PUNJABMAILUSA.COM

ਟਰੰਪ ਦੇ ਵਿਵਾਦਮਈ ਆਦੇਸ਼ ਅਮਰੀਕੀ ਅਧਿਕਾਰੀਆਂ ਵੱਲੋਂ ਮੁਅੱਤਲ

ਟਰੰਪ ਦੇ ਵਿਵਾਦਮਈ ਆਦੇਸ਼ ਅਮਰੀਕੀ ਅਧਿਕਾਰੀਆਂ ਵੱਲੋਂ ਮੁਅੱਤਲ

ਟਰੰਪ ਦੇ ਵਿਵਾਦਮਈ ਆਦੇਸ਼ ਅਮਰੀਕੀ ਅਧਿਕਾਰੀਆਂ ਵੱਲੋਂ ਮੁਅੱਤਲ
February 08
10:49 2017

17
ਵਾਸ਼ਿੰਗਟਨ, 8 ਫਰਵਰੀ (ਪੰਜਾਬ ਮੇਲ)- ਮੁਸਲਿਮ ਬਹੁਗਿਣਤੀ ਵਾਲੇ 7 ਮੁਲਕਾਂ ਦੇ ਯਾਤਰੀਆਂ ਦੇ ਦਾਖ਼ਲੇ ‘ਤੇ ਪਾਬੰਦੀ ਵਾਲੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਮਈ ਆਦੇਸ਼ ਨੂੰ ਅਮਰੀਕੀ ਅਧਿਕਾਰੀਆਂ ਨੇ ਮੁਅੱਤਲ ਕਰ ਦਿੱਤਾ। ਇਹ ਮੁਅੱਤਲੀ ਇਕ ਅਮਰੀਕੀ ਅਦਾਲਤ ਦੇ ਫੈਸਲੇ ਮਗਰੋਂ ਲਾਈ ਗਈ। ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਤਰਜਮਾਨ ਨੇ ਦੱਸਿਆ ਕਿ ”ਅਸੀਂ ਵੀਜ਼ੇ ਰੱਦ ਕਰਨ ਬਾਰੇ ਹੁਕਮਾਂ ਨੂੰ ਆਰਜ਼ੀ ਤੌਰ ਉਤੇ ਬਦਲ ਦਿੱਤਾ ਹੈ।” ਇਸ ਅਧਿਕਾਰੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਵੀਜ਼ੇ ਉੱਤੇ ਹਾਲੇ ਤੱਕ ਲੀਕ ਨਹੀਂ ਵੱਜੀ ਸੀ, ਜੇ ਉਨ੍ਹਾਂ ਦਾ ਵੀਜ਼ਾ ਪ੍ਰਮਾਣਿਕ ਹੋਇਆ ਤਾਂ ਉਹ ਹੁਣ ਸਫ਼ਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਦੇ ਸੂਬਾਈ ਅਟਾਰਨੀ ਜਨਰਲ ਵੱਲੋਂ ਦਾਇਰ ਸ਼ਿਕਾਇਤ ਦੀ ਸਮੀਖਿਆ ਲਈ ਟਰੰਪ ਪ੍ਰਸ਼ਾਸਨ, ਹੋਮਲੈਂਡ ਸਕਿਉਰਿਟੀ ਵਿਭਾਗ ਅਤੇ ਹੋਰ ਕਾਨੂੰਨੀ ਟੀਮਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਮੁਸਲਿਮ ਬਹੁਗਿਣਤੀ ਵਾਲੇ ਸੱਤ ਮੁਲਕਾਂ ਦੇ ਲੋਕਾਂ ‘ਤੇ ਰੋਕ ਲਾਉਣ ਵਾਲੇ ਵਿਵਾਦਤ ਆਵਾਸ ਹੁਕਮਾਂ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਹਸਤਾਖ਼ਰ ਕੀਤੇ ਜਾਣ ਬਾਅਦ ਹੁਣ ਤੱਕ ਅਮਰੀਕਾ ਨੇ 60 ਹਜ਼ਾਰ ਵੀਜ਼ੇ ਰੱਦ ਕੀਤੇ ਹਨ। ਇਰਾਕ, ਇਰਾਨ, ਸੀਰੀਆ, ਸੁਡਾਨ, ਸੋਮਾਲੀਆ, ਲਿਬੀਆ ਤੇ ਯਮਨ ਦੇ ਨਾਗਰਿਕਾਂ ਦੇ ਅਮਰੀਕਾ ਵਿਚ ਦਾਖ਼ਲੇ ‘ਤੇ 90 ਦਿਨਾਂ ਲਈ ਰੋਕ ਲਾਉਣ ਵਾਲੇ ਇਨ੍ਹਾਂ ਹੁਕਮਾਂ ‘ਤੇ ਰਾਸ਼ਟਰਪਤੀ ਨੇ ਪਿਛਲੇ ਹਫ਼ਤੇ ਹਸਤਾਖ਼ਰ ਕੀਤੇ ਸਨ।
ਵਿਦੇਸ਼ ਵਿਭਾਗ ਦੇ ਕਾਊਂਸਲਰ ਮਾਮਲਿਆਂ ਬਾਰੇ ਬਿਊਰੋ ਦੇ ਤਰਜਮਾਨ ਵਿੱਲ ਕੌਕਸ ਨੇ ਦੱਸਿਆ, ‘ਕਾਰਜਕਾਰੀ ਹੁਕਮ ਦੀ ਪਾਲਣਾ ਲਈ 60 ਹਜ਼ਾਰ ਤੋਂ ਵੀ ਘੱਟ ਵਿਅਕਤੀਆਂ ਦੇ ਵੀਜ਼ੇ ਅਸਥਾਈ ਤੌਰ ‘ਤੇ ਰੱਦ ਕੀਤੇ ਗਏ ਹਨ। ਅਸੀਂ ਮੰਨਦੇ ਹਾਂ ਕਿ ਇਨ੍ਹਾਂ ਹੁਕਮਾਂ ਤਹਿਤ ਸਾਡੀ ਸਮੀਖਿਆ ਕਾਰਨ ਵਿਅਕਤੀਆਂ ਨੂੰ ਪ੍ਰੇਸ਼ਾਨੀ ਹੋਈ ਹੈ। ਅਸੀਂ 2015 ਵਿੱਤੀ ਵਰ੍ਹੇ ਵਿਚ ਇਕ ਕਰੋੜ ਦਸ ਲੱਖ ਤੋਂ ਵੱਧ ਆਵਾਸੀ ਤੇ ਗੈਰ-ਆਵਾਸੀ ਵੀਜ਼ੇ ਜਾਰੀ ਕੀਤੇ ਸਨ। ਜਦੋਂ ਵੀਜ਼ੇ ਜਾਰੀ ਕੀਤੇ ਜਾਂਦੇ ਹਨ ਤਾਂ ਹਮੇਸ਼ਾ ਵਾਂਗ ਕੌਮੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੁੰਦੀ ਹੈ।’ ਟਰੰਪ ਦੇ ਆਵਾਸ ਬਾਰੇ ਹੁਕਮਾਂ ‘ਤੇ ਇਕ ਅਮਰੀਕੀ ਜੱਜ ਨੇ ਆਰਜ਼ੀ ਤੌਰ ‘ਤੇ ਕੌਮੀ ਪੱਧਰ ‘ਤੇ ਰੋਕ ਲਗਾ ਦਿੱਤੀ ਹੈ। ਸਿਆਟਲ ‘ਚ ਅਮਰੀਕੀ ਜ਼ਿਲ੍ਹਾ ਜੱਜ ਜੇਮਜ਼ ਰੌਬਰਟ ਨੇ ਆਰਜ਼ੀ ਤੌਰ ‘ਤੇ ਰਾਸ਼ਟਰਪਤੀ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ, ਜੋ ਦੇਸ਼ ਭਰ ਵਿਚ ਜਾਇਜ਼ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article