PUNJABMAILUSA.COM

ਟਰੰਪ ਨੇ H-1B ਵੀਜ਼ਾ ਪ੍ਰਤੀ ਆਪਣੇ ਸੁਰ ਕੀਤੇ ਨਰਮ!

 Breaking News

ਟਰੰਪ ਨੇ H-1B ਵੀਜ਼ਾ ਪ੍ਰਤੀ ਆਪਣੇ ਸੁਰ ਕੀਤੇ ਨਰਮ!

ਟਰੰਪ ਨੇ H-1B ਵੀਜ਼ਾ ਪ੍ਰਤੀ ਆਪਣੇ ਸੁਰ ਕੀਤੇ ਨਰਮ!
January 04
21:29 2018

ਵਾਸ਼ਿੰਗਟਨ: ਆਪਣੇ ਚੋਣ ਪ੍ਰਚਾਰ ਦੌਰਾਨ ਅਮਰੀਕਾ ਵਿੱਚ ਬਾਹਰੀ ਕਾਮਿਆਂ ਦੇ ਵਿਰੋਧੀ ਰਹੇ ਨਵੇਂ ਚੁਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੰਦਰਖਾਤੇ ਭਾਰਤੀ ਨੌਜਵਾਨ ਤਕਨੀਕੀ ਮਾਹਰਾਂ ‘ਚ ਹਰਮਨ ਪਿਆਰੇ H-1B ਵੀਜ਼ਾ ਪ੍ਰਤੀ ਆਪਣੇ ਸੁਰ ਨਰਮ ਕਰ ਲਏ ਸਨ। ਇਹ ਖੁਲਾਸਾ ਅਮਰੀਕਨ ਲੇਖਕ ਨੇ ਆਪਣੀ ਕਿਤਾਬ ਵਿੱਚ ਕੀਤਾ ਹੈ।
ਪੱਤਰਕਾਰ ਮਿਸ਼ੇਲ ਵੌਲਫ ਵੱਲੋਂ ਲਿਖੀ ਕਿਤਾਬ ‘ਫਾਇਰ ਐਂਡ ਫਿਊਰੀ: ਇਨਸਾਈਡ ਟਰੰਪ ਵ੍ਹਾਈਟ ਹਾਊਸ’ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਸਿਲੀਕੌਨ ਵੈਲੀ ਦੇ ਆਗੂਆਂ ਦੀ 14 ਦਸੰਬਰ, 2016 ਨੂੰ ਟਰੰਪ ਟਾਵਰ ਵਿੱਚ ਬੈਠਕ ਤੋਂ ਬਾਅਦ ਉਦੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਟਰੰਪ ਨੇ ਕਿਹਾ ਸੀ ਕਿ ਤਕਨੀਕੀ ਉਦਯੋਗ ਨੂੰ ਐਚ-1ਬੀ ਵੀਜ਼ਾ ਦੇ ਮੁੱਦੇ ‘ਤੇ ਮਦਦ ਦੀ ਲੋੜ ਹੈ। ਕਿਤਾਬ ਮੁਤਾਬਕ ਇਸ ਬੈਠਕ ਉਪਰੰਤ ਮੀਡੀਆ ਦੇ ਵੱਡੇ ਕਾਰੋਬਾਰੀ ਰੁਪਰਟ ਮੁਰਡੌਕ ਨਾਲ ਟਰੰਪ ਨੇ ਫ਼ੋਨ ‘ਤੇ ਗੱਲਬਾਤ ਦੌਰਾਨ ਇਸ ਮਿਲਣੀ ਨੂੰ ਬਹੁਤ ਵਧੀਆ ਦੱਸਿਆ ਸੀ। ਉਨ੍ਹਾਂ ਦੀ ਇਸ ਫ਼ੋਨ ਕਾਲ ਬਾਰੇ ਕਿਤਾਬ ਵਿੱਚ ਦੱਸਿਆ ਹੈ ਕਿ ਉਸ ਸਮੇਂ ਟਰੰਪ ਨੇ ਕਿਹਾ ਸੀ ਕਿ ਇਨ੍ਹਾਂ ਲੋਕਾਂ (ਸਿਲੀਕੌਨ ਵੈਲੀ ਦੇ ਆਗੂ) ਨੂੰ ਉਸ ਦੀ ਸਖ਼ਤ ਜ਼ਰੂਰਤ ਹੈ। ਇਸ ‘ਤੇ ਮੁਰਡੌਕ ਨੇ ਕਿਹਾ ਕਿ ਟਰੰਪ ਇਨ੍ਹਾਂ ਨੂੰ ਤੇਰੀ ਕੋਈ ਜ਼ਰੂਰਤ ਨਹੀਂ, ਉਨ੍ਹਾਂ ਲੋਕਾਂ ਨੇ ਤਾਂ ਓਬਾਮਾ ਨੂੰ ਵੀ 8 ਸਾਲਾਂ ਤਕ ਆਪਣੀ ਜੇਬ ਵਿੱਚ ਪਾਈ ਰੱਖਿਆ। ਇਸ ‘ਤੇ ਟਰੰਪ ਨੇ ਜਵਾਬ ਦਿੱਤਾ ਕਿ ਇਸ ਐਚ 1-ਬੀ ਵੀਜ਼ਾ ਬਾਰੇ ਉਨ੍ਹਾਂ ਨੂੰ ਮੇਰੀ ਲੋੜ ਹੈ। ਵੌਲਫ ਨੇ ਲਿਖਿਆ ਹੈ ਕਿ ਉਦੋਂ ਮੁਰਡੌਕ ਨੇ ਸਲਾਹ ਦਿੱਤੀ ਸੀ ਕਿ ਇਸ ਵੀਜ਼ਾ ਬਾਰੇ ਆਜ਼ਾਦਾਨਾ ਪਹੁੰਚ ਉਸ ਲਈ ਆਪਣੇ ਬਾਰਡਰਾਂ ਨੂੰ ਵਧੇਰੇ ਸੁਰੱਖਿਅਤ ਕਰਨ ਦੇ ਚੋਣ ਵਾਅਦੇ ਦੇ ਰਾਹ ਦਾ ਰੋੜਾ ਬਣ ਸਕਦੀ ਹੈ। ਕਿਤਾਬ ਤੋਂ ਬਾਅਦ ਟਰੰਪ ਦਾ H-1B ਵੀਜ਼ਾ ਪ੍ਰਤੀ ਸੰਵੇਦਨਸ਼ੀਲ ਨਜ਼ਰੀਆ ਉਸ ਦੇ ਜਨਤਕ ਵਿਚਾਰਾਂ ਤੋਂ ਬਿਲਕੁਲ ਉਲਟ ਸਿੱਧ ਹੋ ਰਿਹਾ ਜਾਪਦਾ ਹੈ। ਤਾਜ਼ਾ ਮੀਡੀਆ ਰਿਪੋਰਟਸ ਵਿੱਚ ਇਹ ਪਤਾ ਲੱਗਾ ਹੈ ਕਿ ਅਮਰੀਕਾ H-1B ਵੀਜ਼ਾ ਧਾਰਕਾਂ ਨੂੰ ਮਿਆਦ ਵਿੱਚ ਵਾਧਾ ਕਰਨ ‘ਤੇ ਰੋਕ ਲਾਉਣ ਬਾਰੇ ਵਿਚਾਰ ਕਰ ਰਿਹਾ ਹੈ। ਇਹ ਕਦਮ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਪ੍ਰਚਾਰ ਦੌਰਾਨ ਟਰੰਪ ਨੇ ਲੋਕਾਂ ਨੂੰ “ਅਮਰੀਕੀ ਖ਼ਰੀਦੋ ਤੇ ਅਮਰੀਕੀਆਂ ਨੂੰ ਰੁਜ਼ਗਾਰ ਦਿਓ” ਦੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਦਿਸ਼ਾ ਵਿੱਚ ਚੁੱਕਿਆ ਗਿਆ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article