PUNJABMAILUSA.COM

ਟਰੰਪ ਨੇ ਭਾਰਤ ਤੇ ਚੀਨ ‘ਤੇ ਅਮਰੀਕਾ ਤੋਂ ਰੁਜ਼ਗਾਰ ਖੋਹਣ ਦਾ ਲਾਇਆ ਦੋਸ਼

ਟਰੰਪ ਨੇ ਭਾਰਤ ਤੇ ਚੀਨ ‘ਤੇ ਅਮਰੀਕਾ ਤੋਂ ਰੁਜ਼ਗਾਰ ਖੋਹਣ ਦਾ ਲਾਇਆ ਦੋਸ਼

ਟਰੰਪ ਨੇ ਭਾਰਤ ਤੇ ਚੀਨ ‘ਤੇ ਅਮਰੀਕਾ ਤੋਂ ਰੁਜ਼ਗਾਰ ਖੋਹਣ ਦਾ ਲਾਇਆ ਦੋਸ਼
February 24
10:22 2016

17
ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਉਮੀਦਵਾਰੀ ਦੇ ਰਿਪਬਲੀਕਨ ਦਾਅਵੇਦਾਰ ਡੋਨਾਲਡ ਟਰੰਪ ਆਪਣੇ ਬਿਆਨਾਂ ਨਾਲ ਵਿਵਾਦਾਂ ਵਿਚ ਰਹਿੰਦੇ ਹਨ। ਇਸ ਵਾਰ ਉਨ੍ਹਾਂ ਭਾਰਤ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਚੀਨ ਤੇ ਭਾਰਤ ਵਰਗੇ ਦੇਸ਼ ਅਮਰੀਕਾ ਤੋਂ ਰੁਜ਼ਗਾਰ ਦੂਰ ਲਿਜਾ ਰਹੇ ਹਨ। ਉਨ੍ਹਾਂ ਨੇ ਅਮਰੀਕਾ ਲਈ ਇਹ ਰੁਜ਼ਗਾਰ ਵਾਪਸ ਲਿਆਉਣ ਦਾ ਵਾਅਦਾ ਕੀਤਾ ਹੈ।
ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵੱਡੀ ਗਿਣਤੀ ‘ਚ ਅਫਰੀਕੀ ਮੂਲ ਦੇ ਅਮਰੀਕਨਾਂ ਦਾ ਸਮਰਥਨ ਮਿਲੇਗਾ। ਟਰੰਪ ਨੇ ਇਹ ਭਵਿੱਖਬਾਣੀ ਕੀਤੀ ਕਿ ਰਾਸ਼ਟਰਪਤੀ ਅਹੁਦੇ ਦਾ ਮੁਕਾਬਲਾ ਉਨ੍ਹਾਂ ਅਤੇ ਹਿਲੇਰੀ ਕਲਿੰਟਨ ਦੇ ਵਿਚਾਲੇ ਹੋਵੇਗਾ ਤੇ ਉਹ ਅਮਰੀਕਾ ਦੇ ਇਤਿਹਾਸ ‘ਚ ਸਭ ਤੋਂ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ।
ਇੱਕ ਏਜੰਸੀ ਨਾਲ ਗੱਲਬਾਤ ਦੌਰਾਨ ਅਰਬਪਤੀ ਕਾਰੋਬਾਰੀ ਟਰੰਪ ਨੇ ਕਿਹਾ, ਮੈਂ ਚੀਨ, ਮੈਕਸੀਕੋ, ਜਾਪਾਨ, ਵੀਅਤਨਾਮ ਤੇ ਭਾਰਤ ਤੋਂ ਰੁਜ਼ਗਾਰ ਵਾਪਸ ਲਿਆਵਾਂਗਾ, ਇਹ ਸਾਰੇ ਸਾਡੇ ਤੋਂ ਰੁਜ਼ਗਾਰ ਖੋਹ ਕੇ ਲਿਜਾ ਰਹੇ ਹਨ ਅਤੇ ਮੈਂ ਇਹ ਨੌਕਰੀਆਂ ਵਾਪਸ ਲਿਆਉਣ ਜਾ ਰਿਹਾ ਹਾਂ।
69 ਸਾਲਾ ਟਰੰਪ ਨੇ ਕਿਹਾ, ਮੈਂ ਅਫਰੀਕੀ ਮੂਲ ਦੇ ਅਮਰੀਕਨਾਂ ਨੂੰ ਬਿਹਤਰ ਮੌਕੇ ਦੇਣ ਜਾ ਰਿਹਾ ਹਾਂ। ਸਭ ਤੋਂ ਸ੍ਰੇਸ਼ਠ ਅਫਰੀਕੀ-ਅਮਰੀਕੀ ਗੋਰਿਆਂ ਦੇ ਮੁਕਾਬਲੇ ਮਾੜੀ ਸਥਿਤੀ ਵਿਚ ਹਨ, ਇਹ ਬਹੁਤ ਮੰਦਭਾਗੀ ਮਾੜੀ ਸਥਿਤੀ ਹੈ। ਚੀਨ, ਮੈਕਸੀਕੋ ਅਤੇ ਜਾਪਾਨ ਵਰਗੇ ਦੇਸ਼ਾਂ ਦੀ ਖੁੱਲ੍ਹ ਕੇ ਆਲੋਚਨਾ ਕਰਨ ਵਾਲੀ ਸ਼ਖਸੀਅਤ ਦੇ ਰੂਪ ਵਿਚ ਟਰੰਪ ਦੀ ਪਛਾਣ ਹੈ। ਪਿਛਲੇ ਮਹੀਨੇ ਉਨ੍ਹਾਂ ਨੇ ਭਾਰਤ ਦੀ ਸ਼ਲਾਘਾ ਕਰਦਿਆਂ ਇਹ ਵੀ ਕਿਹਾ ਕਿ ਭਾਰਤ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ, ਪਰ ਕੋਈ ਇਸ ਦੀ ਗੱਲ ਨਹੀਂ ਕਰ ਰਿਹਾ।
ਇਸ ਦੌਰਾਨ ਇਲਹਾਮੀ ਇਬਰਾਹੀਮ ਵੀ ਡੋਨਾਲਡ ਟਰੰਪ ਦੇ ਪੱਖ ‘ਚ ਆ ਗਏ ਹਨ। ਉਹ ਭਾਵੇਂ ਮੁਸਲਮਾਨ ਹਨ, ਪਰ ਡੋਨਾਲਡ ਟਰੰਪ ਨੂੰ ਪਸੰਦ ਕਰਦੇ ਹਨ। ਮਿਸਰ ਵਿਚ ਜਨਮੇ ਕਾਰੋਬਾਰੀ ਇਲਹਾਮੀ 1981 ‘ਚ ਅਮਰੀਕਾ ਆਏ ਸਨ। ਦੋ ਦਹਾਕੇ ਬਾਅਦ ਉਨ੍ਹਾਂ ਨੂੰ ਅਮਰੀਕੀ ਨਾਗਰਿਕਤਾ ਮਿਲ ਗਈ। ਇੱਕ ਇੰਟਰਵਿਊ ਵਿਚ ਇਲਹਾਮੀ ਨੇ ਟਰੰਪ ਦੇ ਉਸ ਪੱਖ ਦਾ ਸਮਰਥਨ ਕੀਤਾ, ਜਿਸ ਵਿਚ ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਮੁਸਲਮਾਨਾਂ ਨੂੰ ਅਮਰੀਕਾ ਵਿਚ ਉਦੋਂ ਤੱਕ ਨਾ ਵੜਨ ਦਿੱਤਾ ਜਾਵੇ, ਜਦੋਂ ਤੱਕ ਯਕੀਨ ਨਹੀਂ ਹੋ ਜਾਂਦਾ ਕਿ ਉਹ ਸਾਡੇ ਲਈ ਖਤਰਾ ਨਹੀਂ ਹਨ। ਇਬਰਾਹੀਮ ਨੇ ਸਾਊਥ ਕੈਰੋਲੀਨਾ ਵਿਚ ਟਰੰਪ ਨੂੰ ਮਿਲ ਕੇ ਕਿਹਾ, ਮੈਂ ਮੁਸਲਿਮ ਹਾਂ ਤੇ ਤੁਹਾਨੂੰ ਪਿਆਰ ਕਰਦਾ ਹਾਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article