PUNJABMAILUSA.COM

ਟਰੰਪ ਨੂੰ ਸਰਹੱਦ ‘ਤੇ ਕੰਧ ਉਸਾਰੀ ਲਈ ਨਹੀਂ ਮਿਲਿਆ ਡੈਮੋਕਰੈਟਾਂ ਦਾ ਸਾਥ

 Breaking News

ਟਰੰਪ ਨੂੰ ਸਰਹੱਦ ‘ਤੇ ਕੰਧ ਉਸਾਰੀ ਲਈ ਨਹੀਂ ਮਿਲਿਆ ਡੈਮੋਕਰੈਟਾਂ ਦਾ ਸਾਥ

ਟਰੰਪ ਨੂੰ ਸਰਹੱਦ ‘ਤੇ ਕੰਧ ਉਸਾਰੀ ਲਈ ਨਹੀਂ ਮਿਲਿਆ ਡੈਮੋਕਰੈਟਾਂ ਦਾ ਸਾਥ
January 09
10:29 2019

ਅਰਥਚਾਰੇ ਦਾ ਹੋ ਰਿਹਾ ਹੈ ਨੁਕਸਾਨ
ਸਰਹੱਦ ‘ਤੇ ਕੰਕਰੀਟ ਕੰਧ ਦੀ ਜਗ੍ਹਾ ਸਟੀਲ ਬੈਰੀਅਰ ਵੀ ਲਾਇਆ ਜਾ ਸਕਦਾ ਹੈ
ਵਾਸ਼ਿੰਗਟਨ, 9 ਜਨਵਰੀ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਧਮਕੀ ਦਿੱਤੀ ਹੈ ਕਿ ਜੇਕਰ ਕਾਂਗਰਸ ਨੇ ਮੈਕਸਿਕੋ ਸਰਹੱਦ ‘ਤੇ ਕੰਧ ਦੀ ਉਸਾਰੀ ਲਈ 5.6 ਅਰਬ ਡਾਲਰ ਦੇ ਫੰਡ ਦੇਣ ਤੋਂ ਮਨ੍ਹਾਂ ਕੀਤਾ, ਤਾਂ ਉਹ ਅਮਰੀਕਾ ‘ਚ ਸਰਕਾਰ ਦਾ ਕੰਮਕਾਰ ਮਹੀਨਿਆਂ ਜਾਂ ਸਾਲਾਂ ਲਈ ਠੱਪ ਕਰ ਦੇਣਗੇ ਤੇ ਦੇਸ਼ ਵਿਚ ਕੌਮੀ ਐਮਰਜੈਂਸੀ ਦਾ ਐਲਾਨ ਕਰ ਦੇਣਗੇ।
ਪਿਛਲੇ ਤਕਰੀਬਨ ਦੋ ਹਫ਼ਤਿਆਂ ਤੋਂ ਠੱਪ ਪਏ ਸਰਕਾਰੀ ਕੰਮਕਾਰ ਦਰਮਿਆਨ ਡੈਮੋਕਰੈਟ ਆਗੂਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਟਰੰਪ ਨੇ ਕਿਹਾ ਕਿ ਉਹ ਕਾਂਗਰਸ ਦੀ ਮਨਜ਼ੂਰੀ ਤੋਂ ਬਿਨਾਂ ਕੰਧ ਉਸਾਰਨ ਲਈ ਕੌਮੀ ਐਮਰਜੈਂਸੀ ਦਾ ਐਲਾਨ ਕਰ ਸਕਦੇ ਹਨ। ਡੈਮੋਕਰੈਟਾਂ ਵੱਲੋਂ ਮੀਡੀਆ ਨੂੰ ਟਰੰਪ ਦੀ ਧਮਕੀ ਬਾਰੇ ਦੱਸੇ ਜਾਣ ਮਗਰੋਂ ਟਰੰਪ ਨੇ ਵ੍ਹਾਈਟ ਹਾਊਸ ਦੇ ਰੋਜ਼ ਗਾਰਡਨ ‘ਚ ਪੱਤਰਕਾਰਾਂ ਨੂੰ ਦੱਸਿਆ, ‘ਮੈਂ ਬਿਲਕੁਲ ਇਹੀ ਕਿਹਾ ਹੈ।’ ਸੈਨੇਟ ਮੈਂਬਰ ਚੱਕ ਸ਼ੂਮਰ ਨੇ ਕਿਹਾ, ‘ਅਸੀਂ ਰਾਸ਼ਟਰਪਤੀ ਨੂੰ ਕਿਹਾ ਕਿ ਸਰਕਾਰ ਦਾ ਕੰਮਕਾਰ ਖੋਲ੍ਹਣ ਦੀ ਲੋੜ ਹੈ। ਉਨ੍ਹਾਂ ਵਿਰੋਧ ਕੀਤਾ ਤੇ ਕਿਹਾ ਕਿ ਉਹ ਸਰਕਾਰ ਦਾ ਕੰਮ ਲੰਮੇ ਸਮੇਂ ਲਈ ਠੱਪ ਰੱਖ ਸਕਦੇ ਹਨ। ਮਹੀਨਿਆਂ ਜਾਂ ਸਾਲਾਂ ਲਈ।’
ਬਹੁਮਤ ਹਾਸਲ ਡੈਮੋਕਰੈਟਾਂ ਨੇ ਸਰਕਾਰ ਦਾ ਕੰਮਕਾਰ ਮੁੜ ਖੋਲ੍ਹਣ ਲਈ ਤਾਂ ਹਾਮੀ ਭਰੀ ਪਰ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਸਰਹੱਦੀ ਕੰਧ ਉਸਾਰਨ ਦੀ ਯੋਜਨਾ ਨੂੰ ਫੰਡ ਮੁਹੱਈਆ ਕਰਨ ਤੋਂ ਇਨਕਾਰ ਕਰ ਦਿੱਤਾ।
ਰਾਸ਼ਟਰਪਤੀ ਟਰੰਪ ਵ੍ਹਾਈਟ ਹਾਊਸ ‘ਚ ਆਏ ਤੇ ਉਨ੍ਹਾਂ ਸਰਹੱਦੀ ਕੰਮ ਉਸਾਰਨ ਦੀ ਯੋਜਨਾ ਲਈ ਸਹਿਮਤੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਹਾਊਸ ਦੀ ਸਪੀਕਰ ਨੈਨੇਸੀ ਪੈਲੋਸੀ ਨੇ ਟਰੰਪ ਤੇ ਸੈਨੇਟ ਰਿਪਲਿਕਨ ਨੂੰ ਆਪਣਾ ਜਵਾਬ ਦੇਣ ਲਈ ਕਿਹਾ, ਪਰ ਟਰੰਪ ਦੀ ਯੋਜਨਾ ਨੂੰ ਫੰਡ ਮੁਹੱਈਆ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਨੈਨਸੀ ਪੈਲੋਸੀ ਨੂੰ ਬੀਤੇ
ਦਿਨ ਹੀ ਹਾਊਸ ਦੀ ਸਪੀਕਰ ਚੁਣਿਆ ਗਿਆ ਹੈ। ਪੈਲੋਸੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਕੋਈ ਕੰਧ ਨਹੀਂ ਬਣਾ ਰਹੇ। ਇਸ ਤੋਂ ਪਹਿਲਾਂ ਟਰੰਪ ਨੇ ਵ੍ਹਾਈਟ ਹਾਊਸ ‘ਚ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਨਾਂ ਕੰਧ ਦੇ ਉਨ੍ਹਾਂ ਦੇ ਦੇਸ਼ ਸੁਰੱਖਿਅਤ ਨਹੀਂ ਹੈ। ਇਸੇ ਦੌਰਾਨ ਹਾਊਸ ਦੀ ਨਵੀਂ ਸਪੀਕਰ ਨੈਨਸੀ ਪੈਲੋਸੀ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ 29 ਜਨਵਰੀ ਨੂੰ ਹੋ ਰਹੇ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ‘ਚ ਆਪਣਾ ਦੂਜਾ ਸਾਲਾਨਾ ਭਾਸ਼ਣ ਦੇਣ ਦਾ ਸੱਦਾ ਦਿੱਤਾ ਹੈ। ਉਧਰ ਅਮਰੀਕੀ ਰਾਸ਼ਟਰਪਤੀ ਨੇ ਮੰਨਿਆ ਹੈ ਕਿ ‘ਸ਼ੱਟਡਾਊਨ’ ਬਾਰੇ ਉਪ ਰਾਸ਼ਟਰਪਤੀ ਵੱਲੋਂ ਡੈਮੋਕਰੈਟਾਂ ਨਾਲ ਕੀਤੀ ਜਾ ਰਹੀ ਗੱਲਬਾਤ ਕਿਸੇ ਸਿਰੇ ਨਹੀਂ ਲੱਗ ਸਕੀ ਹੈ। ਉਨ੍ਹਾਂ ਕਿਹਾ ਕਿ ਡੈਮੋਕਰੈਟ ਟਰੰਪ ਤੇ ਰਿਪਬਲਿਕਨਾਂ ਉੱਤੇ ਦਬਾਅ ਵਧਾਉਣ ਦੇ ਰੌਂਅ ਵਿਚ ਹਨ। ਹਾਲਾਂਕਿ ਸਟਾਫ਼ ਮੀਟਿੰਗ ਲਈ ਕੈਂਪ ਡੇਵਿਡ ਰਵਾਨਾ ਹੋਣ ਤੋਂ ਪਹਿਲਾਂ ਟਰੰਪ ਨੇ ਅਮਰੀਕਾ-ਮੈਕਸਿਕੋ ਸਰਹੱਦ ‘ਤੇ ਸੁਰੱਖਿਆ ਕੰਧ ਉਸਾਰਨ ਸਬੰਧੀ ਅਪਣਾਏ ਰਵੱਈਏ ‘ਚ ਕਿਸੇ ਢਿੱਲ ਦਾ ਸੰਕੇਤ ਨਹੀਂ ਦਿੱਤਾ। ਟਰੰਪ ਨੇ ਹੁਣ ਕਿਹਾ ਹੈ ਕਿ ਸਰਹੱਦ ‘ਤੇ ਕੰਕਰੀਟ ਕੰਧ ਦੀ ਜਗ੍ਹਾ ਸਟੀਲ ਬੈਰੀਅਰ ਵੀ ਲਾਇਆ ਜਾ ਸਕਦਾ ਹੈ। ਇਸ ਨੂੰ ਡੈਮੋਕਰੈਟ ਮੈਂਬਰਾਂ ਨੂੰ ਮਨਾਉਣ ਦੀ ਕਵਾਇਦ ਵਜੋਂ ਵੀ ਲਿਆ ਜਾ ਰਿਹਾ ਹੈ ਕਿਉਂਕਿ ਉਹ ਸਰਹੱਦੀ ਸੁਰੱਖਿਆ ‘ਤੇ ਪੰਜ ਬਿਲੀਅਨ ਡਾਲਰ ਦੀ ਬਜਾਏ ਸਿਰਫ਼ 1.3 ਬਿਲੀਅਨ ਡਾਲਰ ਹੀ ਖਰਚਣ ਦੇ ਚਾਹਵਾਨ ਹਨ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਕੇਵਲ ਉਹ ਹੀ ਡੈਮੋਕਰੈਟਾਂ ਨਾਲ ਨਜਿੱਠ ਸਕਦੇ ਹਨ ਤੇ ਜੇ ਉਹ ਚਾਹੁਣ ਤਾਂ 20 ਮਿੰਟਾਂ ਵਿਚ ਸਮਝੌਤਾ ਹੋ ਸਕਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇ ਡੈਮੋਕਰੈਟ ਮੌਜੂਦਾ ਰਵੱਈਆ ਕਾਇਮ ਰੱਖਦੇ ਹਨ, ਤਾਂ ‘ਸ਼ੱਟਡਾਊਨ’ ਲੰਮਾਂ ਸਮਾਂ ਚੱਲ ਸਕਦਾ ਹੈ। ਅਮਰੀਕੀ ਸੰਸਦ ਦੀ ਸਪੀਕਰ ਨੈਨਸੀ ਪੈਲੋਸੀ ਨੇ ਕਿਹਾ ਹੈ ਕਿ ਉਹ ਨਿੱਜੀ ਬਿੱਲ ਪਾਸ ਕਰਨੇ ਸ਼ੁਰੂ ਕਰਨ ਦੀ ਚਾਹਵਾਨ ਹੈ, ਤਾਂ ਕਿ ਘੱਟੋ-ਘੱਟ ਲੋਕਾਂ ਨੂੰ ਟੈਕਸ ਰਿਫੰਡ ਤਾਂ ਮਿਲ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article