ਟਰੰਪ ਦੇ ਸੱਦੇ ‘ਤੇ ਅਮਰੀਕਾ ਜਾਣਗੇ ਮੋਦੀ

June 12
14:45
2017
ਨਵੀਂ ਦਿੱਲੀ, 12 ਜੂਨ (ਪੰਜਾਬ ਮੇਲ)– ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਜੂਨ ਨੂੰ 2 ਦਿਨ ਦੀ ਅਮਰੀਕਾ ਯਾਤਰਾ ‘ਤੇ ਜਾਣਗੇ। ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਅਮਰੀਕੀ ਯਾਤਰਾ ਹੈ। ਇਸ ਤੋਂ ਪਹਿਲਾਂ ਮੋਦੀ ਪਿਛਲੇ ਸਾਲ ਜੂਨ ਮਹੀਨੇ ‘ਚ ਹੀ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸੱਦੇ ‘ਤੇ ਅਮਰੀਕਾ ਗਏ ਸਨ। ਮੋਦੀ 26 ਜੂਨ ਨੂੰ ਟਰੰਪ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੋਵੇਂ ਨੇਤਾ ਭਾਰਤ ਅਤੇ ਅਮਰੀਕਾ ਵਿਚਾਲੇ ਆਪਸੀ ਸਾਂਝੇਦਾਰੀ, ਵੱਖ-ਵੱਖ ਮੁੱਦਿਆਂ ਅਤੇ ਦੋ-ਪੱਖੀ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕਰਨਗੇ। ਪ੍ਰਧਾਨ ਮੰਤਰੀ ਦੀ ਇਸ ਯਾਤਰਾ ਨੂੰ ਦੋਹਾਂ ਦੇਸ਼ਾਂ ਵਿਚਾਲੇ ਦੋ-ਪੱਖੀ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।