PUNJABMAILUSA.COM

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ
June 22
15:37 2019

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਅਮਰੀਕਾ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਨਿਯੁਕਤ ਕੀਤਾ ਹੈ। ਐਸਪਰ ਅਮਰੀਕੀ ਫ਼ੌਜ ਦੇ ਸਾਬਕਾ ਅਧਿਕਾਰੀ ਹਨ, ਉਨ੍ਹਾਂ ਨੇ ਇਰਾਕ ਨਾਲ ਜੰਗ ‘ਚ ਹਿੱਸਾ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ‘ਚ ਹੋਈ ਹੈ ਜਦੋਂ ਈਰਾਨ ਨਾਲ ਅਮਰੀਕਾ ਦੇ ਰਿਸ਼ਤੇ ਹੱਦ ਤੋਂ ਵੱਧ ਵਿਗੜ ਚੁੱਕੇ ਹਨ, ਸ਼ੱਕ ਹੈ ਕਿ ਕਦੀ ਵੀ ਜੰਗ ਛਿੜੀ ਸਕਦੀ ਹੈ। ਟਰੰਪ ਨੇ ਰੱਖਿਆ ਉਪ ਮੰਤਰੀ ਦੇ ਅਹੁਦੇ ‘ਤੇ ਡੇਵਿਡ ਐੱਲ ਨਾਰਕਵਿਸਟ ਤੇ ਫ਼ੌਜ ਸਕੱਤਰ ਅਹੁਦੇ ‘ਤੇ ਰੇਆਨ ਡੀ ਮਕਾਰਥੀ ਦੀ ਵੀ ਨਿਯੁਕਤੀ ਕੀਤੀ ਹੈ।
ਐਸਪਰ ਦੀ ਨਿਯੁਕਤੀ ਸੰਸਦ ਮੈਂਬਰਾਂ ਦੇ ਭਾਰੀ ਦਬਾਅ ਵਿਚਕਾਰ ਕੀਤੀ ਗਈ ਹੈ। ਸੰਸਦ ਮੈਂਬਰ ਰੱਖਿਆ ਮੰਤਰਾਲੇ ‘ਚ ਮੰਤਰੀ ਅਹੁਦੇ ‘ਤੇ ਸਥਾਈ ਨਿਯੁਕਤੀ ਚਾਹੁੰਦੇ ਸਨ ਜੋ ਛੇ ਮਹੀਨੇ ਤੋਂ ਖਾਲੀ ਸੀ। ਰੱਖਿਆ ਮੰਤਰੀ ਦਾ ਅਹੁਦਾ ਜਿਮ ਮੈਟਿਸ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਸੀ। ਐਸਪਰ ਹਾਲੇ ਫ਼ੌਜ ਦੇ ਸਕੱਤਰ ਅਹੁਦੇ ‘ਤੇ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਕੰਪਨੀ ‘ਚ ਉਪ ਮੁਖੀ ਦੇ ਰੂਪ ‘ਚ ਕੰਮ ਕੀਤਾ ਹੈ। ਨਿਯੁਕਤੀ ਨੂੰ ਸੈਨੇਟ ਦੀ ਮਨਜ਼ੂਰੀ ਮਿਲਣ ਮਗਰੋਂ ਐਸਪਰ ਅਹੁਦਾ ਸੰਭਾਲ ਸਕਣਗੇ।
ਐਸਪਰ ਲਈ ਅਹੁਦਾ ਸੰਭਾਲਦੇ ਹੀ ਸਭ ਤੋਂ ਪਹਿਲੀ ਚੁਣੌਤੀ ਈਰਾਨ ਨਾਲ ਤਣਾਅ ਭਰੇ ਸਬੰਧਾਂ ਦੀ ਹੋਵੇਗੀ। ਉਨ੍ਹਾਂ ਨੂੰ ਰਾਸ਼ਟਰਪਤੀ ਨੂੰ ਆਪਣੀ ਰਣਨੀਤੀ ਬਾਰੇ ਦੱਸਣਾ ਹੋਵੇਗਾ ਜਿਸ ਨਾਲ ਅਮਰੀਕਾ ਘੱਟ ਨੁਕਸਾਨ ਝੱਲਦੇ ਹੋਏ ਖਾੜੀ ਦੇਸ਼ ‘ਤੇ ਆਪਣਾ ਪ੍ਰਭਾਵ ਦੁਨੀਆ ਨੂੰ ਵਿਖਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article