PUNJABMAILUSA.COM

ਟਰੰਪ ਨੇ ‘ਲੜੀਵਾਰ ਪ੍ਰਵਾਸ’ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ‘ਤੇ ਦਿੱਤਾ ਜ਼ੋਰ

 Breaking News

ਟਰੰਪ ਨੇ ‘ਲੜੀਵਾਰ ਪ੍ਰਵਾਸ’ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ‘ਤੇ ਦਿੱਤਾ ਜ਼ੋਰ

ਟਰੰਪ ਨੇ ‘ਲੜੀਵਾਰ ਪ੍ਰਵਾਸ’ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ‘ਤੇ ਦਿੱਤਾ ਜ਼ੋਰ
December 13
10:20 2017

ਵਾਸ਼ਿੰਗਟਨ, 13 ਦਸੰਬਰ (ਪੰਜਾਬ ਮੇਲ)- ਆਈ.ਐੱਸ.ਆਈ.ਐੱਸ. ਤੋਂ ਪ੍ਰੇਰਿਤ ਬੰਗਲਾਦੇਸ਼ੀ ਮੂਲ ਦੇ ਵਿਅਕਤੀ ਵੱਲੋਂ ਨਿਊਯਾਰਕ ਸਿਟੀ ਦੇ ਭੀੜ-ਭੜੱਕੇ ਵਾਲੇ ਮੈਟਰੋ ਸਟੇਸ਼ਨ ‘ਤੇ ਧਮਾਕਾ ਕੀਤੇ ਜਾਣ ਤੋਂ ਇਕ ਦਿਨ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕਾ ਨੂੰ ਬਚਾਉਣ ਵਾਸਤੇ ਕਾਂਗਰਸ ਨੂੰ ਕਿਹਾ ਕਿ ‘ਢਿੱਲੀ’ ਆਵਾਸ ਪ੍ਰਣਾਲੀ ‘ਚ ਸੁਧਾਰ ਅਤੇ ‘ਲੜੀਵਾਰ ਪਰਵਾਸ’ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ। ਪੁਲਿਸ ਨੇ ਦੱਸਿਆ ਕਿ 27 ਸਾਲਾ ਸ਼ੱਕੀ ਹਮਲਾਵਰ ਅਕਾਇਦ ਉੱਲ੍ਹਾ ਨੇ ਤਾਰਾਂ ਤੇ ਪਾਈਪ ਬੰਬ ਆਪਣੇ ਸਰੀਰ ‘ਤੇ ਵਲੇਟਿਆ ਹੋਇਆ ਸੀ। ਇਹ ਬੰਬ ਪੋਰਟ ਅਥਾਰਟੀ ਨੇੜੇ ਦੋ ਸਬਵੇਅ ਪਲੇਟਫਾਰਮਾਂ ਦਰਮਿਆਨ ਫਟ ਗਿਆ ਸੀ, ਜਿਸ ਵਿਚ ਸ਼ੱਕੀ ਹਮਲਾਵਰ ਸਮੇਤ ਚਾਰ ਜਣੇ ਫੱਟੜ ਹੋ ਗਏ ਸਨ।
ਰਾਸ਼ਟਰਪਤੀ ਟਰੰਪ ਨੇ ਕਿਹਾ, ‘ਪਿਛਲੇ ਦੋ ਮਹੀਨਿਆਂ ਵਿਚ ਨਿਊਯਾਰਕ ਸਿਟੀ ਵਿਚ ਸਮੂਹਿਕ ਕਤਲ ਦਾ ਇਹ ਦੂਜਾ ਯਤਨ ਕੀਤਾ ਗਿਆ ਹੈ। ਇਸ ਨਾਲ ਇਕ ਵਾਰ ਫਿਰ ਅਮਰੀਕਾ ਵਾਸੀਆਂ ਦੀ ਰਾਖੀ ਲਈ ਤੁਰੰਤ ਸੁਧਾਰਵਾਦੀ ਕਾਨੂੰਨ ਬਣਾਉਣ ਦੀ ਲੋੜ ਸਾਹਮਣੇ ਆਈ ਹੈ।’ ਰਿਪੋਰਟਾਂ ਮੁਤਾਬਕ ਸ਼ੱਕੀ ਹਮਲਾਵਰ ਬੰਗਲਾਦੇਸ਼ ਤੋਂ ਸੱਤ ਵਰ੍ਹੇ ਪਹਿਲਾਂ ਪਰਿਵਾਰਕ ਵੀਜ਼ੇ ਉਤੇ ਅਮਰੀਕਾ ਆਇਆ ਸੀ। ਰਾਸ਼ਟਰਪਤੀ ਨੇ ਕਿਹਾ, ‘ਸਭ ਤੋਂ ਪਹਿਲਾਂ ਅਮਰੀਕਾ ਨੂੰ ਆਪਣੀ ਢਿੱਲੀ ਆਵਾਸ ਪ੍ਰਣਾਲੀ ‘ਚ ਸੁਧਾਰ ਕਰਨਾ ਚਾਹੀਦਾ ਹੈ, ਜੋ ਕਈ ਖ਼ਤਰਨਾਕ ਅਤੇ ਬੇਲੋੜੇ ਤਜ਼ਰਬੇਕਾਰ ਲੋਕਾਂ ਨੂੰ ਸਾਡੇ ਦੇਸ਼ ਵਿਚ ਆਉਣ ਦੀ ਆਗਿਆ ਦੇ ਰਹੀ ਹੈ। ਇਹ ਸ਼ੱਕੀ ਅੱਤਵਾਦੀ ਸਾਡੇ ਦੇਸ਼ ਵਿਚ ਪਰਿਵਾਰ ਲੜੀ ਪਰਵਾਸ ਰਾਹੀਂ ਦਾਖ਼ਲ ਹੋਇਆ ਸੀ, ਜੋ ਕੌਮੀ ਸੁਰੱਖਿਆ ਦੇ ਅਨੁਕੂਲ ਨਹੀਂ ਹੈ।’
ਪਰਿਵਾਰਾਂ ਵੱਲੋਂ ਆਪਣੇ ਰਿਸ਼ਤੇਦਾਰਾਂ ਨੂੰ ਅਮਰੀਕਾ ਸੱਦਣ ਲਈ ਸਪਾਂਸਰ ਕਰਨ ਵਾਲੀ ਪ੍ਰਣਾਲੀ ਨੂੰ ਰਾਸ਼ਟਰਪਤੀ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੱਠ ਮੁਲਕਾਂ ਦੇ ਨਾਗਰਿਕਾਂ ਦੇ ਅਮਰੀਕਾ ਵਿਚ ਦਾਖ਼ਲੇ ‘ਤੇ ਰੋਕ ਲਾਉਣ ਵਾਲਾ ਪ੍ਰਸ਼ਾਸਕੀ ਹੁਕਮ, ਜਿਸ ਨੂੰ ਹਾਲ ਹੀ ਸੁਪਰੀਮ ਕੋਰਟ ਨੇ ਮੁਕੰਮਲ ਰੂਪ ‘ਚ ਲਾਗੂ ਕਰਨ ਦੀ ਆਗਿਆ ਦੇ ਦਿੱਤੀ ਹੈ, ਆਵਾਸ ਪ੍ਰਣਾਲੀ ਦੀ ‘ਰਾਖੀ’ ਲਈ ਚੁੱਕਿਆ ਗਿਆ ਮਹਿਜ਼ ਪਹਿਲਾਂ ਕਦਮ ਹੈ। ਉਨ੍ਹਾਂ ਕਿਹਾ, ‘ਕਾਂਗਰਸ ਨੂੰ ਲੜੀਵਾਰ ਆਵਾਸ ਨੂੰ ਰੋਕਣਾ ਚਾਹੀਦਾ ਹੈ। ਇਸ ਖਾਮੀਆਂ ਵਾਲੇ ਸਿਸਟਮ ਕਾਰਨ ਅਮਰੀਕਾ ਦੀ ਸੁਰੱਖਿਆ ਤੇ ਆਰਥਿਕਤਾ ਨੂੰ ਵੱਡਾ ਨੁਕਸਾਨ ਹੋਇਆ ਹੈ। ਸਾਡੇ ਦੇਸ਼ ਅਤੇ ਲੋਕਾਂ ਨੂੰ ਅੱਗੇ ਰੱਖ ਕੇ ਆਵਾਸ ਸਿਸਟਮ ‘ਚ ਸੁਧਾਰ ਲਈ ਮੈਂ ਦ੍ਰਿੜ੍ਹ ਹਾਂ।’ ਰਾਸ਼ਟਰਪਤੀ ਨੇ ਕਿਹਾ ਕਿ ਅੱਤਵਾਦੀ ਕਾਰਵਾਈਆਂ ਦੇ ਦੋਸ਼ੀਆਂ ਨੂੰ ਢੁੱਕਵੇਂ ਕੇਸਾਂ ‘ਚ ਮੌਤ ਦੀ ਸਜ਼ਾ ਸਮੇਤ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ