PUNJABMAILUSA.COM

ਟਰੰਪ ਨੇ ਮਾਈਕ ਪੈਨਸੇ ਨੂੰ ਚੁਣਿਆ ਉਪ ਰਾਸ਼ਟਰਪਤੀ ਉਮੀਦਵਾਰ

ਟਰੰਪ ਨੇ ਮਾਈਕ ਪੈਨਸੇ ਨੂੰ ਚੁਣਿਆ ਉਪ ਰਾਸ਼ਟਰਪਤੀ ਉਮੀਦਵਾਰ

ਟਰੰਪ ਨੇ ਮਾਈਕ ਪੈਨਸੇ ਨੂੰ ਚੁਣਿਆ ਉਪ ਰਾਸ਼ਟਰਪਤੀ ਉਮੀਦਵਾਰ
July 16
21:30 2016

trump
ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਰਿਪਬਲੀਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਨੇ ਇੰਡੀਆਨਾ ਦੇ ਗਵਰਨਰ ਮਾਈਕ ਪੈਨਸੇ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਨੂੰ ਪੈਨਸੇ ਨੇ ਸਵੀਕਾਰ ਕਰ ਲਿਆ ਹੈ। ਟਰੰਪ ਨੇ ਸ਼ੁੱਕਵਾਰ ਨੂੰ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਟਰੰਪ ਨੇ ਕਿਹਾ ਕਿ ਮਾਈਕ ਨੇ ਇੰਡੀਆਨਾ ਦਾ ਗਵਰਨਰ ਰਹਿੰਦੇ ਹੋਏ ਵਧੀਆ ਕੰਮ ਕੀਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦਾ ਐਲਾਨ ਕਰਦਾ ਹਾਂ। ਜ਼ਿਕਰਯੋਗ ਹੈ ਕਿ ਪੈਨਸੇ ਨੇ ਮਈ ਦੇ ਸ਼ੁਰੂ ਵਿੱਚ ਇੰਡੀਆਨਾ ਦੇ ਪ੍ਰਾਇਮਰੀ ਤੋਂ ਪਹਿਲਾਂ ਟਰੰਪ ਦੇ ਬਦਲੇ ਟੇਡ ਕਰੂਜ਼ ਦਾ ਸਮਰਥਨ ਕੀਤਾ ਸੀ। ਅਮਰੀਕਾ ਦੀ ਮੁੱਖ ਧਾਰਾ ਦੀ ਮੀਡੀਆ ਵਿੱਚ ਅਜਿਹੀਆਂ ਕਿਆਸਅਰਾਈਆਂ ਹਨ ਕਿ ਟਰੰਪ ਨੇ ਆਪਣੀ ਪਸੰਦ ਦੇ ਕੁਝ ਲੋਕਾਂ ਦੀ ਸੰਖੇਪ ਸੂਚੀ ਤਿਆਰੀ ਕੀਤੀ ਹੈ।
ਹਿਲੇਰੀ ਕਲਿੰਟਨ ਵੀ ਜਲਦ ਕਰੇਗੀ ਐਲਾਨ : ਇਸ ਅਹੁਦੇ ਲਈ ਨੁਮਾਇੰਦਾ ਸਭਾ ਦੇ ਸਾਬਕਾ ਪ੍ਰਧਾਨ ਨਿਊਟ ਗਿੰਗ੍ਰਿਵ, ਨਿਊ ਜਰਸੀ ਦੇ ਗਵਰਨਰ ਕ੍ਰਿਸ ਕ੍ਰਿਸਟੀ ਅਤੇ ਇੰਡੀਆਨਾ ਦੇ ਗਵਰਨਰ ਮਾਈਕ ਪੈਨਸੇ ਦੇ ਨਾਂ ਸਭ ਤੋਂ ਉਪਰ ਚੱਲ ਰਹੇ ਹਨ। ਪਿਛਲੇ ਕੁਝ ਹਫਤਿਆਂ ਦੌਰਾਨ ਟਰੰਪ ਨੇ ਆਪਣੇ ਸਾਰੇ ਸੰਭਾਵਿਤਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵਿੱਚੋਂ ਕਈਆਂ ਨੇ ਉਨ੍ਹਾਂਨਾਲ ਕਈ ਜਨਤਕ ਸਭਾਵਾਂ ਨੂੰ ਸੰਬੋਧਨ ਕੀਤਾ। ਟਰੰਪ ਦੀ ਵਿਰੋਧੀ ਅਤੇ ਡੈਮੋਕਰੇਟਿਕ ਨੇਤਾ ਹਿਲੇਰੀ ਕਲਿੰਟਨ ਦੇ ਵੀ ਜਲਦ ਹੀ ਆਪਣੀ ਪਸੰਦ ਦੇ ਐਲਾਨ ਕਰਨ ਦੀ ਸੰਭਾਵਨਾ ਹੈ। ਪੈਨਸੇ ਨੇ ਮਈ ਦੇ ਸ਼ੁਰੂ ਵਿੱਚ ਇੰਡੀਆਨਾ ਦੇ ਪ੍ਰਾਇਮਰੀ ਤੋਂ ਪਹਿਲਾਂ ਟਰੰਪ ਦੇ ਬਦਲੇ ਟੇਡ ਕਰੂਜ਼ ਦਾ ਸਮਰਥਨ ਕੀਤਾ ਸੀ। ਇੰਡੀਆ ਪ੍ਰਾਇਮਰੀ ਵਿੱਚ ਟਰੰਪ ਨੇ ਜਿੱਤ ਦਰਜ ਕੀਤੀ ਸੀ। ਹਾਲ ਹੀ ਵਿੱਚ ਦੋ ਜੁਲਾਈ ਨੂੰ ਟਰੰਪ ਨਾਲ ਮੁਲਾਕਾਤ ਤੋਂ ਬਾਅਦ ਪੈਨਸੇ ਨੇ ਕਿਹਾ, ”ਅਸੀਂ ਟਰੰਪ ਦਾ ਸਮਰਥਨ ਕਰ ਰਹੇ ਹਾਂ, ਕਿਉਂਕਿ ਸਾਨੂੰ ਦੇਸ਼ ਵਿੱਚ ਬਦਲਾਅ ਲਿਆਉਣ ਦੀ ਲੋੜ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਦੇਸ਼ ਤੇ ਵਿਦੇਸ਼ ਵਿੱਚ ਇੱਕ ਮਜ਼ਬੂਤ ਅਗਵਾਈ ਦੀ ਨੁਮਾਇੰਦਗੀ ਕਰਨਗੇ, ਜਿਸ ਨਾਲ ਅਮਰੀਕਾ ਹੋਰ ਮਹਾਨ ਬਣੇਗਾ।” ਪੈਨਸੇ ਸਮਾਜਿਕ ਰੂੜੀਵਾਦੀ ਵਿਚਾਰਾਂ ਦੇ ਸਮਰਥਕ ਹਨ ਅਤੇ ਐਲਜੀਬੀਟੀ ਅਧਿਕਾਰਾਂ ਨੂੰ ਲੈ ਕੇ ਕਈ ਵਿਵਾਦਾਂ ਦਾ ਚੇਹਰਾ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article