PUNJABMAILUSA.COM

ਟਰੰਪ ਨੇ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕੀ, ਤਾਜਪੋਸ਼ੀ ਖ਼ਿਲਾਫ਼ ਹਜ਼ਾਰਾਂ ਲੋਕਾਂ ਨੇ ਕੀਤੇ ਰੋਸ ਮੁਜ਼ਾਹਰੇ

January 20
21:25 2017

tt
ਵਾਸ਼ਿੰਗਟਨ, 20 ਜਨਵਰੀ (ਪੰਜਾਬ ਮੇਲ)- ਅਰਬਪਤੀ ਕਾਰੋਬਾਰੀ ਸ੍ਰੀ ਡੌਨਲਡ ਟਰੰਪ ਨੇ ਅੱਜ ਇਥੇ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ। ਉਹ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਵਜੋਂ ਅਹੁਦੇ ਲਈ ਚੁਣੇ ਗਏ ਹਨ। ਉਨ੍ਹਾਂ ਦੇ ਹਲਫ਼ਦਾਰੀ ਸਮਾਗਮ ਸਬੰਧੀ ਜਸ਼ਨ ਬੀਤੇ ਦਿਨ ਤੋਂ ਹੀ ਜਾਰੀ ਸਨ, ਜਦੋਂਕਿ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਚੁਣੇ ਜਾਣ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਮੁਜ਼ਾਹਰੇ ਵੀ ਕੀਤੇ। ਇਸ ਦੌਰਾਨ ਘੱਟੋ-ਘੱਟ ਚਾਰ ਮੁਜ਼ਾਹਰੇ ਹਿੰਸਕ ਰੂਪ ਧਾਰ ਗਏ, ਜਿਸ ਦੌਰਾਨ ਮੁਜ਼ਾਹਰਕਾਰੀਆਂ ਨੇ ਸਟੋਰਾਂ ਤੇ ਕਾਰਾਂ ਦੇ ਸ਼ੀਸ਼ੀ ਭੰਨ ਦਿੱਤੇ ਤੇ ਪੁਲੀਸ ਨਾਲ ਵੀ ਝੜਪਾਂ ਕੀਤੀਆਂ।
ਇਸ ਤੋਂ ਪਹਿਲਾਂ ਸ੍ਰੀ ਟਰੰਪ ਇਕ ਕਾਫ਼ਲੇ ਦੇ ਰੂਪ ਵਿੱਚ ਸਹੁੰ-ਚੁੱਕ ਸਮਾਗਮ ’ਚ ਪੁੱਜੇ। ਉਨ੍ਹਾਂ ਆਪਣੇ ਸਹੁੰ-ਚੁੱਕ ਕਾਫ਼ਲੇ ਦੀ ਸ਼ੁਰੂਆਤ ਇਥੇ ਚਰਚ ਵਿੱਚ ਹਾਜ਼ਰੀ ਭਰ ਕੇ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਪ੍ਰਥਮ ਮਹਿਲਾ ਮਿਲਾਨਿਆ ਟਰੰਪ, ਧੀ ਇਵਾਂਕਾ ਤੇ ਜਵਾਈ ਜੇਰਡ ਕੁਸ਼ਨਰ ਤੇ ਪੁੱਤਰਾਂ ਨੇ ਵੀ ਚਰਚ ਵਿੱਚ ਅਕੀਦਤ ਪੇਸ਼ ਕੀਤੀ। ਇਸ ਪਿੱਛੋਂ ਉਨ੍ਹਾਂ ਦਾ ਕਾਫ਼ਲਾ ਵਾਈਟ ਹਾਊਸ ਪੁੱਜਾ ਜਿਥੇ ਅਹੁਦਾ ਛੱਡ ਰਹੇ ਰਾਸ਼ਟਪਰਤੀ ਬਰਾਕ ਓਬਾਮਾ ਤੇ ਉਨ੍ਹਾਂ ਦੇ ਪਰਿਵਾਰ ਨੇ ਨਵੇਂ ਰਾਸ਼ਟਰਪਤੀ ਤੇ ਉਨ੍ਹਾਂ ਦੇ ਪਰਿਵਾਰ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਵੀਂ ਫਸਟ ਲੇਡੀ ਮਿਲੇਨੀਆ ਟਰੰਪ ਨੇ ਰੁਖ਼ਸਤ ਹੋ ਰਹੀ ਫਸਟ ਲੇਡੀ ਮਿਸ਼ੇਲ ਓਬਾਮਾ ਨੂੰ ਇਕ ਟਿਫੈਨੀ ਗਿਫ਼ਟ ਭੇਟ ਕੀਤਾ। ਸਹੁੰ-ਚੁੱਕ ਸਮਾਗਮ ਵਿੱਚ ਉਨ੍ਹਾਂ ਤੋਂ ਚੋਣਾਂ ਵਿੱਚ ਮਾਤ ਖਾਣ ਵਾਲੀ ਬੀਬੀ ਹਿਲੇਰੀ ਕਲਿੰਟਨ ਨੇ ਵੀ ਆਪਣੇ ਪਤੀ ਤੇ ਸਾਬਕਾ ਰਾਸ਼ਰਪਤੀ ਬਿਲ ਕਲਿੰਟਨ ਨਾਲ ਸ਼ਿਰਕਤ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article