PUNJABMAILUSA.COM

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ
January 20
17:42 2018

ਵਾਸ਼ਿੰਗਟਨ, 20 ਜਨਵਰੀ (ਪੰਜਾਬ ਮੇਲ)-ਅਮਰੀਕਾ ਵਿਚ ਬਹੁਤ ਵੱਡਾ ਆਰਥਿਕ ਸੰਕਟ ਖੜ੍ਹਾ ਹੋ ਗਿਆ ਹੈ। ਇੱੱਥੇ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਬੰਦ (ਸ਼ਟਡਾਊਨ) ਦੀ ਨੌਬਤ ਆ ਗਈ ਹੈ। ਦਰਅਸਲ ਸਰਕਾਰੀ ਖਰਚਿਆਂ ਨੂੰ ਲੈ ਕੇ ਇਕ ਅਹਿਮ ਆਰਥਿਕ ਬਿੱਲ ‘ਤੇ ਸੰਸਦ ਮੈਂਬਰਾਂ ਦੀ ਮਨਜ਼ੂਰੀ ਨਹੀਂ ਮਿਲ ਸਕੀ, ਜਿਸ ਕਾਰਨ ਉਥੇ ਸਰਕਾਰ ਨੂੰ ‘ਸ਼ਟਡਾਊਨ’ ਕਰਨਾ ਪਿਆ। ਇਕ ਰਿਪੋਰਟ ਮੁਤਾਬਕ ਇਸ ਆਰਥਿਕ ਬਿੱਲ ਨੂੰ ਪਾਸ ਕਰਨ ਲਈ 60 ਵੋਟਾਂ ਦੀ ਜ਼ਰੂਰਤ ਸੀ। ਇਸ ਬਿੱਲ ਦੇ ਵਿਰੁੱਧ 48 ਵੋਟਾਂ ਪਈਆਂ, ਜਦਕਿ ਸਿਰਫ 50 ਡੈਮੋਕ੍ਰੇਟਾਂ ਨੇ ਬਿੱਲ ਦੇ ਪੱਖ ਵਿਚ ਵੋਟ ਕੀਤੀ। ਇਸ ਦੀ ਵਜ੍ਹਾ ਇਹ ਸੀ ਕਿ ਰਿਪਬਲੀਕਨ ਅਤੇ ਡੈਮੋਕ੍ਰੇਟ ਵਿਚਕਾਰ ਇਸ ਬਿੱਲ ਦੇ ਮੁੱਦੇ ‘ਤੇ ਆਮ ਰਾਏ ਕਾਇਮ ਨਹੀਂ ਹੋ ਸਕੀ। ਜਿਸ ਤੋਂ ਬਾਅਦ ਸ਼ਨੀਵਾਰ ਸਵੇਰੇ ਕਈ ਸਰਕਾਰੀ ਦਫਤਰ ਅਧਿਕਾਰਤ ਤੌਰ ‘ਤੇ ਬੰਦ ਰਹਿਣਗੇ ਪਰ ਇਸ ਦਾ ਜ਼ਿਆਦਾ ਅਸਰ ਸੋਮਵਾਰ ਨੂੰ ਦੇਖਣ ਨੂੰ ਮਿਲੇਗਾ, ਜਦੋਂ ਸੰਘੀ ਸਰਕਾਰ ਦੇ ਕਰਮਚਾਰੀ ਆਪਣੇ ਕੰਮਾਂ ‘ਤੇ ਨਹੀਂ ਜਾ ਸਕਣਗੇ ਅਤੇ ਉਨ੍ਹਾਂ ਨੂੰ ਬਿਨਾਂ ਤਨਖਾਹ ਦੇ ਘਰ ਵਿਚ ਹੀ ਰਹਿਣਾ ਪਏਗਾ।
ਦਰਅਸਲ ਇਮੀਗ੍ਰੇਸ਼ਨ ਦਾ ਮੁੱਦਾ ਅਮਰੀਕਾ ਵਿਚ ਕਾਫੀ ਸਮੇਂ ਤੋਂ ਛਾਇਆ ਹੋਇਆ ਹੈ। ਵਿਰੋਧੀ ਡੈਮੋਕ੍ਰੇਟਿਕ ਪਾਰਟੀ ਚਾਹੁੰਦੀ ਹੈ ਕਿ ਉਨ੍ਹਾਂ 7 ਲੱਖ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਬਚਾਇਆ ਜਾਵੇ, ਜੋ ਮੈਕਸੀਕੋ ਅਤੇ ਮੱਧ ਏਸ਼ੀਆ ਤੋਂ ਅਮਰੀਕਾ ਵਿਚ ਆਏ ਸਨ, ਇਨ੍ਹਾਂ ਸਾਰਿਆਂ ਨੂੰ ਓਬਾਮਾ ਦੇ ਕਾਰਜਕਾਲ ਵਿਚ ਅਸਥਾਈ ਕਾਨੂੰਨੀ ਦਰਜਾ ਮਿਲਿਆ ਸੀ ਪਰ ਰਿਪਬਲਿਕਨ ਪਾਰਟੀ ਅਤੇ ਟਰੰਪ ਇਸ ਤੋਂ ਅਸਿਹਮਤ ਹਨ। ਬਿੱਲ ਪਾਸ ਹੋਣ ਦੌਰਾਨ ਆਈਆਂ ਮੁਸ਼ਕਲਾਂ ਨੂੰ ਲੈ ਕੇ ਟਰੰਪ ਨੇ ਟਵੀਟ ਕਰ ਕੇ ਕਿਹਾ, ‘ਸੈਨੇਟ ਤੋਂ ਪਾਸ ਕਰਾਉਣ ਲਈ ਡੈਮੋਕ੍ਰੇਟ ਦੀ ਜ਼ਰੂਰਤ ਹੈ, ਪਰ ਉਹ ਗੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਕਮਜ਼ੋਰ ਸਰਹੱਦਾਂ ਚਾਹੁੰਦੇ ਹਨ।’
-ਕੀ ਹੁੰਦਾ ਹੈ ‘ਸ਼ਟਡਾਊਨ’
ਅਮਰੀਕਾ ਵਿਚ ਸ਼ਟਡਾਊਨ ਦੌਰਾਨ ਨੌਕਰੀਆਂ ਦੀ ਬਹੁਤ ਬੁਰੀ ਸਥਿਤੀ ਹੁੰਦੀ ਹੈ। ਸ਼ਟਡਾਊਨ ਦੀ ਘੋਸ਼ਣਾ ਤੋਂ ਬਾਅਦ ਸਕਿਓਰਿਟੀ ਸੈਕਟਰ ਨੂੰ ਛੱਡ ਕੇ ਬਾਕੀ ਥਾਵਾਂ ਦੇ ਗੈਰ-ਜ਼ਰੂਰੀ ਸੰਘੀ ਕਰਮਚਾਰੀਆਂ ਨੂੰ ਛੁੱਟੀ ‘ਤੇ ਭੇਜ ਦਿੱਤਾ ਜਾਂਦਾ ਹੈ। ਉਹ ਵੀ ਬਿਨਾਂ ਤਨਖਾਹ ਦੇ, ਜਿਸ ਨਾਲ ਕਰਮਚਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। 1990 ਤੋਂ ਬਾਅਦ ਹੁਣ ਤੱਕ ਤਕਰੀਬਨ 5 ਵਾਰ ਅਮਰੀਕਾ ਵਿਚ ਸ਼ਟਡਾਊਨ ਦੀ ਨੌਬਤ ਆ ਚੁੱਕੀ ਹੈ। 1990 ਵਿਚ ਜੋਰਜ ਐਚ-ਡਬਲਯੂ ਬੁਸ਼, 1995 ਵਿਚ ਬਿਲ ਕਲਿੰਟਨ, 2013 ਵਿਚ ਓਬਾਮਾ ਅਤੇ ਹੁਣ ਜਾ ਕੇ 20 ਜਨਵਰੀ ਨੂੰ ਟਰੰਪ ਦੇ ਕਾਰਜਕਾਲ ਵਿਚ ਸ਼ਟਡਾਊਨ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article