੀਆ ‘ਚ ਇਮੀਗ੍ਰੇਸ਼ਨ ਵਿਰੋਧੀ ਸੰਸਥਾ ਫਰਸਟ ਦੀ ਨੇਤਾ ਜ਼ਾਇਦਾ ਫਰਾਂਸੇਨ ਨੇ ਟਵਿੱਟਰ ‘ਤੇ ਇਕ ਵੀਡੀਓ ਪਾਇਆ ਸੀ ਜਿਸ ‘ਚ ਮੁਸਲਮਾਨਾਂ ਦਾ ਗਰੁੱਪ ਇਕ ਛੋਟੇ ਲੜਕੇ ਨੂੰ ਕੁੱਟ-ਕੁੱਟ ਮਾਰ ਦਿੰਦਾ ਹੈ। ਇਸ ਤੋਂ ਬਾਅਦ ਉਹ ਗਰੁੱਪ ਇਕ ਇਸਾਈ ਮੂਰਤੀ ਨੂੰ ਤੋੜ ਦਿੰਦਾ ਹੈ। ਇਸ ਵੀਡੀਓ ਨਾਲ ਟਿੱਪਣੀ ਵੀ ਹੈ। ਇਸੇ ਵੀਡੀਓ ਨੂੰ ਟਰੰਪ ਨੇ ਸ਼ੇਅਰ ਕੀਤਾ ਸੀ। ਇਸੇ ਮਹੀਨੇ ਦੇ ਸ਼ੁਰੂ ‘ਚ ਫਰਾਂਸੇਨ ਨੂੰ ਇਕ ਮੁਸਲਿਮ ਮਹਿਲਾ ਨੂੰ ਗਾਲ੍ਹ ਕੱਢਣ ਦਾ ਦੋਸ਼ੀ ਪਾਇਆ ਗਿਆ ਸੀ ਤੇ ਉਨ੍ਹਾਂ ‘ਤੇ ਜੁਰਮਾਨਾ ਲਗਾਇਆ ਗਿਆ ਸੀ। ਆਪਣਾ ਵੀਡੀਓ ਟਰੰਪ ਵੱਲੋਂ ਸ਼ੇਅਰ ਕੀਤੇ ਜਾਣ ਨਾਲ ਖ਼ੁਸ਼ ਫਰਾਂਸੇਨ ਨੇ ਕਿਹਾ, ਇਹ ਅਦਭੁੱਤ ਹੈ। ਫਰਾਂਸੇਨ ਦੇ ਟਵਿੱਟਰ ‘ਤੇ 53 ਹਜ਼ਾਰ ਫੋਲੋਅਰ ਹਨ। ਕਈ ਬਰਤਾਨਵੀ ਸੰਸਦ ਮੈਂਬਰਾਂ ਨੇ ਇਹ ਵੀਡੀਓ ਸ਼ੇਅਰ ਕਰਨ ਲਈ ਟਰੰਪ ਤੋਂ ਮਾਫ਼ੀ ਮੰਗਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਥੈਰੇਸਾ ਦੇ ਬੁਲਾਰੇ ਨੇ ਕਿਹਾ ਕਿ ਰਾਸ਼ਟਰਪਤੀ ਦਾ ਇਸ ਤਰ੍ਹਾਂ ਦਾ ਵੀਡੀਓ ਸ਼ੇਅਰ ਕਰਨਾ ਗ਼ਲਤ ਹੈ। ਬੁਲਾਰੇ ਨੇ ਕਿਹਾ ਕਿ ਬਰਤਾਨੀਆ ਫਰਸਟ ਸੰਸਥਾ ਸਮਾਜ ਨੂੰ ਵੰਡਣ ਦੀ ਵਿਚਾਰਧਾਰਾ ਰੱਖਦੀ ਹੈ। ਇਸ ਦੇ ਲਈ ਉਹ ਨਫ਼ਰਤ ਵਾਲੀਆਂ ਟਿੱਪਣੀਆਂ ਫੈਲਾਉਂਦੀ ਹੈ। ਜਿਸ ਨਾਲ ਸਮਾਜ ‘ਚ ਤਣਾਅ ਪੈਦਾ ਹੁੰਦਾ ਹੈ ਤੇ ਕਾਨੂੰਨ ‘ਚ ਭਰੋਸਾ ਰੱਖਣ ਵਾਲੇ ਲੋਕਾਂ ਨੂੰ ਮੁਸ਼ਕਿਲ ਹੁੰਦੀ ਹੈ। ਜਵਾਬ ‘ਚ ਟਰੰਪ ਨੇ ਟਵੀਟ ਕਰਕੇ ਥੈਰੇਸਾ ਨੂੰ ਬਰਤਾਨੀਆ ‘ਚ ਵਧ ਰਹੇ ਇਸਲਾਮੀ ਅੱਤਵਾਦ ਨੂੰ ਖ਼ਤਮ ਕਰਨ ਵੱਲ ਧਿਆਨ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਆਪਣੇ ਚੋਣ ਪ੍ਰਚਾਰ ‘ਚ ਮੁਸਲਮਾਨਾਂ ਦਾ ਅਮਰੀਕਾ ‘ਚ ਦਾਖ਼ਲਾ ਰੋਕਣ ਦਾ ਭਰੋਸਾ ਦਿੱਤਾ ਸੀ। ਰਾਸ਼ਟਰਪਤੀ ਬਣਨ ਮਗਰੋਂ ਉਨ੍ਹਾਂ ਇਸ ਸਿਲਸਿਲੇ ‘ਚ ਆਦੇਸ਼ ਵੀ ਜਾਰੀ ਕੀਤਾ, ਪਰ ਅਦਾਲਤ ਨੇ ਉਸ ਦੇ ਲਾਗੂ ਹੋਣ ‘ਤੇ ਰੋਕ ਲਗਾ ਦਿੱਤੀ

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article