PUNJABMAILUSA.COM

ਟਰੰਪ ਨੇ ਫੋਨ ‘ਤੇ ਕੀਤੀ ਮੋਦੀ ਨਾਲ ਗੱਲਬਾਤ

ਟਰੰਪ ਨੇ ਫੋਨ ‘ਤੇ ਕੀਤੀ ਮੋਦੀ ਨਾਲ ਗੱਲਬਾਤ

ਟਰੰਪ ਨੇ ਫੋਨ ‘ਤੇ ਕੀਤੀ ਮੋਦੀ ਨਾਲ ਗੱਲਬਾਤ
January 25
10:26 2017

14
ਵਾਸ਼ਿੰਗਟਨ, 25 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਦੇਰ ਰਾਤ ਪੀ.ਐੱਮ. ਮੋਦੀ ਨਾਲ ਫੋਨ ‘ਤੇ ਗੱਲ ਕੀਤੀ। ਡੋਨਾਲਡ ਟਰੰਪ ਨੇ 4 ਦਿਨ ਪਹਿਲਾਂ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਦੇ ਰੂਪ ‘ਚ ਸਹੁੰ ਚੁੱਕੀ ਹੈ। ਵ੍ਹਾਈਟ ਹਾਊਸ ਦੇ ਪ੍ਰੈੱਸ ਸੈਕਟਰੀ ਸੀਨ ਸਪਾਈਸਰ ਨੇ ਟਰੰਪ ਅਤੇ ਮੋਦੀ ਵਿਚਾਲੇ ਹੋਈ ਗੱਲਬਾਤ ਦੀ ਜਾਣਕਾਰੀ ਦਿੱਤੀ। ਪੀ.ਐੱਮ. ਮੋਦੀ ਦੁਨੀਆਂ ਭਰ ਦੇ ਦੇਸ਼ਾਂ ਦੇ ਅਜਿਹੇ ਪੰਜਵੇਂ ਨੇਤਾ ਹਨ, ਜਿਨ੍ਹਾਂ ਨਾਲ ਸਹੁੰ ਚੁੱਕਣ ਤੋਂ ਬਾਅਦ ਡੋਨਾਲਡ ਟਰੰਪ ਨੇ ਗੱਲ ਕੀਤੀ। ਡੋਨਾਲਡ ਟਰੰਪ ਦਾ ਸਹੁੰ ਚੁੱਕ ਸਮਾਗਮ 20 ਜਨਵਰੀ ਨੂੰ ਸੀ। 21 ਜਨਵਰੀ ਨੂੰ ਟਰੰਪ ਨੇ ਕੈਨੇਡਾ ਦੇ ਪੀ.ਐੱਮ. ਜਸਟਿਨ ਟਰੂਡੋ ਅਤੇ ਮੈਕਸੀਕੋ ਦੇ ਰਾਸ਼ਟਰਪਤੀ ਐਨਰਿਕ ਪੇਨਾ ਨੀਤੋ ਨਾਲ ਗੱਲ ਕੀਤੀ ਸੀ। ਉਨ੍ਹਾਂ ਐਤਵਾਰ ਨੂੰ ਇਸਰਾਇਲੀ ਪ੍ਰਧਾਨ-ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ ਸੀ ਅਤੇ ਸੋਮਵਾਰ ਨੂੰ ਉਨ੍ਹਾਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ-ਅਲ-ਸੀਸੀ ਨਾਲ ਵੀ ਫੋਨ ‘ਤੇ ਗੱਲ ਕੀਤੀ। ਟਰੰਪ ਦੀ ਇਹ ਕਾਲ ਭਾਰਤ ਅਤੇ ਅਮਰੀਕਾ ਦੇ ਸੰਬੰਧਾਂ ‘ਚ ਦ੍ਰਿੜ੍ਹਤਾ ਦੇ ਤੌਰ ‘ਤੇ ਵੇਖੀ ਜਾ ਰਹੀ ਹੈ। ਟਰੰਪ ਨੇ ਇਸ ਕਾਲ ਲਈ ਨਵੀਂ ਦਿੱਲੀ ਨੂੰ ਮਾਸਕੋ, ਪੇਈਚਿੰਗ, ਟੋਕੀਓ ਜਾ ਕਿਸੇ ਹੋਰ ਯੂਰਪੀ ਦੇਸ਼ ਦੀ ਰਾਜਧਾਨੀ ਤੋਂ ਪਹਿਲ ਦਿੱਤੀ ਹੈ। ਟਰੰਪ ਨੇ ਅੱਠ ਨਵੰਬਰ ਨੂੰ ਹੋਈਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਆਪਣੀ ਇਤਿਹਾਸਕ ਜਿੱਤ ਨਾਲ ਦੁਨੀਆਂ ਨੂੰ ਹੈਰਤ ‘ਚ ਪਾ ਦਿੱਤਾ ਸੀ। ਟਰੰਪ ਦੀ ਜਿੱਤ ਤੋਂ ਬਾਅਦ ਉਨ੍ਹਾਂ ਸਭ ਤੋਂ ਪਹਿਲਾਂ ਵਧਾਈ ਦੇਣ ਵਾਲੇ ਦੁਨੀਆਂ ਦੇ ਪੰਜ ਨੇਤਾਵਾਂ ‘ਚ ਮੋਦੀ ਵੀ ਸ਼ਾਮਿਲ ਸਨ। ਚੋਣ ਅਭਿਆਨ ਦੌਰਾਨ ਟਰੰਪ ਨੇ ਸੱਤਾ ‘ਚ ਆਉਣ ਤੋਂ ਬਾਅਦ ਇਸਰਾਇਲ ਸਮੇਤ ਜਿਨ੍ਹਾਂ ਦੇਸ਼ਾਂ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਦੀ ਗੱਲ ਕੀਤੀ ਸੀ, ਉਨ੍ਹਾਂ ਦੇਸ਼ਾਂ ‘ਚ ਭਾਰਤ ਦਾ ਨਾਂ ਵੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article